pathankot

Last Updated: Aug 10 2020 15:26
Reading time: 1 min, 33 secsਕਰੀਬ 6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚਲਦਿਆਂ ਨਗਰ ਨਿਗਮ ਪਠਾਨਕੋਟ ਦੇ ਹਰੇਕ ਕਰਮਚਾਰੀ ਵੱਲੋਂ ਆਪਣਾ ਯੋਗਦਾਨ ਕਿਸੇ ਨਾ ਕਿਸੇ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ। ਜਿਸ ਅਧੀਨ ਨਗਰ ਨਿਗਮ ਪਠਾਨਕੋਟ ਵੱਲੋਂ ਹਰੇਕ ਕਰਮਚਾਰੀਆਂ (ਸੀਵਰਮੈਨ ਅਤੇ ਸਫਾਈ ਕਰਮਚਾਰੀਆਂ)ਨੂੰ ਰੈਗੁਲਰ ਤੋਰ ਤੇ ਪੀ.ਪੀ.ਕਿੱਟਾਂ, ਗਲਬਜ, ਮਾਸਕ ਅਤੇ ਸੈਨੀਟਾਈਜਰ ਮੂਹੇਈਆਂ ਕਰਵਾਇਆ ਜਾ ਰਿਹਾ ਹੈ ਤਾਂ ਜੋ ਫੀਲਡ ਵਿੱਚ ਕੰਮ ਕਰਦਿਆਂ ਕਰਮਚਾਰੀਆਂ ਨੂੰ ਕਿਸੇ ਤਰ•ਾਂ ਦੀ ਸਰੀਰਿਕ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਰਿੰਦਰ ਪਾਲ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਨਿਰਧਾਰਤ ਪਲਾਨ ਦੇ ਅਨੁਸਾਰ ਦਫਤਰਾਂ ਦੀ ਸੈਨੀਟਾਈਜੇਸ਼ਨ ਕਰਵਾਈ ਜਾ ਰਹੀ ਹੈ। ਨਗਰ ਨਿਗਮ ਪਠਾਨਕੋਟ ਵਿਖੇ ਆਉਂਣ ਵਾਲੇ ਹਰੇਕ ਨਾਗਰਿਕ ਨੂੰ ਸੈਨੀਟਾਈਜ ਕੀਤਾ ਜਾਂਦਾ ਹੈ ਅਤੇ ਫਿਰ ਡਿਜੀਟਲ ਥਰਮਾਮੀਟਰ ਨਾਲ ਬੁਖਾਰ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਸਾਰੀਆਂ ਬ੍ਰਾਚਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਲੋਕਾਂ ਨੂੰ ਹੀ ਦਫਤਰਾਂ ਵਿੱਚ ਆਉਂਣ ਦਿੱਤਾ ਜਾਵੇ ਅਤੇ ਸਮਾਜਿੱਕ ਦੂਰੀ ਬਣੀ ਰਹੇ ਇਸ ਦਾ ਵਿਸ਼ੇਸ ਤੋਰ ਤੇ ਧਿਆਨ ਰੱਖਿਆ ਜਾਵੇ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਬ੍ਰਾਂਚ ਜਿਸ ਵਿੱਚ ਪ੍ਰਤੀਦਿਨ ਲੋਕਾਂ ਦਾ ਆਉਂਣਾ ਜਾਣਾ ਲੱਗਾ ਰਹਿੰਦਾ ਹੈ ਸੋਸਲ ਡਿਸਟੈਂਸ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਖੜੇ ਹੋਣ ਦੀ ਅਤੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸਹਿਰ ਦੀ ਸਾਫ ਸਫਾਈ ਨੂੰ ਲੈ ਕੇ ਵਿਸ਼ੇਸ ਤੋਰ ਤੇ ਵਿਵਸਥਾ ਕੀਤੀ ਗਈ ਹੈ ਜਿਸ ਅਧੀਨ ਫੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕਿੱਟਾਂ ਮੂਹੇਈਆਂ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਲਗਾਏ ਟੀਮ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਕਰਮਚਾਰੀ ਨੇ ਡਿਊਟੀ ਦੋਰਾਨ ਦਸਤਾਨੇ ਅਤੇ ਕਿੱਟਾਂ ਜਰੂਰ ਪਾਈਆਂ ਹੋਣ ਤਾਂ ਜੋ ਕਿਸੇ ਤਰ•ਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਦਫਤਰਾਂ ਵਿੱਚ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਬਿਨ•ਾਂ ਮਾਸਕ ਤੋਂ ਕੋਈ ਵੀ ਕਰਮਚਾਰੀ ਨਹੀਂ ਆਏਗਾ ਅਤੇ ਕੰਮ ਦੇ ਦੋਰਾਨ ਵੀ ਹਰੇਕ ਕਰਮਚਾਰੀ ਮਾਸਕ ਦਾ ਪ੍ਰਯੋਗ ਕਰੇਗਾ।