pathankot

Last Updated: Aug 10 2020 15:33
Reading time: 1 min, 9 secs

 

 

 ਸਿਵਲ ਸਰਜਨ  ਪਠਾਨਕੋਟ ਡਾ. ਭੁਪਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਜ਼ਿਲਾ ਸਿਹਤ ਅਫ਼ਸਰ ਪਠਾਨਕੋਟ ਡਾ. ਰੇਖਾ ਘਈ  ਦੀ ਅਗਵਾਈ ਵਿੱਚ  5 ਅਗਸਤ ਤੋਂ 19 ਅਗਸਤ ਤੱਕ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਅਧੀਨ ਵੱਖ ਵੱਖ ਬਲਾਕਾਂ ਵਿੱਚ ਚਲ ਰਹੀਆਂ ਸਿਹਤ ਸੰਸਥਾਵਾਂ ਵਿੱਚ ਓ.ਆਰ.ਐਸ. ਕਾਰਨਰ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਬੱਚਿਆਂ ਨੂੰ  ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ। 

ਜਾਣਕਾਰੀ ਦਿੰਦਿਆਂ ਡਾ. ਰੇਖਾ ਘਈ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮੌਤਾਂ ਇਸ ਮੌਸਮ ਵਿੱਚ ਦਸਤ ਲੱਗਣ ਕਾਰਨ ਹੁੰਦੀਆਂ ਹਨ। ਇਸ ਪੰਦਰਵਾੜੇ ਦੌਰਾਨ ਇਹ ਮੌਤਾਂ ਰੋਕਣ ਲਈ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ, ਸਾਫ਼ ਸਫ਼ਾਈ ਦਾ ਖਾਸ ਖਿਆਲ ਰੱਖਣ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ ਧੋਣ ਅਤੇ ਪੀਣ ਲਈ ਸਾਫ਼ ਪਾਣੀ ਪ੍ਰਯੋਗ ਵਿੱਚ ਲਿਆਉਂਣ। ਇਸ ਤੋਂ ਇਲਾਵਾ ਉਨਾਂ ਵੱਲੋਂ ਓ.ਆਰ.ਐਸ. ਦਾ ਘੋਲ ਬਣਾਉਣ ਦੀ ਵਿਧੀ ਬਾਰੇ ਵੀ ਦੱਸਿਆ ਜਾਵੇਗਾ। 

ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਸ ਪ੍ਰੋਗਰਾਮ ਦੌਰਾਨ ਵਿਸ਼ੇਸ਼ ਸਾਵਧਾਨੀਆਂ ਧਿਆਨ ਵਿੱਚ ਰੱਖੀਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਹਰੇਕ ਸਿਹਤ ਸੈਂਟਰ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਰੋਨਾ ਵਾਈਰਸ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਲੋਕਾਂ ਨੂੰ ਹੈਂਡਵਾਸ ਕਰਨ ਦੀ ਵਿਧੀ ਤੋਂ ਵੀ ਜਾਣੂ ਕਰਵਾਇਆ ਜਾਵੇਗਾ।  ਇਸ ਮੌਕੇ ਆਸ਼ਾ ਵਰਕਰ ਅਤੇ ਏ. ਐੱਨ .ਐੱਮ.  ਮੌਜੂਦ ਸਨ