pathankot

Last Updated: Aug 10 2020 15:36
Reading time: 1 min, 14 secs




 ਜਿਲਾ ਪਠਾਨਕੋਟ ਵਿਖੇ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਵਿਧਾਇਕ ਸ੍ਰੀ ਅਮਿਤ ਵਿੱਜ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਇੱਕ ਪ੍ਰੈਸ ਕਾਂਨਫਰੰਸ ਦੋਰਾਨ ਕੀਤਾ। ਉਨਾਂ ਦੱਸਿਆ ਕਿ ਵਿਧਾਇਕ ਇਸ ਤਰਾਂ ਪੂਰੀ ਤਰਾਂ ਨਾਲ ਸਿਹਤਮੰਦ ਹਨ ਅਤੇ ਉਨਾਂ ਨੂੰ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਹੀਂ ਹੈ ਵਿਭਾਗ ਵੱਲੋਂ ਵਿਧਾਇਕ ਸ੍ਰੀ ਅਮਿਤ ਵਿੱਜ ਨੂੰ ਹੋਮ ਕੋਰਿਨਟਾਈਨ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਕੂਝ ਦਿਨ ਪਹਿਲਾ ਵਿਧਾਇਕ ਸ੍ਰੀ ਅਮਿਤ ਵਿੱਜ ਨੂੰ ਹਲਕਾ ਬੁਖਾਰ ਦੀ ਸਿਕਾਇਤ ਸੀ ਅਤੇ ਉਨਾਂ ਵੱਲੋਂ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਸੈਂਪਿਗ ਕਰਵਾਈ ਗਈ ਸੀ ਇਸ ਦੇ ਨਾਲ ਹੀ ਉਨਾਂ ਦੇ ਪਰਿਵਾਰ ਦੇ 10 ਮੈਂਬਰਾਂ ਦੀ ਵੀ ਸੈਂਪਿਗ ਕੀਤੀ ਗਈ ਸੀ।  ਰਿਪੋਰਟ ਆਉਂਣ ਤੇ ਵਿਧਾਇਕ ਸ੍ਰੀ ਅਮਿਤ ਵਿੱਜ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਪਾਈ ਗਈ ਜਦ ਕਿ ਉਨਾਂ ਦੇ 10 ਪਰਿਵਾਰਿਕ ਮੈਂਬਰਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਹੈ।
ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰਾਂ ਦੇ ਕਰੋਨਾ ਦੇ ਲੱਛਣ ਨਜਰ ਆਉਂਦੇ ਹਨ ਤਾਂ ਜਲਦੀ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨਾਂ ਦਾ ਇਲਾਜ ਸਮੇਂ ਰਹਿੰਦਿਆਂ ਕੀਤਾ ਜਾਵੇ ਅਤੇ ਉਨਾਂ ਨੂੰ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨਾਂ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਮਾਸਕ ਪਾਉਂਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਆਉ ਸਾਰੇ ਮਿਲਕੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਜਿਲੇ ਨੂੰ ਕਰੋਨਾ ਮੁਕਤ ਬਣਾਈਏ