Gurdaspur

Last Updated: Aug 10 2020 15:45
Reading time: 2 mins, 2 secsਪਹਿਲਾ ਇਨਾਮ ਮੈਰੀਗੋਲਡ ਪਬਲਿਕ ਸਕੂਲ ਦੀ ਰਮਨਦੀਪ ਕੌਰ, ਦੂਜਾ ਸੇਂਟ ਫਰਾਂਸਿਸ ਸਕੂਲ 'ਚ ਪੜਦੀ ਲਹਿਰ ਗੁਪਤਾ ਅਤੇ ਵੁੱਡਸਟਾਕ ਪਬਲਿਕ ਸਕੂਲ ਦੀ ਪਾਹੁਲਪ੍ਰੀਤ ਕੌਰ ਨੇ ਜਿੱਤਿਆ ਤੀਜਾ ਇਨਾਮ
 ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ 'ਤੇ 'ਅੰਬੈਸਡਰਜ਼ ਆਫ਼ ਹੋਪ' ਮੁਕਾਬਲੇ ਦੇ ਜੇਤੂਆਂ ਦੇ ਨਾਮ ਐਲਾਨਣ ਮਗਰੋਂ ਗੁਰਦਾਸਪੁਰ ਜ਼ਿਲੇ 'ਚੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਮੁਕਾਬਲੇ 'ਚ ਅੱਵਲ ਰਹਿਣ 'ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਉਨਾਂ ਜੇਤੂਆਂ ਨੂੰ ਭਵਿੱਖ 'ਚ ਹੋਰ ਤਰੱਕੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਲੋੜ ਪੈਣ 'ਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਮੰਤਰੀ ਪੰਜਾਬ ਸ਼੍ਰੀ ਸਿੰਗਲਾ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ•ੇ ਦੀਆਂ ਧੀਆਂ ਨੇ ਪਹਿਲੇ ਤਿੰਨੇ ਇਨਾਮ ਜਿੱਤ ਕੇ ਸਾਬਿਤ ਕਰ ਦਿੱਤਾ ਹੈ ਕਿ ਕੁੜੀਆਂ ਹੁਣ ਮੁੰਡਿਆਂ ਦੇ ਮੁਕਾਬਲੇ ਬਹੁਤ ਅੱਗੇ ਨਿਕਲ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੇ ਹੁਨਰ ਤਰਾਸ਼ਣ ਲਈ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ 'ਅੰਬੈਸਡਰਜ਼ ਆਫ਼ ਹੋਪ' ਨਾਂ ਦਾ ਆਨਲਾਇਨ ਮੁਕਾਬਲਾ ਚਲਾਇਆ ਗਿਆ ਸੀ ਜਿਸ ਨੂੰ ਪੰਜਾਬ ਭਰ 'ਚੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਤਰ•ਾਂ ਦੇ ਇਸ ਪਹਿਲੇ ਮੁਕਾਬਲੇ 'ਚ ਸਿਰਫ਼ ਅੱਠ ਦਿਨਾਂ 'ਚ ਸੂਬੇ 'ਚੋਂ 1 ਲੱਖ ਪੰਜ ਹਜ਼ਾਰ ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਕੇ ਇਸਨੂੰ ਵਿਸ਼ਵ ਰਿਕਾਰਡ ਬਣਾ ਦਿੱਤਾ ਸੀ। ਹੁਣ ਸ਼੍ਰੀ ਸਿੰਗਲਾ ਵੱਲੋਂ ਇਸ ਮੁਕਾਬਲੇ 'ਚ ਹਰ ਜ਼ਿਲ•ੇ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਗੁਰਦਾਸਪੁਰ ਜ਼ਿਲ•ੇ 'ਚੋਂ ਇਸ ਮੁਕਾਬਲੇ ਲਈ 7,030 ਵਿਦਿਆਰਥੀਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਇਨ•ਾਂ 'ਚੋਂ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਬਾਰਵੀਂ ਕਲਾਸ 'ਚ ਪੜ•ਦੀ ਰਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਐਪਲ ਦੀ ਆਈਪੈਡ ਜਿੱਤੀ ਹੈ ਜਦਕਿ ਸੇਂਟ ਫਰਾਂਸਿਸ ਸਕੂਲ ਬਟਾਲਾ 'ਚ ਚੌਥੀ ਕਲਾਸ 'ਚ ਪੜ•ਦੀ ਲਹਿਰ ਗੁਪਤਾ ਨੇ ਦੂਸਰਾ ਸਥਾਨ ਹਾਸਲ ਕਰਕੇ ਲੈਪਟੌਪ ਜਿੱਤਿਆ ਹੈ। ਇਸਦੇ ਨਾਲ ਹੀ ਵੁੱਡਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ 11ਵੀਂ ਜਮਾਤ 'ਚ ਪੜ•ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਨੇ ਤੀਸਰੇ ਸਥਾਨ 'ਤੇ ਰਹਿ ਕੇ ਐਂਡਰੋਇਡ ਟੈਬਲੇਟ ਜਿੱਤੀ ਹੈ।
ਇਸ ਮੌਕੇ ਪਹਿਲੇ ਸਥਾਨ 'ਤੇ ਰਹਿਣ ਵਾਲੀ ਰਮਨਦੀਪ ਕੌਰ ਨੇ ਦੱਸਿਆ ਕਿ ਉਹ ਭਵਿੱਖ 'ਚ ਡਾਕਟਰ ਬਣਨਾ ਚਾਹੁੰਦੀ ਹੈ ਤੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਉਹ ਵਿਦੇਸ਼ 'ਚ ਪੜ•ਾਈ ਕਰੇਗੀ। ਉਸਨੇ ਦੱਸਿਆ ਕਿ ਉਸਨੇ ਖੁਦ ਕਵਿਤਾ ਲਿਖ ਕੇ ਮੁਕਾਬਲੇ 'ਚ ਭਾਗ ਲਿਆ ਸੀ ਅਤੇ ਮਾਪਿਆਂ ਤੇ ਅਧਿਆਪਕਾਂ ਦੀ ਪ੍ਰੇਰਨਾ ਸਦਕਾ ਜ਼ਿਲ•ੇ 'ਚੋਂ ਪਹਿਲਾ ਇਨਾਮ ਜਿੱਤਿਆ ਹੈ।
ਇਸੇ ਤਰ•ਾਂ ਦੂਸਰੇ ਸਥਾਨ 'ਤੇ ਰਹਿਣ ਵਾਲੀ ਲਹਿਰ ਗੁਪਤਾ ਨੇ ਦੱਸਿਆ ਕਿ ਉਸਦੇ ਮਾਤਾ-ਪਿਤਾ ਦੋਵੇਂ ਡਾਕਟਰ ਹਨ ਤੇ ਉਹ ਵੀ ਉਨ•ਾਂ ਵਾਂਗ ਡਾਕਟਰ ਬਣਨਾ ਚਾਹੁੰਦੀ ਹੈ। ਜਦਕਿ ਤੀਸਰੇ ਸਥਾਨ 'ਤੇ ਰਹਿਣ ਵਾਲੀ ਪਾਹੁਲਪ੍ਰੀਤ ਨੇ ਦੱਸਿਆ ਕਿ ਉਹ ਸਿਵਲ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ।
-----------------