ਕੋਰੋਨਾ ਵਾਇਰਸ ਦੀਆਂ ਸਵਾਧਾਨੀਆਂ ਨੂੰ ਧਿਆਨ ਵਿੱਚ ਰੱਖ ਕੇ ਮਨਾਈ ਜਾਵੇ ਜਨਮ ਅਸ਼ਟਮੀ - ਐੱਸ.ਐੱਸ.ਪੀ. ਬਟਾਲਾ ਐੱਸ.ਅੇੈੱਸ.ਪੀ ਬਟਾਲਾ ਸ, ਰਛਪਾਲ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬਟਾਲਾ ਵਾਸੀਆਂ ਲਈ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਰਦਿਆਂ ਕਿ ਕਰੋਨਾ-ਵਾਇਰਸ ਬਿਮਾਰੀ ਤੋਂ ਬਚਣ ਦੇ ਤਰੀਕਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਦਰਾਂ ਵਿੱਚ ਮੱਥਾ ਟੇਕਣ ਜਾਣ ਮੌਕੇ ਮਾਸਕਜਰੂਰ ਲਗਾਇਆ ਜਾਵੇ ਅਤੇ ਹੱਥਾਂ ਨੂੰ ਸੈਨੀਟਾਈਜ਼ ਕੀਤਾ ਜਾਵੇ। ਉਨ੍ਹਾਂ ਸੰਗਤ ਅਤੇ ਮੰਦਰ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਵੱਡਾ ਇਕੱਠ ਨਾ ਕੀਤਾ ਜਾਵੇ ਅਤੇ ਸੰਗਤ ਬਿਨਾਂ ਭੀੜ ਲਗਾਏ ਮੱਥਾ ਟੇ ਕੇ ਆਪਣੇ ਘਰਾਂ ਨੂੰ ਵਾਪਸ ਆ ਜਾਵੇ।

ਐੱਸ.ਐੱਸ.ਪੀ. ਬਟਾਲਾ ਨੇ ਬਟਾਲਾ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਅਜਿਹੇ ਤਿਓਹਾਰਾਂ ਦੇ ਮੌਕੇ ਸਮਾਜਿਕ ਕਲਿਆਣ ਨੂੰ ਮੁੱਖ ਰੱਖਦੇ ਹੋਏ ਸੰਗਤ ਨੂੰ ਫੇਸ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਜਾਣ ਤਾਂ ਜੋ ਇਨ੍ਹਾਂ ਦੀ ਵਰਤੋਂ ਕਰਨ ਨਾਲ ਕੋਰੋਨਾ ਵਾਇਰਸ ਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੰਦਰਾਂ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਬਾਹਰ ਵੀ ਸੈਨੀਟਾਈਜ਼ਰ ਦੇ ਪੂਰੇ ਪ੍ਰਬੰਧ ਕੀਤੇ ਜਾਣ ਤੇ ਇਸ ਦੇ ਨਾਲ ਹੀ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਫੇਸ ਮਾਸਕ ਪਹਿਨੇ ਹੋਏ ਲੋਕਾਂ ਨੂੰ ਹੀ ਅੰਦਰ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪ੍ਰਸ਼ਾਸਨ ਅਤੇ ਪਬਲਿਕ ਦੇ ਸਮੂਹਿਕ ਉਪਰਾਲਿਆਂ ਨਾਲ ਕਰੋਨਾ-ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਜਨਮ ਅਸ਼ਟਮੀ ਦੇ ਸ਼ੁੱਭ ਤਿਉਹਾਰ ਨੂੰ ਖੁਸ਼ੀਆਂ ਤੇ ਸ਼ਰਧਾ ਨਾਲ ਮਨਾਇਆ ਜਾ ਸਕੇ।