‘ਮਿਸ਼ਨ ਫ਼ਤਹਿ’ ਲੋਕ ਕੋਰੋਨਾ ਵਾਇਰਸ ਸਬੰਧੀ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ - ਵਿਧਾਇਕ ਲਾਡੀ

 

 
 ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ. ਲਾਡੀ ਨੇ ਦੱਸਿਆ ਕਿ ‘ਮਿਸ਼ਨ ਫ਼ਤਹਿ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਸੋਸ਼ਲ ਡਿਸਟੈਂਸ਼ ਮੈਨਟੇਨ ਕਰਕੇ ਰੱਖਣ ਦੇ ਨਾਲ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ।

ਵਿਧਾਇਕ ਲਾਡੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ‘ਮਿਸ਼ਨ ਫ਼ਤਹਿ’ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਪੰਜਾਬ ਵਾਸੀਆਂ ਵਲੋਂ ਕੋਵਿਡ-19 ਮਹਾਂਮਾਰੀ ਨੂੰ ਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੀ, ਲੋਕਾਂ ਵਲੋਂ ਤੇ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਹਦਾਇਤਾਂ, ਨਿਯਮਾਂ ਦੀ ਪਾਲਣਾ ਕਰਨਾ ਤੇ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਹੀ ਮਿਸ਼ਨ ਫ਼ਤਹਿ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਮਿਲ ਕੇ ਕੋਰੋਨਾ ਉੱਪਰ ਜਿੱਤ ਹਾਸਲ ਕਰਨਗੇ