Batala

Last Updated: Sep 01 2020 12:39
Reading time: 1 min, 29 secs ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ `ਮਗਨਰੇਗਾ` ਸਕੀਮ ਤਹਿਤ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਤੇ ਇਸ ਨਾਲ ਜਿਥੇ ਪਿੰਡਾਂ ਦਾ ਵਿਕਾਸ ਹੋ ਰਿਹਾ ਹੈ, ਉਸ ਦੇ ਨਾਲ ਲੋਕਾਂ ਨੂੰ ਰੁਜਗਾਰ ਵੀ ਮੁਹੱਈਆ ਹੋ ਰਿਹਾ ਹੈ।

`ਮਗਨਰੇਗਾ` ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕੰਮਾਂ, ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਿੰਡਾਂ ਅੰਦਰ ਛੱਪੜਾਂ ਦੇ ਨਵੀਨੀਕਰਨ, ਸੋਕ ਪਿੱਟ, ਸ਼ਮਸ਼ਾਨਘਾਟ ਦੀ ਉਸਾਰੀ ਅਤੇ ਪਾਰਕਾਂ ਦੀ ਉਸਾਰੀ ਆਦਿ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਚੇਅਰਮੈਨ ਬਾਜਵਾ ਨੇ ਦੱਸਿਆ ਕਿ ਜਿਲ੍ਹੇ ਅੰਦਰ 8 ਸੋਲਿਡ ਵੈਸਟ ਮੈਨਜੇਮੈਂਟ ਪ੍ਰੋਜੈਕਟ ਉਸਾਰੀ ਅਧੀਨ ਹਨ, ਜਿਸ ਨਾਲ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ, ਜਿਸ ਨਾਲ ਉਸ ਇਲਾਕੇ ਨੂੰ ਆਰਥਿਕ `ਤੇ ਬਹੁਤ ਲਾਭ ਮਿਲੇਗਾ। ਉਨਾਂ ਦੱਸਿਆ ਕਿ `ਸੋਲਿਡ ਵੇਸਟ ਪ੍ਰੋਜੈਕਟ` ਦੀ ਉਸਾਰੀ ਨਾਲ ਕਿਸਾਨਾਂ ਨੂੰ ਕੂੜੇ ਤੋਂ ਬਣਨ ਵਾਲੀ ਖਾਦ ਨਾਲ ਖੇਤੀ ਦੇ ਧੰਦੇ ਨੂੰ ਲਾਭ ਮਿਲੇਗਾ ਤੇ ਇਸ ਨਾਲ ਆਰਗੈਨਿਕ ਖੇਤੀ ਨੂੰ ਵੀ ਹੁਲਾਰਾ ਮਿਲੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਸੀ ਸਹਿਯੋਗ ਨਾਲ ਪਿੰਡਾਂ ਅੰਦਰ ਵਿਕਾਸ ਕੰਮ ਕਰਵਾਉਣ ਨੂੰ ਤਰਜੀਹ ਦੇਣ ਅਤੇ ਪਾਣੀ ਦੀ ਸੰਭਾਲ ਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਮਿਲਜੁਲ ਕੇ ਹੰਭਲਾ ਮਾਰਨ।

ਸ. ਬਾਜਵਾ ਨੇ ਦੱਸਿਆ ਕਿ ਪਿੰਡ ਮਾਨੇਪੁਰ ਸਮੇਤ ਵੱਖ-ਵੱਖ ਪਿੰਡਾਂ ਅੰਦਰ ਸੋਲਿਡ ਵੈਸਟ ਮੈਨਜੇਮੈਂਟ ਪ੍ਰੋਜੈਕਟ ਦੇ ਵਿਕਾਸ ਕੰਮ ਪ੍ਰਗਤੀ ਅਧੀਨ ਹਨ, ਜੋ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਮਹਾਤਮ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਐਕਟ ਦਾ ਮੁੱਖ ਉਦੇਸ਼ ਪੇਂਡੂ ਲੋਕਾਂ ਦੇ ਜੀਵਨ ਸੁਰੱਖਿਆ ਵਿਚ ਵਾਧਾ ਕਰਨਾ ਅਤੇ ਸਬੰਧਿਤ ਪੇਂਡੂ ਖੇਤਰਾਂ ਦੇ ਕੁਦਰਤੀ ਸਾਧਨਾਂ ਦੀ ਪਹਿਚਾਣ ਕਰਕੇ ਅਤੇ ਉਨਾਂ ਦੀ ਲੋੜੀਦੀ ਵਰਤੋਂ ਕਰਕੇ ਆਰਥਿਕਤਾ ਦੀ ਗਤੀ ਨੂੰ ਤੇਜ਼ ਕਰਨਾ ਹੈ। ਇਕ ਪ੍ਰੀਵਾਰ ਦੇ ਮੈਂਬਰ ਜੋ ਮਜ਼ਦੂਰੀ ਦਾ ਕੰਮ ਕਰਨਾ ਚਾਹੁੰਦੇ ਹੋਣ ਨੂੰ 100 ਦਿਨਾਂ ਲਈ ਸ਼ਰਤੀਆ ਰੋਜ਼ਗਾਰ ਦੇਣਾ ਸਕੀਮ ਦਾ ਮੁੱਖ ਉਦੇਸ਼