pathankot

Last Updated: Sep 10 2020 12:19
Reading time: 1 min, 14 secsਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲਿਆਂ ਦਾ ਆਯੋਜਨ  ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਮੈਗਾ ਰੋਜਗਾਰ ਮੇਲੇ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਾਰਥੀਆਂ ਦੀ pgrkam ਪੋਰਟਲ www.pgrkam.com  ਤੇ ਰਜਿਸਟਰੇਸ਼ਨ ਕਰਨ ਦੀਆਂ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫਸਰ, ਪਠਾਨਕੋਟ ਸ੍ਰੀ ਗੁਰਮੇਲ ਸਿੰਘ ਨੇ ਕਿਹਾ ਕਿ ਜੋ ਪ੍ਰਾਰਥੀ ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣਾ ਚਾਹੰਦੇ ਹਨ, ਉਹ ਅਪਣੇ ਪੱਧਰ ਤੇ ਜਾਂ ਪਿੰਡਾਂ ਵਿਚ ਖੋਲੇ ਗਏ  ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਨਾਮ ਰਜਿਸ਼ਟਰ ਕਰਵਾ ਸਕਦਾ ਹਨ। ਮੈਗਾ ਰੋਜਗਾਰ ਮੇਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀ 14 ਸਤੰਬਰ 2020 ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਰਾਜ ਪੱਧਰੀ ਰੋਜਗਾਰ ਮੇਲਿਆਂ ਵਿਚ ਕੋਵਿਡ-19 ਦੀਆਂ ਗਾਈਡਲਾਈਨ ਨੂੰ ਧਿਆਨ ਵਿਚ ਰੱਖਦੇ ਹੋਏ ਆਯੋਜਿਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਇਨ੍ਹਾਂ ਰੋਜਗਾਰ ਮੇਲਿਆਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨ-ਲਾਈਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ । ਵਧੇਰੇ ਜਾਣਕਾਰੀ ਲਈ ਈ-ਮੇਲ ਆਈ.ਡੀ. dbeeptkhelpline@gmail.com ਤੇ ਵੀ ਸੰਪਰਕ ਕਰ ਸਕਦੇ ਹਨ। ਹੈਲਪਲਾਈਨ ਨੰ.7657825214 ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟੇ੍ਰਨਿੰਗ ਅਫਸਰ, ਪਠਾਨਕੋਟ ਸ੍ਰੀ ਗੁਰਮੇਲ ਸਿੰਘ ਨੇ ਪਠਾਨਕੋਟ ਜਿਲ੍ਹੇ ਦੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਰੋਜਗਾਰ ਪ੍ਰਾਰਥੀ ਜਿਆਦਾ ਤੋਂ ਜਿਆਦਾ ਪੋਰਟਲ ਤੇ ਰਜਿਸ਼ਟਰ ਹੋ ਕੇ ਰੋਜਗਾਰ ਮੇਲੇ ਵਿਚ ਭਾਗ ਲੈਣ ਤੇ ਨਾਲ ਹੀ  ਉਹ ਰੋਜਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਰਾਹੀਂ ਰੋਜਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਰੋਜਗਾਰ ਦੇ ਮੋਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।