Batala

Last Updated: Sep 11 2020 16:30
Reading time: 1 min, 7 secs ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕੋਵਿਡ-19 ਦਾ ਟੈਸਟ ਕਰਵਾਉਣ ਲਈ ਅਗੇ ਆਉਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।

ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ।

 ਉਨਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ।    

ਸ. ਚੀਮਾ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ, ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ, ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ।  

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਕੋਰੋਨਾ ਵਾਇਰਸ ਖਿਲਾਫ਼ ਲੜਦਿਆਂ ਮਨੁੱਖਤਾ ਦੀ ਭਲਾਈ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜਿਨ੍ਹਾਂ ਨੂੰੰ ਇਤਿਹਾਸ ਵਿੱਚ ਹਮੇਸ਼ਾਂ ਯਾਦ ਰੱਖਿਆ ਜਾਵੇਗਾ।