pathankot

Last Updated: Sep 11 2020 16:39
Reading time: 0 mins, 54 secs


 ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ ਵਿਧਾਨ ਸਭਾ ਹਲਕਾ 002-ਭੋਆ (ਅ.ਜ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂਂ ਅਨੁਸਾਰ ਵਿਧਾਨ ਸਭਾ ਹਲਕਾ 002-ਭੋਆ (ਅ.ਜ.) ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਮਿਤੀ 16 ਅਗਸਤ, 2020 ਤੋਂ 14 ਸਤੰਬਰ, 2020 ਤੱਕ ਚਲਾਇਆ ਜਾ ਰਿਹਾ ਹੈ। ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ ਵਿਧਾਨ ਸਭਾ ਹਲਕਾ 002-ਭੋਆ (ਅ.ਜ.) ਵੱਲੋਂ ਹਲਕੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂੵ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਤਾਂ ਉਹ ਵਿਧਾਨ ਸਭਾ ਹਲਕਾ 002-ਭੋਆ (ਅ.ਜ.) ਦੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਨਾ ਵਿਖੇ ਦੇ ਸਕਦੇ ਹਨ।
ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੋਿਲੰੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੀ ਕਾਰਵਾਈ ਵਿੱਚ ਜ਼ਿਲਾ ਪ੍ਰਸ਼ਾਸ਼ਨ, ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਪੋਲਿੰਗ ਸਟੇਸ਼ਨਾ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪੜੇ ਚਾੜਿਆਜਾ ਸਕੇ।