pathankot

Last Updated: Sep 12 2020 16:35
Reading time: 1 min, 4 secs



ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸੱਕਤਰ ਤੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਠਾਨਕੋਟ ਜਿਲੇ ਦੇ 14 ਸੇਵਾ  ਕੇਂਦਰਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।  
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ  ਪਠਾਨਕੋਟ ਨੇ ਦੱਸਿਆ ਕਿ ਪਠਾਨਕੋਟ ਜਿਲੇ ਦੇ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਪੋਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਅੰਦਰ ਵੀ ਸਜਾਵਟੀ ਬੂਟੇ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਪਿੱਛੇ ਇੱਕ ਹੀ ਉਦੇਸ ਹੈ ਕਿ ਵਾਤਾਵਰਣ ਨੂੰ ਸਾਫ ਰੱਖਿਆ ਜਾ ਸਕੇ ਤਾਂ ਜੋ ਲੋਕਾਂ ਨੂੰ ਸੁੱਧ ਵਾਤਾਵਰਣ ਮਿਲ ਸਕੇ।
ਜਿਲਾ ਈ-ਗਵਰਨੈਂਸ ਕੋਆਰਡੀਨੇਟਰ ਰੂਬਲ ਸੈਣੀ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ 14 ਸੇਵਾ ਕੇਂਦਰਾਂ ਵਿਚ ਕਰੀਬ 125 ਬੂਟੇ ਲਗਾਏ ਗਏ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਵਿੱਚ 276 ਕਿਸਮ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਅਤੇ ਇਸ ਸਮੇਂ ਜਿਲਾ ਪਠਾਨਕੋਟ ਦੀ ਪੈਨਡੈਂਸੀ ਰਿਪੋਰਟ 0.39 ਹੈ। ਇਸ ਕਰਕੇ ਪਠਾਨਕੋਟ ਜਿਲੇ ਦੇ ਲੋਕਾਂ ਨੂੰ ਸੇਵਾ ਕੇਂਦਰਾਂ ਬਹੁਤ ਵਧੀਆ ਸਹੂਲਤਾਂ ਪ੍ਰਦਾਨ  ਕੀਤੀਆਂ ਜਾ ਰਹੀਆਂ ਹਨ । ਡਿਪਟੀ ਕਮਿਸ਼ਨਰ  ਪਠਾਨਕੋਟ ਸੇਵਾ ਕੇਂਦਰਾਂ ਵਲੋੌਂ ਬੂਟੇ ਲਗਾਉਣ ਲਈ ਚਲਾਈ ਗਈ ਮੁਹਿੰਮ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਵਾਤਾਵਰਣ ਸ਼ੁਧ ਹੋਵੇਗਾ ।  ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਓ ਤਾਂ ਜੋ ਹਰਿਆਲੀ ਨੂੰ ਵਧਾਇਆ ਜਾ ਸਕੇ।