pathankot

Last Updated: Sep 12 2020 16:40
Reading time: 1 min, 20 secs



 ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਸੁਕਰਵਾਰ ਨੂੰ 2 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 33 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਪਿਛਲੇ ਕੂਝ ਦਿਨ੍ਹਾਂ ਤੋਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਮਰਨ ਵਾਲੇ ਲੋਕਾਂ ਦੀ ਸੰਖਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੱਸਿਆ ਪੈਦਾ ਹੋ ਜਾਂਦੀ ਹੈ ਜਦੋਂ ਬੀਮਾਰੀ ਦੇ ਲੱਛਣ ਹੋਣ ਦੇ ਬਾਵਜੂਦ ਵੀ ਸਮੇਂ ਰਹਿੰਦਿਆਂ ਕਰੋਨਾ ਟੈਸਟ ਨਹੀਂ ਕਰਵਾਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਬਾਰ ਬਾਰ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਜਾਗਰੁਕ ਹੋਵੋ ਸਮੇਂ ਰਹਿੰਦਿਆਂ ਕਰੋਨਾ ਟੈਸਟ ਕਰਵਾਓ । ਉਨ੍ਹਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਨਹੀਂ ਹੋਵਾਂਗੇ ਤਾਂ ਵੱਡੀ ਸਮੱਸਿਆ ਪੈਦਾ ਹੋ ਸਕਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤੱਦ ਹੀ ਜਿਲ੍ਹਾ ਪਠਾਨਕੋਟ ਕਰੋਨਾ ਮੁਕਤ ਬਣਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ  ਕੂਲ 2047 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 1316 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 698 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 33 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।