pathankot

Last Updated: Sep 14 2020 15:38
Reading time: 1 min, 13 secs


  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ  ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ  ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ,  ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ 'ਚ ਹਿੱਸਾ ਲਿਆ। ਇੰਨ ਮੁਕਾਬਲਿਆਂ ਸਬੰਧੀ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ  ਤੇ  ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ 'ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ 'ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ 'ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਉਪ ਜਿਲ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ, ਉਪ ਜਿਲ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ ਸੈਕੰਡਰੀ ਡਾ. ਪਵਨ ਸੈਹਰਿਆ, ਨੋਡਲ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ, ਜਿਲ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।