Batala

Last Updated: Sep 16 2020 15:51
Reading time: 1 min, 13 secs



 ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਕੇ, ਸ਼ੋਸਲ ਡਿਸਟੈਂਸ ਮੈਨਟੇਨ ਰੱਖਕੇ ਅਤੇ ਹੱਥਾਂ ਨੂੰ ਲਗਾਤਾਰ ਸੈਨੀਟਾਇਜ਼ ਕਰਕੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ’ਮਿਸ਼ਨ ਫ਼ਤਹਿ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਲੋਕਾਂ ਨੂੰ ਉਨਾਂ ਦੀ ਇੰਨਬਿੰਨ ਪਾਲਣਾ ਕਰਨ ਚਾਹੀਦੀ ਹੈ।

ਐੱਸ.ਡੀ.ਐੱਮ. ਬਟਾਲਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ’ਮਿਸ਼ਨ ਫ਼ਤਹਿ’ ਮੁਹਿੰਮ ਵਿੱਢੀ ਗਈ ਹੈ। ’ਮਿਸ਼ਨ ਫ਼ਤਿਹ ਪੰਜਾਬ ਵਾਸੀਆਂ ਦੀ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ਼ ਹੈ। ਇਹ ਮੁਹਿੰਮ ਲੋਕਾਂ ਦੀ, ਲੋਕਾਂ ਵਲੋਂ ਤੇ ਲੋਕਾਂ ਲਈ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਿਰੁੱਧ ਲਗਾਤਾਰ ਠੋਸ ਉਪਰਾਲੇ ਕੀਤੇ ਗਏ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਮਰੀਜਾਂ ਦੀ ਸੈਂਪਲਿੰਗ ਵਿਚ ਲਗਾਤਾਰ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਖੰਘ, ਜੁਕਾਮ, ਬੁਖਾਰ ਤੇ ਗਲਾ ਖਰਾਬ ਹੋਣਾ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰੀ ਜਾਂਚ ਕਰਵਾਓ ਜਾਂ ਹੈਲਪ ਲਾਈਨ ਨੰਬਰ 104 ਡਾਇਲ ਕਰੋ