Batala

Last Updated: Sep 18 2020 14:52
Reading time: 0 mins, 56 secs

 

ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਪਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਯੋਗ ਅਗਵਾਈ ਵਿੱਚ ਕੋਰੋਨਾ ਮਹਾਂਮਾਰੀ ਬਾਰੇ  ਸ਼ੋਸਲ ਮੀਡੀਆ ਤੇ ਚੱਲ ਰਹੀਆਂ ਝੂੱਠੀਆਂ ਅਫਵਾਹਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਵਲੰਟੀਅਰ ਸ਼ੋਸਲੋ ਮੀਡੀਆ ਉਪਰ ਲੋਕਾਂ ਨੂੰ ਝੂਠੀਆਂ ਅਫਵਾਹਾਂ ਤੋ ਸੁਚੇਤ ਰਹਿਣ ਅਤੇ ਕਰੋਨਾ ਟੈਸਟਿੰਗ ਲਈ ਵੱਧ ਤੋ ਵੱਧ ਅੱਗੇ ਆਉਣ ਲਈ ਪ੍ਰੇਰਿਤ ਕਰ ਰਹੇ ਹਨ।
ਉਨਾਂ ਦੱਸਿਆ ਕਿ ਇਸ ਲੜੀ ਤਹਿਤ ਐਨ.ਐਸ.ਐਸ ਯੁਨਿਟ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਨੇ ਲੋਕਾਂ ਨੂੰ ਵੱਧ ਤੋ ਵੱਧ ਕੋਰੋਨਾ ਟੈਸਟ ਕਰਨ ਲਈ ਪ੍ਰੇਰਿਆ।ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਗੁਰਜੀਤ ਸਿੰਘ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਕੁੱਝ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਇਸ ਕੰਮ ਲਈ ਵੱਧ ਤੋ ਵੱਧ ਯਤਨ ਕਰਨ ਲਈ ਪ੍ਰੇਰਿਆ।
ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਲੱਛਣ ਦਿਖਣ ਤੇ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਬੁਖਾਰ, ਖੰਘ, ਜੁਕਾਮ, ਸਾਹ ਦਾ ਚੜ•ਨਾ ਆਦਿ ਦੀ ਸਮੱਸਿਆ ਹੋਵੇ ਤਾਂ ਕੋਰੋਨਾ ਟੈਸਟ ਕਰਵਾਉਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜਿਨ ਜਲਦੀ ਕੋਰੋਨਾ ਪੀੜਤ ਦੀ ਪਹਿਚਾਣ ਹੋਵੇਗੀ, ਓਨੀ ਛੇਤੀ ਕੋਰਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।