pathankot

Last Updated: Sep 25 2020 15:24
Reading time: 1 min, 1 sec



ਜਿਲ੍ਹਾ ਪਠਾਨਕੋਟ ਵਿੱਚ  151 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਹੋਰ ਖੇਤਰਾਂ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ, ਮਾਸਕ ਪਾਓ, ਸਮਾਜਿੱਕ ਦੂਰੀ ਬਣਾ ਕੇ ਰੱਖੋ, ਵਾਰ ਵਾਰ ਹੱਥਾਂ ਨੂੰ ਧੋਵੋ, ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਜਿਲ੍ਹਾ ਕਰੋਨਾ ਮੁਕਤ ਬਣਾਈਏ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ  ਕੂਲ 3213 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 2120 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 1034 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 59 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਜਦੀਕ ਚਰਚ ਮਿਸ਼ਨ ਰੋਡ ਪਠਾਨਕੋਟ, ਤਾਰਾਗੜ੍ਹ ਅਤੇ ਪਿੰਡ ਦੁਨੇਰਾ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਬਣਾਇਆ ਗਿਆ ਹੈ।