ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਤੋਂ ਡਾ. ਰਵਿੰਦਰ ਹਸਪਤਾਲ ਵਾਲੀ ਸੜਕ ਦਾ ਨਿਰਮਾਣ ਕਾਰਜ ਜਾਰੀ


ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਵਿਕਾਸ ਕਾਰਜਾਂ ਦੀ ਬਦੌਲਤ ਪਿਛਲੇ ਕੁਝ ਸਾਲਾਂ ਤੋਂ ਬਟਾਲਾ ਸ਼ਹਿਰ ਦੀ ਨੁਹਾਰ ਬਦਲ ਰਹੀ ਹੈ। ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਬਟਾਲਾ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਸ਼ਹਿਰ ਵਾਸੀ ਵੀ ਪੂਰੀ ਤਰਾਂ ਖੁਸ਼ ਹਨ।

ਕੈਬਨਿਟ ਮੰਤਰੀ ਸ. ਬਾਜਵਾ ਦੀਆਂ ਹਦਾਇਤਾਂ ਤਹਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਤੋਂ ਡਾ. ਰਵਿੰਦਰ ਹਸਪਤਾਲ ਦੇ ਸਾਹਮਣੇ ਵਾਲੀ ਸੜਕ ਨੂੰ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਸੜਕ ਉੱਪਰ ਆਰ.ਐੱਮ.ਸੀ. ਪੈਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ। ਇਸ ਤੋਂ ਪਹਿਲਾਂ ਇਸ ਸੜਕ ਉੱਪਰ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਆਉਣ ਵਾਲੇ ਕੁਝ ਦਿਨਾਂ ਤੱਕ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਸਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।

ਬਟਾਲਾ ਸ਼ਹਿਰ ਦੇ ਨਿਵਾਸੀ ਅਤੇ ਸੀਨੀਅਰ ਆਗੂ ਸੁਖਦੀਪ ਸਿੰਘ ਤੇਜਾ ਨੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਹੋ ਰਹੇ ਵਿਕਾਸ ਕਾਰਨ ਸਮੂਹ ਸ਼ਹਿਰ ਵਾਸੀ ਸਰਕਾਰ ਦੇ ਧੰਨਵਾਦੀ ਹਨ। ਉਨਾਂ ਕਿਹਾ ਕਿ ਜਿਨਾਂ ਵਿਕਾਸ ਬਟਾਲਾ ਸ਼ਹਿਰ ਦਾ ਇਸ ਵਾਰ ਕਾਂਗਰਸ ਸਰਕਾਰ ਦੌਰਾਨ ਹੋਇਆ ਹੈ ਇਨਾਂ ਵਿਕਾਸ ਦੂਜੀਆਂ ਸਰਕਾਰਾਂ ਨੇ ਦਹਾਕਿਆਂ ਵਿੱਚ ਵੀ ਨਹੀਂ ਕੀਤਾ। ਉਨਾਂ ਕਿਹਾ ਕਿ ਬਟਾਲਾ ਵਾਸੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ