ਗੁਰਦਾਸਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ-ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ


ਗੁਰਦਾਸਪੁਰ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਅਤੇ ਹਿਮਾਂਸ਼ੂ ਕੱਕੜ ਦੀ ਮੋਜੂਦਗੀ ਵਿਚ ਕੀਤੀ ਗਈ। ਪਿੰਡ ਪਾਹੜਾ ਦੇ ਕਿਸਾਨ ਮਨਜਿੰਦਰ ਸਿੰਘ ਦੇ ਝੋਨੇ ਦੀ ਪਹਿਲੀ ਢੇਰੀ ਦੀ ਖਰੀਦ ਕੀਤੀ ਗਈ ਤੇ ਕਿਸਾਨ ਨੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸੁੱਚਾ ਸਿੰਘ ਰਾਮ ਨਗਰ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ, ਸ. ਬਾਜਵਾ ਸੈਕਰਟਰੀ ਮਾਰਕਿਟ ਕਮੇਟੀ ਗੁਰਦਾਸਪੁਰ, ਕਮਲਜੀਤ ਸਹਾਇਕ ਫੂਡ ਸਪਲਾਈ ਅਫਸਰ, ਰਣਜੀਤ ਸਿੰਘ ਆੜ•ਤੀਆ, ਲਾਡੀ, ਅਮਿਤ ਮਹਾਜਨ, ਸਤਿੰਦਰ ਸਿੰਘ, ਬੱਬੂ ਸ਼ਾਹ, ਹੀਰਾ ਸਿੰਘ ਅਤੇ ਪਾਲ ਸਿੰਘ ਆਦਿ ਮੋਜੂਦ ਸਨ।
                    ਇਸ ਮੌਕੇ ਗੱਲਬਾਤ ਦੌਰਾਨ ਚੇਅਰਮੈਨ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਚੰਗੀ ਤਰਾਂ ਸੁਕਾ ਕੇ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ 17 ਪ੍ਰਤੀਸ਼ਤ ਨਮੀ ਤਕ ਝੋਨੇ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉੁਨਾਂ ਦੀ ਫਸਲ ਤੁਰੰਤ ਮੰਡੀਆਂ ਵਿਚੋਂ ਖਰੀਦੀ ਜਾ ਸਕੇ।
                        ਇਸ ਮੌਕੇ ਐਸ.ਡੀ.ਐਮ ਬੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਹਏ ਹਨ। ਉਨ•ਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਲਈ ਬੈਠਣ ਲਈ ਸਹੂਲਤ, ਸ਼ੈਨੀਟਾਇਜ਼, ਪੀਣ ਲਈ ਸਾਫ ਪਾਣੀ, ਮੰਡੀਆਂ ਦੀ ਸਫਾਈ, ਲਾਈਟਾਂ ਤੇ ਤਰਪਾਲਾਂ ਦਾ ਸੁਚਾਰੂ ਢੰਗ ਨਾਲ ਪ੍ਰਬੰਧ ਕੀਤਾ ਗਿਆ ਹੈ ਤੇ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
            ਇਸ ਮੌਕੇ ਡੀ.ਐਫ.ਐਸ. ਸੀ ਕੱਕੜ ਨੇ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ 25 ਆਰਜ਼ੀ ਤੌਰ 'ਤੇ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।  ਇਸ ਸਾਲ ਮੰਡੀਆਂ ਵਿਚ ਕਰੀਬ 6 ਲੱਖ 85 ਹਜ਼ਾਰ 327 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।