pathankot

Last Updated: Oct 03 2020 15:03
Reading time: 2 mins, 46 secsਪ੍ਰਸਾਸਨ ਵੱਲੋਂ ਪਿੰਡ ਨੌਸ਼ਿਹਰਾ ਨਲਬੰਦਾ ਦੇ ਕਿਸਾਨ ਸਤਵਿੰਦਰ ਨੂੰ ਖੇਤਾਂ ਵਿੱਚ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਉਂਣ ਕਾਰਨ ਵਿਸ਼ੇਸ ਸਨਮਾਨ ਦੇ ਕੇ ਸਨਮਾਨਤ ਕੀਤਾ ਗਿਆ ਸੀ । ਕਿਸਾਨ ਸਤਵਿੰਦਰ ਸਿੰਘ ਲੰਬੇ ਸਮੇਂ ਤੋਂ ਫਸਲਾਂ ਦੀ ਤੁਹਿੰਦ ਖੂੰਹਦ ਜਲਾਏ ਬਗੈਰ ਕਣਕ ,ਝੋਨਾ ਅਤੇ ਮੱਕੀ ਦੀ ਕਾਸ਼ਤ ਕਰ ਰਿਹਾ ਹੈ।
ਜਿਲਾ ਪਠਾਨਕੋਟ ਦੇ ਪਿੰਡ ਨੌਸ਼ਿਹਰਾ ਨਲਬੰਦਾ ਦੇ ਕਿਸਾਨ ਸਤਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਪਿਛਲੇ ਚਾਰ ਸਾਲ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ• ਨੂੰ ਅੱਗ ਲਗਾਏ ਬਗੈਰ ਕਣਕ ,ਝੋਨਾ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸਤ ਕਰਕੇ ਇਲਾਕੇ ਦੇ ਕਿਸਾਨਾਂ ਲਈ  ਰਾਹ ਦਸੇਰੇ ਦਾ ਕੰਮ ਕਰ ਰਿਹਾ ਹੈ।ਉਸ ਦੀ ਕੁੱਲ ਮਾਲਕੀ ਸਾਢੇ ਚਾਰ ਏਕੜ ਹੈ। ਸਤਵਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਤੋਂ ਬਗੈਰ ਫਸਲਾਂ ਦੀ ਕਾਸ਼ਤ ਕਰਨ ਦੇ ਨਾਲ ਨਾਲ ਪਿੰਡ ਵਿੱਚ 300 ਛਾਂਦਾਰ ਬੂਟੇ ਲਗਾ ਕੇ ਵਾਤਾਵਰਣ  ਨੂੰ ਸ਼ੁੱਦ ਰੱਖਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।
ਸਤਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਸਾਰੇ ਬੂਟਿਆਂ ਦੇ ਦੁਆਲੇ ਹੱਲਾਂ ਨਾਲ ਜ਼ਮੀਨ ਵਾਹ ਦਿੱਤੀ ਜਾਂਦੀ ਹੈ ਤਾਂ ਜੋ ਜੇਕਰ ਅੱਗ ਲੱਗ ਵੀ ਜਾਵੇ ਤਾਂ ਬੂਟਿਆਂ ਨੂੰ ਨੁਕਸਾਨ ਨਾਂ ਹੋਵੇ।ਉਨਾਂ ਦਾ ਕਹਿਣਾ ਹੈ ਕਿ ਝੋਨੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ,ਇਸ ਨੂੰ ਰੋਕਣ ਦੀ ਜ਼ਰੁਰਤ ਹੈ।
ਉਨਾਂ ਦੱਸਿਆ ਕਿ ਪਰਾਲੀ ਅਤੇ ਨਾੜ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਂਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਨਾੜ ਦੇ ਸੜਨ ਨਾਲ ਪੈਦਾ ਹੋਏ ਜ਼ਹਿਰੀਲੇ ਧੂੰਏ ਸਾਹ ਲੈਣ ਚ ਤਕਲੀਫ,ਖੰਘ, ਜ਼ੁਕਾਮ, ਤਪਦਿਕ, ਦਮਾ, ਐਲਰਜੀ,ਸਾਹ ਨਾਲੀ ਦਾ ਕੈਂਸਰ,ਗਲੇ ਦੀ ਖਰਾਬੀ,ਹਲਕਾ ਬੁਖਾਰ,ਸਿਰ ਦਰਦ,ਟਾਈਫਾਈਡ ,ਫੇਫੜਿਆਂ ਚ ਨੁਕਸ,ਅੱਖਾਂ ਚ ਜਲਣ,ਚਮੜੀ ਤੇ ਖਾਰਸ਼ ਆਦਿ ਬਿਮਾਰੀਆਂ ਲੱਗ ਜਾਂਦੀਆਂ ਹਨ।
ਉਨਾਂ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਬਚੀ ਪਰਾਲੀ ਨੂੰ ਜਾਂ ਤਾਂ ਪਸ਼ੂ ਪਾਲਕਾਂ ਨੂੰ ਚਾਰੇ ਦੇ ਤੌਰ ਤੇ ਵਰਤਣ ਲਈ ਵੇਚ ਦਿੱਤੀ ਜਾਂਦੀ ਹੈ ਅਤੇ ਜੇਕਰ ਨਾਂ ਵਿਕੇ ਤਾਂ ਖੇਤਾਂ ਵਿੱਚ ਖਿਲਾਰ ਕੇ ਤਵੀਆਂ ਨਾਲ ਖੇਤ ਵਿੱਚ ਮਿਲਾ ਦਿੱਤਾ ਜਾਂਦਾ ਹੈ ਅਤੇ ਪਾਣੀ ਲਗਾ ਦਿੱਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਝੋਨੇ ਦੀ ਪਰਾਲੀ ਖੇਤ ਵਿੱਚ ਗਲ ਜਾਂਦੀ ਹੈ ਅਤੇ ਟਿਲਰਾਂ ਨਾਲ ਦੋਹਰ ਪਾ ਕੇ ਕਣਕ ਦੀ ਬਿਜਾਈ ਬੀਜ ਡਰਿੱਲ ਨਾਲ ਕਰ ਦਿੱਤੀ ਜਾਂਦੀ ਹੈ। ਉਨਾਂ  ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫਸਰ ਅਤੇ ਸਮੁੱਚੀ ਟੀਮ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਸਦਕਾ ਜਾਗਰੁਕਤਾ ਬਹੁਤ ਵਧੀ ਹੈ। ਉਸਦੇ ਅਨੁਸਾਰ ਪਿਛਲੇ ਸਾਲ ਉਸਨੇ ਬੀਜ ਡਰਿੱਲ ਨਾਲ ਬੀਜੀ ਕਣਕ ਦੇ ਫਾਇਦਿਆਂ ਬਾਰੇ ਦੱਸਿਆ ਕਿ ਡਰਿੱਲ  ਨਾਲ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਕਰਨ ਵਿਚ ਮਦਦ ਮਿਲੀ ਹੈ।ਉਨ•ਾਂ ਕਿਹਾ ਕਿ ਇਸ ਤਰੀਕੇ ਨਾਲ ਬੀਜੀ ਕਣਕ ਦੀ ਫਸਲ ਵਿਚੋਂ ਵਧੇਰੇ ਪੈਦਾਵਾਰ ਮਿਲਦੀ ਹੈ ਜਿਸ ਨਾਲ ਖੇਤੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲਦੀ ਹੈ।
ਉਨਾਂ ਦਾ ਕਹਿਣਾ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਿਣ ਹੋਣ ਤੋਂਰੋਕਣ ਦੇ ਨਾਲ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦੇ ਲਗਾਤਾਰ ਹੇਠਾਂ ਜਾਣ ਕਾਰਨ ਝੋਨੇ ਦੀ ਬਿਜਾਈ ਪਿਛਲੇ 6 ਸਾਲ ਤੋਂ ਡਰਿੱਲ ਨਾਲ ਸਿੱਧਿਆ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਪ੍ਰੇਰਣਾ ਸਦਕਾ ਇਸ ਸਾਲ ਲੱਕੀ ਬੀਜ ਡਰਿੱਲ ਮੁੱਲ ਲੈ ਕੇ 16 ਕਿਸਾਨਾਂ ਦੀ ਤਕਰੀਬਨ 48 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ ਹੈ,ਜਿਸ ਤੋਂ ਕੱਦੂ ਦੀ ਲਵਾਈ ਕੀਤੇ ਝੋਨੇ ਦੀ ਫਸਲ ਨਾਲੋਂ ਬੇਹਤਰ ਨਤੀਜੇ ਮਿਲਣ ਦੀ ਆਸ ਹੈ। ਸਤਵਿੰਦਰ  ਸਿੰਘ ਨੇ ਦੱਸਿਆ ਕਿ ਉਹ ਲਗਾਤਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਪਰਕ ਵਿੱਚ ਰਹਿੰਦਾ ਹੈ,ਸਿਖਲਾਈ ਕੈਂਪ,ਸੈਮੀਨਾਰ ਵਿੱਚ ਸ਼ਾਮਿਲ ਹੁੰਦਾ ਹੈ ਅਤੇ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਖੇਤੀ ਕਰਦਾ ਹੈ