Delhi

Last Updated: Oct 04 2020 16:31
Reading time: 2 mins, 48 secs  ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਪਰਮਾਨੰਦ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਂ ਲਗਾਉਣ,ਝੋਨੇ ਦਾ ਬੀਜ ਤਿਆਰ ਕਰਨ ਅਤੇ ਝੋਨੇ ਦੇ ਮੰਡੀਕਰਨ ਬਾਰੇ ਜਾਗਰੁਕ ਕੀਤਾ। ਹੋਰਨਾਂ ਤੋਂ ਇਲਾਵਾ ਸ੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ), ਠਾਕੁਰ ਕਿਸ਼ੋਰ ਕੁਮਾਰ, ਨਵੀਨ ਹਰਚੰਦ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।                ੱ
           ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਅ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਇਹ ਹੋਰ ਜ਼ਰੂਰੀ ਹੋ ਗਿਆ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ,ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਆ ਦੀ ਪਾਲਣਾ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।
ਉਨਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ,ਫਾਸਫੋਰਸ,ਪੋਟਾਸ਼ ਅਤੇ ਸਲਫਰ ਆਦਿ ਖੁਰਾਕੀ ਤੱਤਾਂ ਦਾ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ,ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਜ਼ਿਆਦਾ ਸਿੱਲ ਵਾਲੇ ਇਲਾਕਿਆਂ ਵਿੱਚ ਝੋਨੇ /ਬਾਸਮਤੀ ਦੀ ਖੜੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਲੰਮੇ ਸਮੇਂ ਤੱਕ ਜ਼ਮੀਨ ਵਿੱਚ ਵਧੇਰੈ ਸਿੱਲ ਦੇ ਕਾਰਨ ਝੋਨੇ/ਬਾਸਮਤੀ ਦੀ ਕਟਾਈ ਅਤੇ ਕਣਕ ਦੀ ਬਿਜਾਈ ਪਿਛੇਤੀ ਹੋ ਜਾਂਦੀ ਹੈ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਵੀ ਨਹੀਂ ਹੁੰਦੀ।ਉਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਖੜੀ ਝੋਨੇ ਜਾਂ ਬਾਸਮਤੀ ਦੀ ਫਸਲ ਵਿੱਚ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਸਿਫਾਰਸ਼ ਕੀਤੇ ਉੱਲੀ ਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਅਤੇ ਜੀਵਾਣੂ ਖਾਦ ਦਾ ਟੀਕਾ ਵੀ ਲਗਾ ਲੈਣਾ ਚਾਹੀਦਾ।
ਸ਼੍ਰੀ ਸੁਭਾਸ਼ ਚੰਦਰ ਨੇ  ਕਿਹਾ ਕਿ ਘਰੇਲੂ ਖਰਚੇ ਘਟਾਉਣ ਲਈ ਜ਼ਰੂਰੀ ਹੈ ਕਿ ਘਰੇਲੂ ਪੱਧਰ ਤੇ ਸਬਜੀਆਂ,ਦਾਲਾਂ ਅਤੇ ਤੇਲ ਬੀਜ ਫਸਲਾਂ ਦੀ ਕਾਸਤ ਜ਼ਰੂਰ ਕਰਨ।ਉਨਾਂ ਨੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜ਼ਮੀਨਾਂ ਵਿੱਚ ਕਾਰਬਾਨਿਕ ਮਾਦਾ/ਮੱਲੜ ਵਧਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹਿਆ ਜਾਵੇ।ਅਖੀਰ ਵਿੱਚ ਖੇਤੀ ਉਪ ਨਿਰੀਖਕ ਮਿਸ ਮਨਜੀਤ ਕੌਰ ਨੇ ਕਿਸਾਨਾਂ ਦਾ ਧੰਨਵਾਦ ਕੀਤਾ।