Gurdaspur

Last Updated: Oct 06 2020 11:10
Reading time: 0 mins, 52 secs

           ਬ੍ਰਹਮਗਿਆਨੀ ਸੰਤ ਬਾਬਾ ਹਜਾਰਾ ਸਿੰਘ ਜੀ ਨਿੱਕੇ ਘੁੰਮਣਾ ਵਾਲਿਆਂ ਦੀ ਯਾਦ ਵਿੱਚ ਹਰ ਸਾਲ ਹੀ ਧਾਰਮਿਕ ਸਮਾਗਮਾ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇਹ ਧਾਰਮਿਕ ਸਮਾਗਮਾਂ ਦਾ ਆਯੋਜਨ ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਵਿਖੇ ਮੁੱਖੀ ਬਾਬਾ ਬੁੱਧ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾਣੇ ਹਨ। ਮਹਾਪੁਰਖਾਂ ਦੀ ਸਾਲਾਨਾ ਬਰਸੀ ਦੇ ਸਬੰਧ ਵਿੱਚ ਸਜਾਏ ਜਾਣ ਵਾਲੇ ਇਹ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਹਰ ਸਾਲ ਦੀ ਤਰਾਂ 13-14 ਅਤੇ 15 ਅਕਤੂਬਰ ਨੂੰ ਹੋਣਗੇ। ਸ੍ਰੀ ਅਖੰਡ ਪਾਠ ਦੀ ਅਰੰਭਤਾ 13 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਕਰਵਾਈ ਜਾਵੇਗੀ ਜਿਸ ਦੇ ਭੋਗ 15 ਅਕਤੂਬਰ ਨੂੰ ਪੈਣਗੇ , ਉਪਰੰਤ ਮਹਾਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਕੌਮ ਦੀਆਂ ਮਹਾਨ ਸ਼ਖਸੀਅਤਾਂ, ਸੰਤ ਮਹਾਪੁਰਖ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮਹਾਪੁਰਖਾਂ ਦੀ ਯਾਦ ਵਿੱਚ ਜੁੜਣਗੀਆਂ। ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗੀ ਜਿਸ ਸਬੰਧੀ ਹੂਣ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਕੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੁੰ ਕਿਸੇ ਵੀ ਤਰਾਂ ਦੀ ਕੋਈ ਮੁਸਕਿਲ ਦਰਪੇਸ਼ ਨਾ ਆਵੇ।