ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਨਵੇਂ ਚੁਣੇ ਪ੍ਰਾਰਥੀਆਂ ਨੂੰ ਦਿੱਤੀ ਵਧਾਈ

 

 

ਪਿਛਲੇ ਦਿਨੀਂ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਦੇ ਤਹਿਤ ਪੰਜਾਬ ਭਰ ਵਿੱਚ ਵੱਖ ਵੱਖ ਥਾਵਾਂ ਤੇ ਆਯੋਜਿਤ ਕੀਤੇ ਗਏ ਰੋਜ਼ਗਾਰ ਮੇਲਿਆਂ ਦੌਰਾਨ ਰੋਜ਼ਗਾਰਦਾਤਾ ਕੰਪਨੀਆਂ ਤੇ ਪ੍ਰਾਰਥੀਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਪ੍ਰਾਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।

ਪਠਾਨਕੋਟ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਵੀਡਿਓ ਕਾਨਫਰੰਸ ਵਿੱਚ ਹਿੱਸਾ ਲੈਂਦਿਆਂ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਸ੍ਰੀ ਅਨਿਲ ਦਾਰਾ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸੰਜੀਵ ਬੈਂਸ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਵਿਭੂਤੀ ਸਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਰਮਨ ਭੱਲਾ ਸਾਬਕਾ ਮੰਤਰੀ ਪੰਜਾਬ, ਗੁਰਮੇਲ ਸਿੰਘ ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸ਼ਰ ਪਠਾਨਕੋਟ, ਰਾਕੇਸ ਕੁਮਾਰ ਪਲੇਸਮੈਂਟ ਅਫਸ਼ਰ ਪਠਾਨਕੋਟ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਮੋਜੂਦ ਸਨ। 

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਨਾਜੁਕ ਸਮੇਂ ਵਿੱਚ ਵੀ ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰ ਹੁਨਰਮੰਦਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਰੋਜ਼ਗਾਰ ਮੇਲੇ ਕਰਵਾ ਕੇ ਬਿਹਤਰੀਨ ਕਾਰਜ ਕੀਤਾ ਹੈ। ਉਨਾਂ ਕਿਹਾ ਕਿ ਪਠਾਨਕੋਟ ਜ਼ਿਲੇ ਵਿੱਚ ਆਯੋਜਿਤ ਰੋਜ਼ਗਾਰ ਮੇਲਿਆਂ ਦੌਰਾਨ 3492 ਨੋਜਵਾਨਾਂ ਵੱਲੋ ਰੋਜਗਾਰ ਪ੍ਰਾਪਤੀ ਲਈ ਰਜਿਸਟ੍ਰੇਸ਼ਨ ਕੀਤੀ ਗਈ ਸੀ ਜਿਨਾਂ ਵਿੱਚੋਂ ਵੱਖ ਵੱਖ ਕੰਪਨੀਆਂ ਵੱਲੋਂ 2382 ਨੋਜਵਾਨਾਂ ਨੂੰ ਰੁਜਗਾਰ ਪ੍ਰਾਪਤ ਕਰਵਾਇਆ ਗਿਆ ਹੈ। ਉਨਾਂ ਇਹ ਵੀ ਕਿਹਾ ਕਿ ਸਫ਼ਲ ਪ੍ਰਾਰਥੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਪੰਜਾਬ ਵੱਲੋਂ ਉਚੇਚੇ ਤੌਰ ‘ਤੇ ਵਧਾਈ ਦਿੱਤੇ ਜਾਣ ਨਾਲ ਇਨਾਂ ਪ੍ਰਾਰਥੀਆਂ ਦਾ ਮਨੋਬਲ ਉੱਚਾ ਹੋਇਆ ਹੈ ਅਤੇ ਇਹ ਨੇੜ ਭਵਿੱਖ ਵਿੱਚ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਕਾਰਜਸ਼ੀਲ ਹੋਣਗੇ