ਮੋਦੀ ਦੇ ਰਾਹ 'ਤੇ ਚੱਲਿਆ ਕੈਪਟਨ! ਨਿਊਜ਼ਨੰਬਰ ਖਾਸ ਖ਼ਬਰ)

Last Updated: Nov 16 2020 15:31
Reading time: 3 mins, 42 secs

ਦੇਸ਼ ਦੇ ਸਰਕਾਰੀ ਵਿਭਾਗਾਂ ਤੇ ਸਰਕਾਰੀ ਕੰਪਨੀਆਂ ਨੂੰ ਵੇਚਣ ਦਾ ਬੀਡ਼ਾ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਚੁੱਕਿਆ ਗਿਆ ਹੈ। ਨਰਿੰਦਰ ਮੋਦੀ ਦੇ ਦੱਸੇ ਰਾਹਾਂ 'ਤੇ ਇਸ ਵਕਤ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੱਲ ਰਿਹਾ ਹੈ। ਜਿਸ ਦੇ ਵੱਲੋਂ ਪੰਜਾਬ ਦੇ ਕਈ ਸਰਕਾਰੀ ਵਿਭਾਗਾਂ ਦੇ ਅੰਦਰ ਨਿੱਜੀ ਕੰਪਨੀਆਂ ਨੂੰ ਵਾੜ ਕੇ, ਉੱਥੇ ਠੇਕੇਦਾਰੀ ਸਿਸਟਮ ਸ਼ੁਰੂ ਕਰ ਦਿੱਤਾ ਗਿਆ ਹੈ।ਜਦੋਂ ਕਿ ਸੱਤਾ ਵਿੱਚ ਆਉਣ ਤੋਂ ਪਹਿਲੋਂ ਇਸ ਹਕੂਮਤ ਨੇ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆ ਜਾਂਦੀ ਹੈ ਤਾਂ ਠੇਕੇਦਾਰੀ ਸਿਸਟਮ ਬੰਦ ਕਰ ਦਿੱਤਾ ਜਾਵੇਗਾ। ਪਰ ਸਰਕਾਰ ਦੇ ਵੱਲੋਂ ਜਿਥੇ ਕਈ ਸਰਕਾਰੀ ਵਿਭਾਗਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਅੰਦਰ ਠੇਕੇਦਾਰੀ ਸਿਸਟਮ ਸ਼ੁਰੂ ਕਰਕੇ ਨੌਜਵਾਨਾਂ ਕੋਲੋਂ ਨੌਕਰੀਆਂ ਖੋਹੀਆਂ ਜਾ ਰਹੀਆਂ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਦੇ ਨਾਲ ਕਈ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਹੁਣ ਤੱਕ ਕੈਪਟਨ ਵੱਲੋਂ ਪੂਰਾ ਨਹੀਂ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅੰਦਰ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣੀ ਸੀ ਤਾਂ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਵਾਸੀਆਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਉਂਦੀ ਹੈ ਤਾਂ ਬਾਦਲਾਂ ਦੀ ਸਰਕਾਰ ਦੇ ਨਾਲੋਂ ਸਸਤੀ ਬਿਜਲੀ ਪੰਜਾਬ ਵਾਸੀਆਂ ਨੂੰ ਦਿੱਤੀ ਜਾਵੇਗੀ। ਪੰਜਾਬ ਵਾਸੀਆਂ ਨੇ ਕੈਪਟਨ ਤੇ ਭਰੋਸਾ ਕਰਕੇ ਉਸ ਨੂੰ ਵੋਟਾਂ ਪਾ ਕੇ ਜਿਤਾ ਦਿੱਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਾ ਦਿੱਤਾ। ਮੁੱਖ ਮੰਤਰੀ ਬਣਦਿਆਂ ਸਾਰ ਹੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜਿਥੇ ਪੰਜਾਬ ਦੇ ਅੰਦਰ ਬਿਜਲੀ ਮਹਿੰਗੀ ਕਰ ਦਿੱਤੀ ਗਈ, ਉੱਥੇ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਕੈਪਟਨ ਭੱਜ ਗਿਆ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜੋ ਵੀ ਵਾਅਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਸਨ, ਉਨ੍ਹਾਂ ਨੂੰ ਹੁਣ ਤੱਕ ਵੀ ਪੂਰਿਆ ਨਹੀਂ ਕੀਤਾ ਗਿਆ। ਪੰਜਾਬ ਵਿੱਚ ਮਹਿੰਗੀ ਬਿਜਲੀ ਇਸ ਵਕਤ ਪੰਜਾਬ ਵਾਸੀਅਾਂ ਨੂੰ ਮਿਲਦੀ ਹੈ, ਜਦੋਂਕਿ ਪੰਜਾਬ ਬਾਹਰਲੇ ਰਾਜਾਂ ਨੂੰ ਸਸਤੀ ਬਿਜਲੀ ਵੇਚ ਰਿਹਾ ਹੈ। ਪੰਜਾਬ ਦੇ ਅੰਦਰ ਬਣਦੀ ਬਿਜਲੀ ਪੰਜਾਬ ਵਾਸੀਆਂ ਨੂੰ ਮਹਿੰਗੇ ਭਾਅ ਮਿਲ ਰਹੀ ਹੈ, ਜੋ ਕਿ ਸਰਕਾਰ ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰਦੀ ਹੈ। ਦੱਸ ਦੇਈਏ ਕਿ ਗੁਆਂਢੀ ਰਾਜ ਪਹਰਿਆਣਾ ਦੇ ਵਿੱਚ ਪੰਜਾਬ ਨਾਲੋਂ ਬਿਜਲੀ ਸਸਤੀ ਹੈ। ਚੰਡੀਗਡ਼੍ਹ ਵਿੱਚ ਪੰਜਾਬ ਤੋਂ ਬਿਜਲੀ ਸਸਤੀ ਹੈ, ਦਿੱਲੀ ਦੇ ਵਿੱਚ ਪੰਜਾਬ ਤੋਂ ਬਿਜਲੀ ਸਸਤੀ ਹੈ। ਪਰ ਪੰਜਾਬ ਵਿਚ ਬਿਜਲੀ ਸਭ ਤੋਂ ਮਹਿੰਗੀ ਪੰਜਾਬ ਵਾਸੀਆਂ ਨੂੰ ਦਿੱਤੀ ਜਾ ਰਹੀ ਹੈ। ਇਸ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਬਲਕਿ ਪੰਜਾਬ ਦੀ ਕੈਪਟਨ ਹਕੂਮਤ ਹੀ ਹੈ। ਇਸ ਵੇਲੇ ਜਿੱਥੇ ਵਿਰੋਧੀ ਧਿਰਾਂ ਦੇ ਵੱਲੋਂ ਕੈਪਟਨ ਹਕੂਮਤ ਨੂੰ ਘੇਰਿਆ ਜਾ ਰਿਹਾ ਹੈ, ਉਥੇ ਹੀ ਉਨ੍ਹਾਂ ਦੇ ਵੱਲੋਂ ਕੈਪਟਨ ਨੂੰ ਕਈ ਤਰਕੀਬਾਂ ਵੀ ਦੱਸੀਆਂ ਜਾ ਰਹੀਆਂ ਹਨ, ਕਿ ਇਸ ਤਰ੍ਹਾਂ ਕਰਕੇ ਕੈਪਟਨ ਸਰਕਾਰ ਪੰਜਾਬ ਦੇ ਅੰਦਰ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾ ਸਕਦੀ ਹੈ। ਆਮ ਆਦਮੀ ਪਾਰਟੀ ਦੇ ਮੀਤ ਹੇਅਰ ਨੇ ਲੰਘੇ ਦਿਨੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿੰਨਾ ਚਿਰ ਪੰਜਾਬ ਸਰਕਾਰ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਮਹਿੰਗੇ ਤੇ ਇਕਤਰਫ਼ਾ ਬਿਜਲੀ ਖ਼ਰੀਦ ਸਮਝੌਤੇ ਰੱਦ ਨਹੀਂ ਕਰਦੀ, ਓਨਾ ਚਿਰ ਪਾਵਰਕਾਮ ਘਾਟੇ 'ਚੋਂ ਨਹੀਂ ਨਿਕਲ ਸਕੇਗਾ ਅਤੇ ਨਾ ਹੀ ਪੰਜਾਬ ਦੇ ਲੋਕਾਂ ਨੂੰ ਅਤਿਅੰਤ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇਗੀ। ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਨੀਅਤ ਕਾਰਨ ਅੱਜ ਪਾਵਰਕਾਮ 31 ਹਜ਼ਾਰ ਕਰੋਡ਼ ਰੁਪਏ ਦੇ ਭਾਰੀ ਕਰਜ਼ ਥੱਲੇ ਦਬ ਚੁੱਕਿਆ ਹੈ, ਜਿਸ ਦੀ ਜ਼ਿੰਮੇਵਾਰ ਪੰਜਾਬ ਦੀ ਕੈਪਟਨ ਹਕੂਮਤ ਹੈ। ਪੰਜਾਬ ਦੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ, ਜਿਸ ਦੇ ਕਾਰਨ ਪੰਜਾਬ ਦੇ ਲੋਕ ਹੁਣ ਪੰਜਾਬ ਕਾਂਗਰਸ ਸਰਕਾਰਦੇ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਦੋਸ਼ ਲਗਾਇਆ ਕਿ ਜੇਕਰ 2017 ਵਿੱਚ ਸੱਤਾ ਸੰਭਾਲਦਿਆਂ ਹੀ ਕੈਪਟਨ ਸਰਕਾਰ ਆਪਣਾ ਚੋਣ ਵਾਅਦਾ ਨਿਭਾ ਕੇ ਨਿੱਜੀ ਥਰਮਲ ਪਲਾਂਟਾਂ ਨਾਲ ਬਾਦਲਾਂ ਵੱਲੋਂ ਕੀਤੇ ਘਾਤਕ ਸਮਝੌਤੇ ਰੱਦ ਕਰ ਦਿੰਦੀ ਤਾਂ ਅੱਜ ਪਾਵਰਕਾਮ ਵਿੱਤੀ ਸੰਕਟ 'ਚੋਂ ਉੱਭਰਿਆ ਹੁੰਦਾ ਤੇ ਪੰਜਾਬ ਦੇ ਲੋਕਾਂ ਨੂੰ ਵੀ ਮਹਿੰਗੇ ਬਿਜਲੀ ਬਿੱਲਾਂ ਤੋਂ ਰਾਹਤ ਮਿਲ ਜਾਂਦੀ ਪਰ ਕੈਪਟਨ ਲਈ ਬਾਦਲਾਂ ਵਾਂਗ ਬਿਜਲੀ ਮਾਫ਼ੀਆ ਦੀ ਝੋਲੀ ਵਿੱਚ ਡਿੱਗ ਪਿਆ। ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਜਿਸ ਤਰੀਕੇ ਨਾਲ ਮੋਦੀ ਹਕੂਮਤ ਦੇ ਵੱਲੋਂ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਕੇ ਦੇਸ਼ ਨੂੰ ਵੇਚਿਆ ਜਾ ਰਿਹਾ ਹੈ, ਉਸੇ ਪ੍ਰਕਾਰ ਹੀ ਪੰਜਾਬ ਨੂੰ ਵੇਚਣ ਤੇ ਕੈਪਟਨ ਵੀ ਲੱਗਿਆ ਹੋਇਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਬਿਜਲੀ ਸਮਝੌਤੇ ਰੱਦ ਕਰਨ ਲਈ ਤਿਆਰ ਹੈ ਅਤੇ ਨਾ ਹੀ ਨਿੱਜੀ ਕੰਪਨੀਆਂ ਦੇ ਨਾਲ ਬਾਦਲਾਂ ਵੱਲੋਂ ਕੀਤੇ ਸਮਝੌਤੇ ਨੂੰ ਰੱਦ ਕਰਨ ਲਈ ਤਿਆਰ ਹੈ।ਦੂਜੇ ਪਾਸੇ ਵਿਰੋਧੀ ਧਿਰ ਮੰਗ ਕਰ ਰਹੀਆਂ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ਼ ਬਿਜਲੀ ਸਮਝੌਤੇ ਰੱਦ ਕਰਨ ਤੋਂ, ਬਲਕਿ ਬਿਜਲੀ ਸਾਰੇ ਵ੍ਹਾਈਟ ਪੇਪਰ ਜਨਤਕ ਕਰਨ ਤੋਂ ਵੀ ਭੱਜ ਰਹੇ ਹਨ। ਇਸੇ ਦੇ ਚੱਲਦਿਆਂ ਹੁਣ ਇਹ ਹੀ ਆਖਿਆ ਜਾ ਸਕਦਾ ਹੈ ਕਿ ਕੈਪਟਨ ਵੀ ਮੋਦੀ ਦੇ ਵਾਂਗ ਅਤੇ ਬਾਦਲਾਂ ਦੇ ਵਾਂਗ ਪੰਜਾਬ ਵਿਰੋਧੀ ਹੈ।