ਕੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਗੱਦਾਂਰ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Jan 07 2021 13:35
Reading time: 1 min, 45 secs

ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਗੱਦਾਂਰ ਹੈ। ਇਹ ਦੋਸ਼ ਉਸ ਪਾਰਟੀ ਦੇ ਆਗੂਆਂ ਵੱਲੋਂ ਲਗਾਇਆ ਗਿਆ ਹੈ, ਜਿਸ ਦਾ ਮੁਖੀ ਦੇਸ਼ ਦੀ ਰਾਜਧਾਨੀ ਦਿੱਲੀ ’ਤੇ ਰਾਜ ਕਰ ਰਿਹਾ ਹੈ। ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ’ਤੇ ਗੰਭੀਰ ਦੋਸ਼ ਮੜੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ‘ਆਪ’ ਆਗੂ ਵੀ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਦੇ ਕੱਚੇ ਚਿੱਟੇ ਖੋਲ੍ਹਣ ਨੂੰ ਉਤਾਵਲੇ ਹੋਏ ਬੈਠੇ ਹਨ। ਪੰਜਾਬ ਦਾ ਗੱਦਾਂਰ ਹੈ ਕੈਪਟਨ ਅਮਰਿੰਦਰ ਸਿੰਘ?

ਇਹ ਦੋਸ਼ ਹੁਣ, ਉਸ ਵੇਲੇ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਇਆ ਜਾ ਰਿਹਾ ਹੈ, ਜਦੋਂ ਕਿਸਾਨ ਸੰਘਰਸ਼ ਸਿਖ਼ਰਾਂ ਛੋਹ ਰਿਹਾ ਹੈ ਅਤੇ ਲਗਾਤਾਰ ਮੋਦੀ ਸਰਕਾਰ ਨੂੰ ਝੁਕਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਬੇਸ਼ੱਕ ਖੇਤੀ ਕਾਨੂੰਨਾਂ ਦੇ ਸਬੰਧੀ ਵਿੱਚ ਵਿਧਾਨ ਸਭਾ ਸੈਸ਼ਨ ਸੱਦ ਕੇ, ਸਭ ਤੋਂ ਪਹਿਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਹੋਇਆ, ਆਪਣੇ ਨਵੇਂ ਬਿੱਲ ਪੰਜਾਬ ਦੇ ਅੰਦਰ ਬਣਾਉਣ ਦਾ ਦਾਅਵਾ ਠੋਕ ਚੁੱਕੇ ਹਨ, ਪਰ ਕੈਪਟਨ ਫਿਰ ਵੀ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਹਨ।

ਦਰਅਸਲ, ‘ਆਮ ਆਦਮੀ ਪਾਰਟੀ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਚਲੀ ਕੈਪਟਨ ਹਕੂਮਤ ’ਤੇ ਦੋਸ਼ ਮੜਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗੱਦਾਰ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਅੰਦਰ ਰਹਿਣ ਦਾ ਕੋਈ ਅਧਿਕਾਰ ਨਹੀਂ। ਕਿਉਂਕਿ ਇੱਕ ਪਾਸੇ ਤਾਂ ਮੋਦੀ ਸਰਕਾਰ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਦੇ ਨਾਲ ਧੋਖਾ ਕਰ ਰਹੀ ਹੈ ਅਤੇ ਕਾਲੇ ਕਾਨੂੰਨ ਲਾਗੂ ਕਰਨ ’ਤੇ ਜ਼ੋਰ ਦੇ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਮਾਰਨ ’ਤੇ ਤੁਲੀ ਹੋਈ ਹੈ।

‘ਆਪ’ ਆਗੂਆਂ ਨੇ ਜਾਰੀ ਇੱਕ ਪ੍ਰੈਸ ਬਿਆਨ ਦੇ ਵਿੱਚ ਦਾਅਵਾ ਕਰਦਿਆਂ ਹੋਇਆ ਕੈਪਟਨ ਹਕੂਮਤ ’ਤੇ ਦੋਸ਼ ਲਗਾਏ ਹਨ, ਕਿ ਇਸੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਖੇਤੀ ਕਾਨੂੰਨਾਂ ਦੇ ਅੰਤਰਗਤ ਹੀ ਕੀਤੀ ਗਈ ਹੈ ਅਤੇ ਕੈਪਟਨ ਬਾਹਰਲੇ ਸੂਬਿਆਂ ਤੋਂ ਆ ਰਹੇ ਝੋਨੇ ਨੂੰ, ਪੰਜਾਬ ਵਿੱਚ ਵੇਚਣ ਤੋਂ ਇਸ ਲਈ ਨਹੀਂ ਰੋਕ ਸਕੇ, ਕਿਉਕਿ ਕੇਂਦਰੀ ਕਾਨੂੰਨ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਦੇ ਹਨ। ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ਨੇ ਪਹਿਲੋਂ ਵੀ ਪੰਜਾਬੀਆਂ ਦੇ ਨਾਲ ਝੂਠ ਬੋਲ ਕੇ ਸੱਤਾ ਬਟੋਰੀ ਹੈ ਅਤੇ ਹੂਣ ਵੀ ਝੂਠ ਬੋਲ ਰਹੇ ਹਨ। ਮੁੱਕਦੀ ਗੱਲ ਇਹ ਆਪ ਆਗੂਆਂ ਨੇ ਕਹੀ ਕਿ, ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗੱਦਾਂਰ ਹਨ।