ਖੇਤੀ ਕਾਨੂੰਨਾਂ 'ਤੇ ਮੋਦੀ ਦੇ ਸਾਬਕਾ ਭਾਈਵਾਲਾਂ ਦੇ ਤਿੱਖੇ ਵਾਰ! (ਨਿੳੂਜ਼ਨੰਬਰ ਖਾਸ ਖ਼ਬਰ)

Last Updated: Jan 12 2021 15:31
Reading time: 3 mins, 3 secs

ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਕਰੀਬ ਡੇਢ ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਕਿਰਤੀਆਂ ਆਮ ਲੋਕਾਂ ਦੇ ਵੱਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਪਰ ਮੋਦੀ ਸਰਕਾਰ ਨੂੰ ਲੋਕਾਂ ਦੀ ਭੋਰਾ ਵੀ ਫ਼ਿਕਰ ਨਹੀਂ ਕੜਾਕੇ ਦੀ ਠੰਢ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ। ਮੋਦੀ ਹੋਰੀਂ ਗਰਮ ਕਮਰਿਆਂ ਵਿੱਚ ਬੈਠ ਕੇ ਤਾਨਾਸ਼ਾਹੀ ਫਰਮਾਨ ਜਾਰੀ ਕਰਨ ਤੇ ਲੱਗੇ ਹੋਏ ਹਨ। ਲਗਾਤਾਰ ਮੋਦੀ ਸਰਕਾਰ ਦਾ ਵਿਰੋਧ ਹੋ ਰਿਹਾ ਹੈ ਸਮੂਹ ਸਿਆਸੀ ਪਾਰਟੀਆਂ ਤਕਰੀਬਨ ਹੀ ਮੋਦੀ ਦਾ ਵਿਰੋਧ ਕਰ ਰਹੀਆਂ ਹਨ। ਵੱਡੀ ਗੱਲ ਇਹ ਹੈ ਕਿ ਕਈ ਪਾਰਟੀਆਂ ਨੇ ਖੇਤੀ ਕਾਨੂੰਨ ਆਉਣ ਤੋਂ ਮਗਰੋਂ ਮੋਦੀ ਸਰਕਾਰ ਦਾ ਸਾਥ ਵੀ ਛੱਡ ਦਿੱਤਾ ਹੈ, ਇਨ੍ਹਾਂ ਸਾਥ ਛੱਡਣ ਵਾਲੀਆਂ ਪਾਰਟੀਆਂ ਦੇ ਵਿੱਚੋਂ ਅਕਾਲੀ ਦਲ ਬਾਦਲ ਵੀ ਹੈ, ਜਿਨ੍ਹਾਂ ਦੇ ਵੱਲੋਂ ਇਸ ਵਕਤ ਮੋਦੀ ਸਰਕਾਰ ਦਾ ਸਾਥ ਛੱਡ ਕੇ ਕਿਸਾਨਾਂ ਦੇ ਨਾਲ ਖੜ੍ਹਨ ਦਾ ਐਲਾਨ ਕੀਤਾ ਹੋਇਆ ਹੈ। ਇੱਥੇ ਦੱਸਦੇ ਚਲੀਏ ਕਿ ਬਾਦਲਾਂ ਦੀ ਦੋਹਰੀ ਨੀਤੀ ਓਸ ਵੇਲੇ ਸਾਬਤ ਹੁੰਦੀ ਹੈ, ਜਦੋਂ ਇਹ ਖੇਤੀ ਕਾਨੂੰਨ ਨਹੀਂ ਬਲਕਿ ਬਿੱਲ ਸਨ, ਉਦੋਂ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਮੰਤਰੀ ਸੀ। ਉਸ ਵਕਤ ਹਰਸਿਮਰਤ ਕੌਰ ਬਾਦਲ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਅਤੇ ਨਾ ਹੀ ਮੋਦੀ ਸਰਕਾਰ ਨੂੰ ਇਹ ਕਿਹਾ ਗਿਆ ਕਿ ਇਨ੍ਹਾਂ ਖੇਤੀ ਬਿੱਲਾਂ ਨੂੰ ਵਾਪਸ ਲਿਆ ਜਾਵੇ, ਪਰ ਹੁਣ ਜਦੋਂ ਕਿਸਾਨਾਂ ਦੇ ਵੱਲੋਂ ਪੂਰਾ ਪ੍ਰਦਰਸ਼ਨ ਜ਼ੋਰਾਂ ਤੇ ਹੈ, ਉਸ ਵਕਤ ਬਾਦਲਾਂ ਦੀ ਨੂੰਹ ਵੱਲੋਂ ਕੇਂਦਰੀ ਮੰਤਰੀ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਵੇਖੀਏ ਤਾਂ ਬੀਬੀ ਨੇ ਕਿਸਾਨਾਂ ਦੇ ਰੋਹ ਤੋਂ ਤੰਗ ਆ ਕੇ ਅਸਤੀਫ਼ਾ ਦਿੱਤਾ ਹੈ, ਕਿਉਂਕਿ ਕਿਸਾਨ ਵਾਰ ਵਾਰ ਕਹਿ ਰਹੇ ਸਨ ਕਿ ਅਕਾਲੀ ਦਲ ਕਿਸਾਨ ਵਿਰੋਧੀ ਪਾਰਟੀ ਹੈ, ਜੋ ਕਿ ਸਾਨੂੰ ਸਭ ਨੂੰ ਪਤਾ ਹੈ ਕਿ ਇਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿਚ ਕਿਹੜਾ ਛੁਰਾ ਠੋਕਿਆ ਹੈ। ਦੂਜੇ ਪਾਸੇ ਦੱਸਦੇ ਚਲੀਏ ਕਿ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੀ ਹਮਾਇਤ ਕਰ ਰਿਹਾ ਹੈ, ਉੱਥੇ ਹੀ ਪੰਜਾਬ ਵਿਚਲੀ ਕਾਂਗਰਸ ਸਰਕਾਰ ਅਤੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਕੋਸ ਰਿਹਾ ਹੈ। ਲਗਾਤਾਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਹ ਕਿਹਾ ਜਾ ਰਿਹਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਕਾਨੂੰਨ ਹਨ, ਉੱਥੇ ਹੀ ਬਾਦਲ ਦੇ ਵੱਲੋਂ ਕਾਂਗਰਸ ਪਾਰਟੀ ਤੇ ਦੋਸ਼ ਮੜੇ ਜਾ ਰਹੇ ਹਨ ਕਿ ਇਹ ਕਾਂਗਰਸ ਪਾਰਟੀ ਮੋਦੀ ਦੇ ਨਾਲ ਮਿਲੀ ਹੋਈ ਹੈ ਜੋ ਕਿਸਾਨੀ ਨੂੰੱ, ਬਰਬਾਦ ਕਰਨ ਤੇ ਲੱਗੀ ਹੋਈ ਹੈ। ਸੁਖਬੀਰ ਬਾਦਲ ਤੋਂ ਮਗਰੋਂ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਕੇ ਰਹਿ ਚੁੱਕੀ ਹੈ ਅਤੇ ਸਰਕਾਰ ਦੇ ਵੱਲੋਂ ਲਗਾਤਾਰ ਕਿਸਾਨਾਂ ਨਾਲ ਧੋਖਾ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ ਕਰੀਬ ਅੱਠ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਨੌਵੀਂ ਮੀਟਿੰਗ ਹੋਣ ਜਾ ਰਹੀ ਹੈ, ਪਰ ਇਹ ਜਿੱਥੇ ਅੱਠ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਉੱਥੇ ਹੀ ਉਨ੍ਹਾਂ ਨੂੰ ਇਹ ਵੀ ਉਮੀਦ ਹੈ ਕਿ ਅਗਲੀ ਮੀਟਿੰਗ ਵਿੱਚ ਵੀ ਕੁਝ ਨ੍ਹੀਂ ਨਿਕਲਣ ਵਾਲਾ ਕਿਉਂਕਿ ਸਰਕਾਰ ਚਾਹੁੰਦੀ ਹੈ, ਕਿ ਖੇਤੀ ਕਾਨੂੰਨਾਂ ਵਿੱਚ ਸੁਧਾਰ ਕੀਤਾ ਜਾਵੇ। ਪਰ ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੱਤਰ ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਕਿਸਾਨ ਮੋਰਚੇ ਦੌਰਾਨ ਹੋ ਚੁੱਕੀਆਂ ਹਨ, ਪਰ ਸਰਕਾਰੀ ਇਸ ਤੇ ਗੰਭੀਰ ਨਹੀਂ ਹੈ। ਹਰਸਿਮਰਤ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨ ਮੋਦੀ ਸਰਕਾਰ ਦੇ ਇਰਾਦਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ ਅਤੇ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਣਗੇ। ਦੱਸਦੇ ਚਲੀਏ ਕਿ ਦੁਨੀਆਂ ਵਿੱਚ ਕਿਸਾਨ ਅੰਦੋਲਨ ਦੀ ਸ਼ਲਾਘਾ ਹੋ ਰਹੀ ਹੈ, ਪਰ ਦੂਜੇ ਪਾਸੇ ਭਾਜਪਾ ਲੀਡਰਾਂ ਦੇ ਵੱਲੋਂ ਕਿਸਾਨ ਮੋਰਚੇ ਨੂੰ ਲਗਾਤਾਰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਖ਼ਾਲਿਸਤਾਨੀ ਅਤਿਵਾਦੀ ਵੱਖਵਾਦੀ ਨਕਸਲੀ ਆਦਿ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ, ਜਦੋਂਕਿ ਅਜਿਹਾ ਕੁਝ ਵੀ ਨਹੀਂ ਹੈ।