ਖੇਤੀ ਕਾਨੂੰਨਾਂ ਵਿਰੁੱਧ ਮੋਰਚਾ: ਝੁਕੇਗੀ ਕੇਂਦਰ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Feb 18 2021 15:28
Reading time: 1 min, 42 secs

ਖੇਤੀ ਕਾਨੂੰਨਾਂ ਦੇ ਵਿਰੁੱਧ ਪਿਛਲੇ ਕਰੀਬ ਪੌਣੇ ਤਿੰਨ ਮਹੀਨਿਆਂ ਤੋਂ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਆਮ ਲੋਕਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਰੱਦ ਕਰੇ, ਪਰ ਸਰਕਾਰ ਟੱਸ ਤੋਂ ਮੱਸ ਹੋਣ ਦਾ ਨਾਂਅ ਨਹੀਂ ਲੈ ਰਹੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕਿਨਾਰਾ ਕਰ ਰਹੀ ਹੈ। ਕਿਸਾਨਾਂ ਦੀ ਮੰਗ ਨੂੰ ਸਰਕਾਰ ਨਾ ਮੰਨ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਕਿਸਾਨਾਂ ਦਾ ਇਸ ਵੇਲੇ ਮੋਰਚਾ ਦਿਨ ਪ੍ਰਤੀ ਦਿਨ ਦਿੱਲੀ ਦੀਆਂ ਸਰਹੱਦਾਂ 'ਤੇ ਤੇਜ਼ ਹੁੰਦਾ ਜਾ ਰਿਹਾ ਹੈ। 

ਜਿਸ ਤੋਂ ਬਾਅਦ ਕੇਂਦਰ ਸਰਕਾਰ ਤਾਂ ਡਰ ਹੀ ਚੁੱਕੀ ਹੈ, ਨਾਲ ਹੀ ਕਈ ਭਾਜਪਾਈ ਲੀਡਰ ਇਸ ਵੇਲੇ ਕਿਸਾਨਾਂ ਨੂੰ ਮਨਾਉਣ ਵਿੱਚ ਵੀ ਲੱਗੇ ਹੋਏ ਹਨ। ਪਰ ਕਿਸਾਨਾਂ ਨੇ ਸਰਕਾਰ ਅਤੇ ਭਾਜਪਾਈ ਲੀਡਰਾਂ ਨੂੰ ਠੋਕ ਵਜ੍ਹਾ ਕੇ ਕਹਿ ਦਿੱਤਾ ਹੋਇਆ ਹੈ ਕਿ ਉਹ ਖੇਤੀ ਕਾਨੂੰਨਾਂ ਰੱਦ ਕਰਵਾਉਣ ਆਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਿੱਲੀ ਦੀਆਂ ਸਰਹੱਦਾਂ ਤੋਂ ਉੱਠਣਗੇ। ਕਿਸਾਨਾਂ ਨੇ ਸਾਫ਼ ਸ਼ਬਦਾਂ ਵਿੱਚ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਜਾਂ ਤਾਂ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕ ਜਾਵੇ ਜਾਂ ਖੇਤੀ ਕਾਨੂੰਨ ਚੁੱਪ ਚੁਪੀਤੇ ਰੱਦ ਕਰ ਦੇਵੇ। 

ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਉੱਚ ਪੱਧਰੀ ਮੀਟਿੰਗ ਦਾ ਨੋਟਿਸ ਜੇ ਪੀ ਨੱਡਾ ਦੁਆਰਾ ਲਿਆ। ਕਹਿੰਦੇ ਹਨ ਕਿ ਇਸ ਮੀਟਿੰਗ ਵਿੱਚ ਹਰਿਆਣਾ, ਉੱਤਰ ਪ੍ਰਦੇਸ, ਪੰਜਾਬ ਅਤੇ ਰਾਜਸਥਾਨ ਤੋਂ ਚੁਣੇ ਗਏ ਪਾਰਟੀ ਨੇਤਾਵਾਂ ਅਤੇ ਹੋਰ ਮੰਤਰੀਆਂ ਸਮੇਤ ਅਮਿਤ ਸਾਹ, ਨਰਿੰਦਰ ਤੋਮਰ, ਸੰਜੀਵ ਬਾਲੀਆਂ ਅਤੇ ਹੋਰ ਸ਼ਾਮਿਲ ਸਨ। ਜਾਣਕਾਰੀ ਮੁਤਾਬਿਕ, ਇਸ ਮੀਟਿੰਗ ਵਿੱਚ ਭਾਜਪਾਈ ਲੀਡਰ ਕਿਸਾਨਾਂ ਦੇ ਰੋਹ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਨਜ਼ਰੀ ਆਏ ਅਤੇ ਕਿਸਾਨਾਂ ਦੇ ਨਾਲ ਫਿਰ ਤੋਂ ਮੀਟਿੰਗ ਕਰਨ ਦੇ ਬਾਰੇ ਵੀ ਵਿਚਾਰ ਕੀਤੀ ਗਈ। 

ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੇ ਰੋਹ ਅੱਗੇ ਝੁਕਦੀ ਹੋਈ ਵਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਰਕਾਰ ਨੂੰ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਲਈ ਮਜ਼ਬੂਰ ਕਰ ਦੇਣਗੇ। ਕਿਸਾਨ ਆਗੂ ਨੇ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰੇ। ਉਨ੍ਹਾਂ ਕਿਹਾ ਕਿ, ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।