ਕੈਪਟਨ ਜੀ, ਰੁਜ਼ਗਾਰ ਦਿਓ!! (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕਈ ਸਾਲਾਂ ਤੋਂ ਰੁਜ਼ਗਾਰ ਦੀ ਮੰਗ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਕਰ ਰਹੇ ਹਨ। ਪਰ ਸਰਕਾਰ ਦੁਆਰਾ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ ਅਤੇ ਨਾ ਹੀ ਰੁਜ਼ਗਾਰ ਸਬੰਧੀ ਬਾਂਹ ਫੜ੍ਹਾਈ ਜਾ ਰਹੀ ਹੈ। ਦਰਅਸਲ, ਇਸ ਵੇਲੇ ਬੇਰੁਜ਼ਗਾਰਾਂ ਦੇ ਵੱਲੋਂ ਇੱਕ ਮੁਹਿੰਮ ਛੇੜ ਦਿੱਤੀ ਗਈ ਹੈ ਕਿ ਕੈਪਟਨ ਜੀ, ਰੁਜ਼ਗਾਰ ਦਿਓ! ਦਰਅਸਲ, ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਨੂੰ ਜਗਾਉਣ ਦੇ ਵਾਸਤੇ ਬੇਰੁਜ਼ਗਾਰਾਂ ਦੇ ਵੱਲੋਂ ਚਲਾਈ ਗਈ ਹੈ।

ਕੁੱਝ ਬੇਰੁਜ਼ਗਾਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੀ ਸੱਤਾ ’ਤੇ ਬਿਰਾਜ਼ਮਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇਸ਼ ਦੇ ਬੇਰੁਜ਼ਗਾਰਾਂ ਨਾਲ ਧੱਕਾ ਕਰ ਰਹੀ ਹੈ, ਉੱਥੇ ਹੀ ਪੰਜਾਬ ਵਿਚਲੀ ਕੈਪਟਨ ਸਰਕਾਰ ਵੀ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦੀ ਬਿਜਾਏ, ਬੇਰੁਜ਼ਗਾਰਾਂ ਨੂੰ ਹੀ ਲਤਾੜਣ ’ਤੇ ਲੱਗੀ ਹੋਈ ਹੈ। ਬੇਰੁਜ਼ਗਾਰਾਂ ਦਾ ਮੰਨਣਾ ਹੈ ਕਿ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਲਗਾਤਾਰ ਬੇਰੁਜ਼ਗਾਰਾਂ ’ਤੇ ਅੱਤਿਆਚਾਰ ਕਰ ਰਹੀ ਹੈ।

ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਆਗੂ ਹਰਪ੍ਰੀਤ ਕੌਰ ਮਾਨਸਾ ਨੇ ਦੱਸਿਆ ਕਿ ਰੁਜਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ’ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਤੇ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ। ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੀ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਦੱਸਿਆ ਕਿ ਰੁਜ਼ਗਾਰ ਦੀ ਮੰਗ ਲਈ 21 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਤਿੱਖੇ ਰੂਪ ਵਿੱਚ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਬੇਰੁਜਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਜੋ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਘਰ ਘਰ ਨੌਕਰੀ ਦੇਣ ਦਾ ਕੀਤਾ ਸੀ, ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ, ਇਸ ਲਈ ਅੱਜ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਆਵਾਜ ਬੁਲੰਦ ਕਰਨ ਲਈ ਧਰਨੇ ਮੁਜਾਹਰੇ ਕੀਤੇ ਜਾ ਰਹੇ ਹਨ।

ਕੇਂਦਰ ਤੋਂ ਬਾਅਦ ਕੈਪਟਨ ਨੇ ਕੀਤਾ ਕਿਸਾਨਾਂ ਨਾਲ ਧੋਖਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਤਿੰਨ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਹੋਣ ਤੋਂ ਬਾਅਦ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਦੇ ਬੱਸ ਅੱਡੇ ਨਜ਼ਦੀਕ ...

ਕੈਪਟਨ ਲਈ ਔਖਾ ਹੋਊ ਆਗਾਮੀ ਸਮਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਪੰਜਾਬ ਦੇ ਅੰਦਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੈ, ਪਰ ਇਸ ਦੇ ਬਾਵਜੂਦ ਵੀ ਕੈਪਟਨ ਦੀ ਬਹੁਤੇ ਮੰਤਰੀ ਅਤੇ ਵਿਧਾਇਕ ਗੱਲ ਮੰਨਣ ਨੂੰ ਤਿਆਰ ਨਹੀਂ। ਕੈਪਟਨ ਤੋਂ ਬਾਹਰ ਹੋ ਕੇ ...

ਕੈਪਟਨ ਹੋਇਆ ਕਾਮਿਆਂ ਤੋਂ ਦੂਰ, ਆਖ਼ਰ ਕਿਉ? (ਨਿਊਜ਼ਨੰਬਰ ਖ਼ਾਸ ਖ਼ਬਰ)

ਕਾਂਗਰਸ ਪਾਰਟੀ ਦੇ ਸੱਤਾ ਵਿਚ ਆਉਣ ਦੇ ਤਕਰੀਬਨ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤਣ ਤੇ ਵੀ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਪੂਰੀਆ ਨਾ ਹੋਣ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨ ...

ਅਖ਼ੀਰਲੇ ਸਾਲ ਵਿੱਚ ਕੈਪਟਨ ਸਰਕਾਰ ਦੇ ਫ਼ੈਸਲੇ ਲੋਕਾਂ ਨੂੰ ਖ਼ੁਸ਼ ਕਰ ਪਾਉਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਦਾ ਇਹ ਆਖ਼ਰੀ ਸਾਲ ਹੈ ਅਤੇ ਸਰਕਾਰ ਆਪਣੇ ਆਖ਼ਰੀ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ ਖ਼ੁਸ਼ ਕਰਨ ਵਾਸਤੇ ਨਵੇਂ ਨਵੇਂ ਫ਼ੈਸਲੇ ਲੈ ਰਹੀ ਹੈ। ਪਰ ਸਵਾਲ ਇੱਥੇ ਇਹ ਕਰਨਾ ਬਣਦਾ ਹੈ ਕਿ ਕੀ ਕਾਂਗਰਸ ਸਰਕਾਰ ...

ਲੱਗਦੈ, ਕੈਪਟਨ ਨੂੰ ਚੋਣਾਂ ਨਹੀਂ ਲੜਨ ਦੇਣਗੇ ਕਾਮੇ (ਨਿਊਜ਼ਨੰਬਰ ਖ਼ਾਸ ਖ਼ਬਰ)

ਪਾਵਰਕੌਮ ਦੀ ਮੈਨੇਜਮੈਂਟ ਸੀ ਐੱਚ ਬੀ ਠੇਕਾ ਕਾਮਿਆਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ। ਸੀ ਐਚ ਬੀ ਠੇਕਾ ਕਾਮੇ ਕੋਰੋਨਾ ਕਹਿਰ ਵਿੱਚ ਐਮਰਜੈਂਸੀ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ ਦੇ ਘਰ ਘਰ ਅਤੇ ...

ਕੈਪਟਨ ਦੇ ਰਾਜ 'ਚ ਸੁਖਬੀਰ ਦੀ ਪਾਣੀ 'ਚ ਚੱਲਣ ਵਾਲੀ ਬੱਸ ਦੀ ਕੀ ਖੇਡ? (ਵਿਅੰਗ)

ਆਪਣੇ ਰਾਜ ਭਾਗ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪਾਣੀ ਵਿੱਚ ਚੱਲਣ ਵਾਲੀਆਂ ਬੱਸਾਂ ਚਲਾਈਆਂ ਸਨ। ਸੁਖਬੀਰ ਬਾਦਲ ਦੀ ਇਹ ਪਾਣੀ ਵਾਲੀ ਬੱਸ ਦੀ ਸਕੀਮ ਵੈਸੇ ਤਾਂ ਕਾਮਯਾਬ ਹੋ ਜਾਣੀ ਸੀ, ...

ਕੈਪਟਨ ਦਾ ਬਾਦਲ ਮੋਹ ਅਜੇ ਵੀ ਬਰਕਰਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

2015 ਵਿੱਚ ਬਰਗਾੜੀ ਵਿਖੇ ਹੋਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਭਾਵੇਂ ਹੀ ਹੋਏ 5 ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ, ਪਰ ਸਿੱਖ ਸੰਗਤਾਂ ਨੂੰ ਹੁਣ ਤੱਕ ਸਮੇਂ ਦੀਆਂ ਸਰਕਾਰਾਂ ਇਨਸਾਫ਼ ਨਹੀਂ ਦਿਵਾ ...

ਕੋਰੋਨਾ ਦੇ ਨਾਂਅ 'ਤੇ ਐਨੀਆਂ ਸਖ਼ਤ ਪਾਬੰਦੀਆਂ ਲਗਾ ਕੇ, ਕੀ ਕੈਪਟਨ ਜਿੱਤੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਵਿੱਚ ਕੋਰੋਨਾ ਦੇ ਨਾਂਅ 'ਤੇ ਐਨੀਆਂ ਜ਼ਿਆਦਾ ਸਖ਼ਤ ਪਾਬੰਦੀਆਂ ਸਰਕਾਰ ਦੁਆਰਾ ਲਗਾ ਦਿੱਤੀਆਂ ਗਈਆਂ ਹਨ ਕਿ ਕੋਈ ਕਹਿਣ ਦੀ ਹੱਦ ਨਹੀਂ। ਸਰਕਾਰ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ 'ਤੇ ਬੇਸ਼ੱਕ ਵਿਰੋਧੀ ...

ਨਵੀਂ ਸਿੱਖਿਆ ਨੀਤੀ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਕਾਹਲਾ ਕਿਉਂ ਕੈਪਟਨ? (ਨਿਊਜ਼ਨੰਬਰ ਖ਼ਾਸ ਖ਼ਬਰ)

ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਸਰਕਰ ਵਲੋਂ ਅੱਡੀਆਂ ਚੁੱਕ ਚੁੱਕ ਕੇ ਲਾਗੂ ਕਰਵਾਉਣ ਖਿਲਾਫ ਸੰਘਰਸ਼ ਦੇ ਮੈਦਾਨ ਵਿੱਚ ਡਟਣ ...

ਬਾਦਲ-ਕੈਪਟਨ ਮਿਲੇ ਹੋਏ ਨੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ, ਕੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ ਸਰਕਾਰ ਦੇ ਨਾਲ ਗਠਜੋੜ ਕਰਕੇ, ਪੰਜਾਬ ਦੇ ਅੰਦਰ ...

ਬੇਰੁਜ਼ਗਾਰਾਂ ਦਾ ਅੰਦੋਲਨ ਕੈਪਟਨ ਨੂੰ ਲਾਵੇਗਾ ਗੱਦੀਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ ਜੇਕਰ ਸਾਡੀ ਸਰਕਾਰ ਬਣੀ ਤਾਂ ਸਭ ਤੋਂ ਪਹਿਲੋਂ ਘਰ ਘਰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਜੇਕਰ ਨੌਕਰੀਆਂ ਨਾ ਦੇ ਸਕੇ ਤਾਂ, ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ। ਇਹ ਕਹਿਣਾ ਸੀ ਪੰਜਾਬ ਦੇ ਮੁੱਖ ਮੰਤਰੀ ...

ਤਨਖ਼ਾਹ ਕਮਿਸ਼ਨ 'ਤੇ ਰੋਕ: ਕਿਤੇ ਬਣ ਨਾ ਜਾਵੇ ਕੈਪਟਨ ਦੇ ਗਲੇ ਦੀ ਹੱਡੀ!! (ਨਿਊਜ਼ਨੰਬਰ ਖ਼ਾਸ ਖ਼ਬਰ)

ਛਲੇ ਦਿਨੀਂ ਇਹ ਖ਼ਬਰ ਸਾਹਮਣੇ ਆਈ ਕਿ ਪੰਜਾਬ ਸਰਕਾਰ ਦੇ ਵੱਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਵਿੱਚ ਇੱਕ ਮਹੀਨਾ ਹੋਰ ਵਾਧਾ ਕਰ ਦਿੱਤਾ ਹੈ। ਸਰਕਾਰ ਦੇ ਦਾਅਵੇ ਮੁਤਾਬਿਕ, ਹੁਣ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ...

ਕੀ ਕੈਪਟਨ ਨੇ ਸੱਚੀ ਬਾਦਲਾਂ ਨਾਲ ਦੁਬਈ ਵਿੱਚ ਕੀਤਾ ਸਮਝੌਤਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਅੰਦਰ 2015 ਵਿੱਚ ਵਾਪਰੇ ਬੇਅਦਬੀ ਅਤੇ ਗੋਲੀਗਾਂਡ ਸਬੰਧੀ ਪੰਜਾਬ ਦੀ ਮੌਜੂਦਾ ਹਕੂਮਤ ਅਤੇ ਤਤਕਾਲੀ ਹਕੂਮਤ ਨੇ ਕੀ ਸਮਝੌਤਾ ਕਰ ਲਿਆ ਹੋਇਆ ਹੈ? ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ...

ਕੈਪਟਨ ਹਕੂਮਤ ਲਈ ਸਮਾਂ ਥੋੜ੍ਹਾ, ਪਰ ਬੋਝ ਵੱਡਾ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਰੁਜ਼ਗਾਰਾਂ ਦੇ ਅਨੁਸਾਰ, 3 ਅਪ੍ਰੈਲ 2021 ਨੂੰ ਸਿੱਖਿਆ ਮੰਤਰੀ ਸੰਗਰੂਰ ਵਿਖੇ ਜਦੋਂ ਆਪਣਾ ਪ੍ਰੋਗਰਾਮ ਕਰ ਰਹੇ ਸਨ ਤਾਂ ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣਾ ਰੋਸ ਜ਼ਾਹਿਰ ਕਰਨ ਲਈ ਸਿੱਖਿਆ ਮੰਤਰੀ ਖਿਲਾਫ ਜਿਵੇਂ ਹੀ ...

ਕੈਪਟਨ ਦੀ ਸਕੀਮ: ਘਰ-ਘਰ ਨੌਕਰੀ ਜਾਂ ਫਿਰ ਹਰ ਘਰ ਬੇਰੁਜ਼ਗਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੀ ਸੱਤਾ 'ਤੇ ਕਾਬਜ਼ ਕੈਪਟਨ ਹਕੂਮਤ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ, ਪਰ ਇਹ ਨਹੀਂ ਦੱਸਿਆ ਗਿਆ ਕਿ, ਰੁਜ਼ਗਾਰ ਕਿਹੜੇ ਖ਼ਾਤੇ ਵਿੱਚੋਂ ਦਿੱਤਾ। ਮਤਲਬ ਕਿ, ਸਰਕਾਰੀ ...

ਕੈਪਟਨ-ਮੋਦੀ ਦੇ ਵਾਅਦਿਆਂ ਤੋਂ ਨੌਜਵਾਨ ਪੀੜ੍ਹੀ ਕਿਉਂ ਤੰਗ? (ਨਿਊਜ਼ਨੰਬਰ ਖ਼ਾਸ ਖ਼ਬਰ)

2014 ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਤੀ ਸਾਲ 2 ਕਰੋੜ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਉਕਤ ਵਾਅਦਾ ਲੰਘੇ 7 ਸਾਲਾਂ ਵਿੱਚ ਵੀ ਪੂਰਾ ਨਹੀਂ ਹੋ ਸਕਿਆ। ਪ੍ਰਧਾਨ ਮੰਤਰੀ 'ਤੇ ਹਮੇਸ਼ਾ ਹੀ ਦੇਸ਼ ਦੇ ...

ਪੰਜਾਬ ਦੇ ਬੇਰੁਜ਼ਗਾਰਾਂ ਨੂੰ ਕੋਰੋਨਾ ਨਾਲੋਂ ਵੱਧ ਕੈਪਟਨ ਸਰਕਾਰ ਤੋਂ ਖ਼ਤਰਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਬੇਰੁਜਗਾਰਾਂ ਅਧਿਆਪਕਾਂ ਦਾ ਪੱਕਾ ਮੋਰਚਾ ਭਾਵੇ ਸੰਗਰੂਰ ਵਿਖੇ ਲੱਗਿਆ ਹੋਇਆ ਹੈ। ਪਰ ਬਾਵਜੂਦ ਇਸ ਦੇ ਸਿਖਿਆ ਮੰਤਰੀ ...

ਬੇਰੁਜ਼ਗਾਰਾਂ ਨਾਲ ਕੀਤਾ ਵਾਅਦਾ ਕੀ ਕੈਪਟਨ ਸਰਕਾਰ ਨੇ ਪੂਰਾ ਕਰਿਆ? (ਨਿਊਜ਼ਨੰਬਰ ਖ਼ਾਸ ਖ਼ਬਰ)

ਸੱਤਾ ਵਿੱਚ ਆਉਣ ਤੋਂ ਪਹਿਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆ ਜਾਂਦੀ ਹੈ ਤਾਂ, ਪੰਜਾਬ ਦੇ ਹਰ ...