ਕੀ ਭਾਜਪਾ ਆਪਣੇ ਵਿਧਾਇਕ ਦਾ ਗੁੱਸਾ ਕੱਢਣ ਲਈ ਰਾਕੇਸ਼ ਟਿਕੈਤ 'ਤੇ ਕੀਤਾ ਹਮਲਾ? (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Apr 04 2021 15:15
Reading time: 1 min, 18 secs

ਪਿਛਲੇ ਮਹੀਨੇ ਦੀ 27 ਤਰੀਕ ਨੂੰ ਅਬੋਹਰ ਦੇ ਭਾਜਪਾਈ ਵਿਧਾਇਕ ਅਰੁਣ ਨਾਰੰਗ 'ਤੇ ਕੁੱਝ ਪ੍ਰਦਰਸ਼ਨਕਾਰੀਆਂ ਵੱਲੋਂ ਮਲੋਟ ਵਿਖੇ ਹਮਲਾ ਕੀਤਾ ਗਿਆ। ਭਾਜਪਾਈ ਵਿਧਾਇਕ ਅਰੁਣ ਨਾਰੰਗ 'ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕਰੀਬ 300 ਤੋਂ ਵੱਧ ਲੋਕਾਂ ਦੇ ਖ਼ਿਲਾਫ਼ ਮਲੋਟ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਬੇਸ਼ੱਕ ਭਾਜਪਾ ਵਿਧਾਇਕ 'ਤੇ ਹਮਲਾ ਕਰਨ ਵਾਲੇ ਕੁੱਝ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪਰ ਲੰਘੇ ਦਿਨੀਂ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਰਾਜਸਥਾਨ ਵਿਖੇ ਭਾਜਪਾ ਅਤੇ ਏਬੀਵੀਪੀ ਦੇ ਕੁੱਝ ਆਗੂਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਭਾਵੇਂ ਇਸ ਮਾਮਲੇ ਵਿੱਚ ਪੁਲਿਸ ਨੇ ਡੇਢ ਦਰਜਨ ਦੇ ਕਰੀਬ ਏਬੀਵੀਪੀ ਦੇ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਏਨਾ ਆਗੂਆਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ, ਆਪਣੇ ਵਿਧਾਇਕ ਦੀ ਕੁੱਟਮਾਰ ਦਾ ਗੁੱਸਾ ਕੱਢਣ ਲਈ ਕੀਤਾ? 

ਖ਼ੈਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਨੂੰ ਲੈ ਕੇ ਅਵਾਮ ਦੇ ਵਿੱਚ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਲਗਾਤਾਰ ਕਿਸਾਨ ਆਗੂ ਕੇਂਦਰ ਸਰਕਾਰ ਨੂੰ ਕੋਸ ਰਹੇ ਹਨ। ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਉੜੀਸਾ ਵਿੱਚ ਇੱਕ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਆਰਐਸਐਸ ਅਤੇ ਭਾਜਪਾ ਦੇ ਲੋਕ ਸਾਮਲ ਸਨ। ਹੁਣ ਰਾਜਸਥਾਨ ਦੇ ਅਲਵਰ ਵਿੱਚ ਇੱਕ ਹਮਲਾ ਹੋਇਆ।

ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਹਮਲਾ ਕਰਨ ਵਾਲੇ ਭਾਜਪਾ ਦੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਜਾਂ ਆਰਐਸਐਸ ਦੇ ਲੋਕ ਹਨ। ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਚੇਤਾਵਨੀ ਵਜੋਂ ਅਗਲੇ ਮਹੀਨੇ ਦੇ ਦੂਜੇ ਜਾਂ ਤੀਜੇ ਹਫਤੇ ਵਿੱਚ ਫਿਰ ਸੰਸਦ ਵੱਲ ਮਾਰਚ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 5 ਅਪ੍ਰੈਲ ਨੂੰ ਐਫਸੀਆਈ ਦਫਤਰਾਂ ਅੱਗੇ ਧਰਨਾ ਦਿੱਤਾ ਜਾਵੇਗਾ।