ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਲੜਾਈ ਲੰਮੀ ਚੱਲਣ ਵਾਲੀ!! (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Apr 06 2021 18:09
Reading time: 1 min, 21 secs

ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਪਿਛਲੇ ਕਰੀਬ ਸਵਾ ਚਾਰ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨਾਂ ਦੁਆਰਾ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੋਦੀ ਸਰਕਾਰ ਰੱਦ ਕਰੇ ਅਤੇ ਐਮਐਸਪੀ 'ਤੇ ਕਾਨੂੰਨ ਬਣਾਇਆ ਜਾਵੇ। ਪਰ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਲਈ ਤਿਆਰ ਨਹੀਂ ਹੈ। ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰਦਿਆਂ ਹੋਇਆ, ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਕੀਤਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਲੜਾਈ ਲੰਮੀ ਚੱਲੇਗੀ। 

ਕਿਸਾਨ ਜਥੇਬੰਦੀ ਦੇ ਆਗੂ ਦੇ ਇਸ ਬਿਆਨ ਤੋਂ ਕੇਂਦਰੀ ਵਿਚਲੀ ਭਾਜਪਾ ਸਰਕਾਰ ਘਬਰਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੁੱਝ ਜੱਥੇਬੰਦੀਆਂ ਦਾ ਸੋਚਣਾ ਹੈ ਕਿ ਜੇਕਰ ਪੰਜਾਬ ਵਿੱਚ ਕਿਸਾਨ ਮਹਾਂਪੰਚਾਇਤਾਂ ਦੌਰਾਨ ਇਕੱਠ ਹੁੰਦਾ ਹੈ ਤਾਂ ਦਿੱਲੀ ਵਿਖੇ ਇਕੱਠ ਘੱਟ ਜਾਵੇਗਾ। ਉਗਰਾਹਾਂ ਨੇ ਕਿਹਾ ਕਿ ਸਾਡਾ ਇਹ ਮੰਨਣਾ ਨਹੀਂ ਹੈ, ਕਿਉਂਕਿ ਪੰਜਾਬ ਵਿੱਚ ਬੈਠੇ ਲੋਕਾਂ ਨੂੰ ਦਿੱਲੀ ਮੋਰਚੇ ਬਾਰੇ ਪੂਰਾ ਪਤਾ ਹੋਣਾ ਚਾਹੀਦਾ ਹੈ। 

ਉਗਰਾਹਾਂ ਨੇ ਕਿਹਾ ਕਿ ਹਰ ਸੰਘਰਸ਼ ਦੌਰਾਨ ਪਰਚੇ ਵੀ ਹੁੰਦੇ ਹਨ ਅਤੇ ਰੱਦ ਵੀ ਹੋ ਜਾਂਦੇ ਹਨ, ਪਰ ਉਹ ਸਰਕਾਰ ਦੀ ਕਿਸੇ ਵੀ ਸਾਜਿਸ਼ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਅੰਦੋਲਨ ਨੂੰ ਫੇਲ੍ਹ ਕਰਨਾ ਹੈ, ਪਰ ਉਨ੍ਹਾਂ ਦਾ ਕੰਮ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਜਿੱਤ ਹਾਸਲ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਮਹਾਂਪੰਚਾਇਤਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਲਗਾਤਾਰ ਸਾਜਿਸ਼ਾਂ ਬਣਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ, ਦੇਸ਼ ਦੇ ਕਿਸਾਨਾਂ ਨੂੰ ਸਰਕਾਰ ਨੇ ਦੇਸ਼-ਧ੍ਰੋਹੀ ਕਹਿ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਭਗਤੀ ਅਤੇ ਦੇਸ਼ਧ੍ਰੋਹੀ ਬਾਰੇ ਹਾਲੇ ਤੱਕ ਸਮਝ ਨਹੀਂ ਲੱਗੀ। ਉਨ੍ਹਾਂ ਨੇ ਕਿਹਾ ਕਿ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਸਾਨਾਂ ਦਾ ਅਪਮਾਨ ਕੀਤਾ ਹੈ।