ਬਿਜਲੀ ਆਲਿਆਂ ਨੂੰ ਲੱਗਣ ਲੱਗੇ ਝਟਕੇ!! (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ ਕਿਸਾਨਾਂ ਦਾ ਅੰਦੋਲਨ ਖੇਤੀ ਕਾਨੂੰਨਾਂ ਦੇ ਵਿਰੁੱਧ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਮੁਲਾਜ਼ਮ ਵਰਗ ਵੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸੜਕਾਂ 'ਤੇ ਆ ਚੁੱਕਿਆ ਹੈ। ਆਪਣੀਆਂ ਹੱਕੀ ਮੰਗਾਂ ਲਈ ਬੇਰੁਜ਼ਗਾਰ ਅਧਿਆਪਕ ਲੰਘੇ ਕਰੀਬ ਤਿੰਨ ਹਫ਼ਤਿਆਂ ਤੋਂ ਸੰਗਰੂਰ ਅਤੇ ਪਟਿਆਲੇ ਵਿਖੇ ਸੰਘਰਸ਼ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪਟਿਆਲਾ ਪੰਜਾਬ ਵੱਲੋਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਲੰਘੀ ਦੇਰ ਸ਼ਾਮ 'ਨਿਊਜ਼ਨੰਬਰ' ਦੇ ਨਾਲ ਗੱਲਬਾਤ ਕਰਦਿਆਂ ਹੋਇਆ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪਟਿਆਲਾ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਪਾਲਸੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ। ਹੁਣ ਨਵੇਂ ਫੁਰਮਾਨਾਂ ਰਾਹੀਂ ਕੰਪਿਊਟਰ ਓਪਰੇਟਰ ਪੈਸਕੋ ਸਰਕੋ ਰਾਹੀਂ ਠੇਕਾ ਕਾਮਿਆਂ ਨੂੰ ਛਾਂਟੀ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸੀ ਐੱਚ ਬੀ ਠੇਕਾ ਕਾਮਿਆਂ ਦੀ ਹਾਜ਼ਰੀ ਆਨਲਾਈਨ ਲੁਕੇਸ਼ਨ ਰਾਹੀਂ ਹਾਜ਼ਰੀ ਪਾਉਣ ਲਈ ਆਖਿਆ ਜਾ ਰਿਹਾ ਹੈ, ਜਿਸ ਦਾ ਉਹ ਜੋਰਦਾਰ ਵਿਰੋਧ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਪਾਲਸੀਆਂ ਕਰ ਵੱਖ ਵੱਖ ਕੈਟਾਗਿਰੀਆਂ ਰਾਹੀਂ ਰੱਖੇ ਠੇਕਾ ਕਾਮੇ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ। 

ਹੁਣ ਨਵੇਂ ਫੁਰਮਾਨਾਂ ਰਾਹੀਂ ਕੰਪਿਊਟਰ ਓਪਰੇਟਰ ਪੈਸਕੋ ਕੈਸ਼ੀਅਰ ਸਰਕੋ ਰਾਹੀਂ ਠੇਕਾ ਕਾਮਿਆਂ ਨੂੰ ਘਰਾਂ ਨੂੰ ਤੋਰਨ ਦੀ ਤਿਆਰੀ ਮੈਨੇਜਮੈਂਟ ਨੇ ਕਰ ਲਈ ਹੈ ਅਤੇ ਨਾਲ ਹੀ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਆਨਲਾਈਨ ਐੱਪ ਸਿਸਟਮ ਰਾਹੀਂ ਸੀਐਚ ਵੀ ਠੇਕਾ ਕਾਮਿਆਂ ਨੂੰ ਹਾਜ਼ਰੀ ਲਗਾਉਣ ਬਾਰੇ ਕਿਹਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੋਈ ਵੀ ਕਾਮਾ ਆਨਲਾਈਨ ਹਾਜ਼ਰੀ ਨਹੀਂ ਲਗਾਵੇਗਾ ਅਤੇ ਇਸਦੇ ਲਈ ਤਿੱਖਾ ਸੰਘਰਸ਼ ਵਿੱਢੇਗਾ।