ਪੰਜਾਬ ਵਿੱਚ ਖ਼ਤਰੇ ਦੀ ਘੰਟੀ ਕੌਣ ਵਜ੍ਹਾ ਰਿਹੈ? (ਨਿਊਜ਼ਨੰਬਰ ਖ਼ਾਸ ਖ਼ਬਰ)

ਦੇਸ਼ ਸਮੇਤ ਪੰਜਾਬ ਦੇ ਅੰਦਰ ਵੀ ਆਕਸੀਜਨ ਅਤੇ ਕੋਰੋਨਾ ਵੈਕਸੀਨ ਦੀ ਭਾਰੀ ਕਮੀ ਦੇਖਣ ਨੂੰ ਮਿਲ ਰਹੀ ਹੈ। ਜਿਸ ਦੇ ਕਾਰਨ ਲੋਕ ਮਰ ਰਹੇ ਹਨ। ਪਰ ਪਿਛਲੇ ਦੋ ਤਿੰਨ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ 'ਤੇ ਖਤਰੇ ਦੇ ਬੱਦਲ ਛਾ ਗਏ ਹਨ, ਕਿਉਂਕਿ ਵਾਇਰਸ ਦਾ ਮੁਕਾਬਲਾ ਕਰਨ ਲਈ ਕੋਰੋਨਾ ਟੀਕੇ ਖਤਮ ਹੋ ਚੁੱਕੇ ਹਨ। ਟੀਕੇ ਨਾ ਮਿਲਣ ਕਾਰਨ ਲੋਕਾਂ ਨੂੰ ਬੇਵੱਸ ਹੋ ਕੇ ਆਪਣੇ ਘਰ ਪਰਤਣਾ ਪੈ ਰਿਹਾ ਹੈ। 

ਕਈ ਜ਼ਿਲ੍ਹਿਆਂ ਦੇ ਅੰਦਰ ਟੀਕਾਕਰਨ ਕੇਂਦਰ ਬੰਦ ਹੋ ਚੁੱਕੇ ਹਨ, ਕਿਉਂਕਿ ਵੈਕਸੀਨ ਦਾ ਸਟਾਕ ਖਤਮ ਹੋ ਗਿਆ ਹੈ। ਅਜਿਹੇ ਹੀ ਹਾਲਾਤ ਪਟਿਆਲਾ, ਸੰਗਰੂਰ, ਬਰਨਾਲਾ, ਫਰੀਦਕੋਟ, ਜਲੰਧਰ, ਅੰਮ੍ਰਿਤਸਰ ਤੇ ਹੋਰ ਥਾਵਾਂ 'ਤੇ ਬਣੇ ਹੋਏ ਹਨ। ਬਠਿੰਡਾ ਦੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਐਨਜੀਓਜ ਤੇ ਹੋਰਨਾਂ ਨੂੰ ਅਗਲੇ ਹੁਕਮਾਂ ਤੱਕ ਸਾਰੇ ਟੀਕਾਕਰਨ ਕੈਂਪਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। 

ਸਰਕਾਰ ਦੁਆਰਾ ਸਿਵਲ ਸਰਜਨ ਨੇ ਆਦੇਜ਼ਾਂ ਵਿੱਚ ਕਿਹਾ ਹੈ ਕਿ ਜਦੋਂ ਤੱਕ ਨਵਾਂ ਸਟਾਕ ਨਹੀਂ ਆ ਜਾਂਦਾ, ਉਦੋਂ ਤਕ ਟੀਕੇ ਦੀ ਪਹਿਲੀ ਖੁਰਾਕ ਕਿਸੇ ਨੂੰ ਵੀ ਨਾ ਦਿੱਤੀ ਜਾਵੇ। ਇਸ ਸਮੇਂ ਮੌਜੂਦ ਸਟਾਕ ਦੀ ਵਰਤੋਂ ਸਿਰਫ ਟੀਕਾਕਰਨ ਦੀ ਦੂਜੀ ਖੁਰਾਕ ਲਈ ਕੀਤੀ ਜਾਣੀ ਹੈ। ਉੱਥੇ ਹੀ ਪਟਿਆਲਾ ਦੇ ਸਿਹਤ ਅਧਿਕਾਰੀਆਂ ਨੂੰ ਵੀ ਸੋਮਵਾਰ ਦੁਪਹਿਰ ਟੀਕੇ ਦਾ ਸਟਾਕ ਖਤਮ ਹੋਣ ਤੋਂ ਬਾਅਦ ਲੋਕਾਂ ਨੂੰ ਵਾਪਸ ਜਾਣ ਲਈ ਕਹਿਣਾ ਪਿਆ। 

ਸਿਹਤ ਵਿਭਾਗ ਦੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਇਕ ਵੀ ਖੁਰਾਕ ਨਹੀਂ ਬਚੀ ਹੈ। ਇਸ ਲਈ ਮੰਗਲਵਾਰ ਤੋਂ ਜ਼ਿਲ੍ਹੇ ਵਿੱਚ ਕੋਈ ਟੀਕਾਕਰਨ ਕੈਂਪ ਨਹੀਂ ਲਗਾਇਆ ਜਾਵੇਗਾ। ਪਟਿਆਲਾ ਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਸਿਰਫ 800 ਲੋਕਾਂ ਨੂੰ ਹੀ ਡੋਜ ਦਿੱਤੀ ਗਈ। ਸੰਗਰੂਰ 'ਚ ਕੋਵਿਡ ਟੀਕੇ ਦੀਆਂ ਸਿਰਫ 190 ਖੁਰਾਕਾਂ ਬਚੀਆਂ ਸਨ, ਇਸ ਲਈ ਟੀਕਾਕਰਣ ਦੀ ਮੁਹਿੰਮ ਨੂੰ ਰੋਕਣਾ ਪਿਆ ਹੈ। 

ਇਸੇ ਵਿੱਚੇ ਹੁਣ ਸਵਾਲ ਪੈਦਾ ਹੁੰਦਾ ਹੈ ਕਿ, ਜਦੋਂ ਕੋਰੋਨਾ ਵੈਕਸੀਨ ਹੀ ਲੋਕਾਂ ਤੱਕ ਪੁੱਜ ਰਹੀ ਤਾਂ, ਕੋਰੋਨਾ ਵੈਕਸੀਨ ਲਗਾਉਣ ਦਾ ਢੌਂਗ ਹਕੂਮਤ ਦੁਆਰਾ ਕਿਉਂ ਰਚਾਇਆ ਗਿਆ? ਸਰਕਾਰ ਦੁਆਰਾ ਕਿਉਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕਿਉਂ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਦੇ ਨਾਲ ਖਿਲਵਾੜ ਕਰ ਰਹੀ ਹੈ? ਕੀ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਨਹੀਂ ਹੋਣੀ ਚਾਹੀਦੀ?