ਕੀ ਰੱਦ ਹੋਣਗੇ ਕਾਲੇ ਕਾਨੂੰਨ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਥਾਪਰ ਚੌਕ ਵਿੱਚ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਕਿਸਾਨ ਲਹਿਰ ਨਾਲ ਇਕਜੁੱਟਤਾ ਪ੍ਰਗਟ ਕਰਨ ਦੌਰਾਨ ਹੋਏ ਭਿਆਨਕ ਹਾਦਸੇ ਕਾਰਨ ਜਾਨ ਗਵਾਉਣ ਤੇ ਗੰਭੀਰ ਜਖਮੀ ਹੋਣ ਵਾਲੇ ਕਾਰਕੁਨਾਂ ਤੇ ਆਮ ਸ਼ਹਿਰੀਆਂ ਲਈ ਇਨਸਾਫ ਦੀ ਮੰਗ ਅਤੇ ਆਮ ਸ਼ਹਿਰੀਆਂ ਨੂੰ ਜਾਗਰੂਕ ਕਰਨ ਨੂੰ ਲੈ ਕੇ ਕਿਸਾਨ ਮੋਰਚਾ ਇਨਸਾਫ ਕਮੇਟੀ ਦੀ ਅਗਵਾਈ 'ਚ ਥਾਪਰ ਚੌਕ ਵਿੱਚ ਰੋਜਾਨਾ ਸ਼ਾਮ ਨੂੰ ਕੀਤੇ ਜਾਂਦੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ।

ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮੋਰਚਾ ਇਨਸਾਫ ਕਮੇਟੀ ਦੇ ਕਨਵੀਨਰ ਅਜਾਇਬ ਸਿੰਘ ਟਿਵਾਣਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਹਰਿੰਦਰ ਸਿੰਘ ਸੈਣੀਮਾਜਰਾ ਹੇਠ ਇਕੱਤਰ ਹੋਏ ਸੰਘਰਸ਼ੀ ਕਾਰਕੁੰਨਾਂ ਨੇ ਮੰਗ ਕੀਤੀ ਕਿ ਕਾਰਪੋਰੇਟ ਪੱਖੀ ਅਤੇ ਫ਼ਾਸ਼ੀਵਾਦੀ ਢੰਗ ਤਰੀਕਿਆਂ ਨਾਲ ਰਾਜ ਕਰਨ ਵਾਲੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਐਕਟ ਸੋਧ ਬਿੱਲ 2020 ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਮਜਦੂਰ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੀਤੀ 29 ਮਾਰਚ ਨੂੰ ਥਾਪਰ ਚੌਕ ਵਿਚ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ ਕਿਸਾਨ ਲਹਿਰ ਦੇ ਸਹੀਦਾਂ ਅਤੇ ਜਖਮੀਆਂ ਨੂੰ ਸਹੀ ਮੁਆਵਜਾ ਦਿੱਤਾ ਜਾਵੇ। ਘਟਨਾ ਵਾਲੇ ਸਥਾਨ ਥਾਪਰ ਕਾਲਜ ਚੌਕ ਨੂੰ ਕਿਸਾਨ ਮੋਰਚਾ ਸਹੀਦ ਚੌਕ ਵਜੋਂ ਸਥਾਪਿਤ ਕੀਤਾ ਜਾਵੇ ਅਤੇ ਆਮ ਸ਼ਹਿਰੀਆਂ ਦੀ ਸੁਰੱਖਿਆ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧ ਲਈ ਇਸ ਚੌਕ ਨੂੰ ਆਕਾਰ ਵਿੱਚ ਵੱਡਾ ਕੀਤਾ ਜਾਵੇ। ਆਪਣੀ ਜਿੰਮੇਵਾਰੀ ਤੋਂ ਭੱਜਣ ਵਾਲੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਖਲਿਾਫ ਸਖਤ ਕਾਰਵਾਈ ਕੀਤੀ ਜਾਵੇ।