ਕੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦੇ ਨਾਲ ਜਿਹੜੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2017 ਵੇਲੇ ਕੀਤੇ ਸਨ, ਉਹ ਵਾਅਦੇ ਹੁਣ ਤੱਕ ਪੂਰੇ ਨਹੀਂ ਹੋ ਸਕੇ, ਜਿਸ ਦੇ ਕਾਰਨ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਜੋ ਵਾਅਦਾ ਕੈਪਟਨ ਨੇ ਕੀਤਾ ਸੀ, ਉਹ ਵਾਅਦਾ ਹੁਣ ਤੱਕ ਪੂਰਾ ਨਹੀਂ ਹੋ ਸਕਿਆ। ਇਸੇ ਤਰ੍ਹਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਕੈਪਟਨ ਸਰਕਾਰ ਪੂਰਾ ਨਹੀਂ ਕਰ ਸਕੀ। 

ਖ਼ੈਰ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ/ਡਵੀਜਨ ਪਟਿਆਲਾ ਵੱਲੋਂ ਕੈਪਟਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਪਿੰਡਾਂ ਸ਼ਹਿਰਾਂ ਵਿਚ ਰੋਸ ਮਾਰਚ ਘਰ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਗਿਾ ਹੈ, ਜੋ ਸੱਥਾਂ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨਾਲ ਘਰ ਘਰ ਰੁਜਗਾਰ ਦੇਣ ਠੇਕਾ ਕਾਮਿਆਂ ਨੂੰ ਪੱਕੇ ਕਰਨ, ਤੇ ਹੋਰ ਅਨੇਕਾਂ ਵਾਅਦੇ ਕੀਤੇ ਸੀ, ਪਰ ਕੈਪਟਨ ਸਰਕਾਰ ਨੇ ਇਕ ਵੀ ਵਾਅਦਾ ਜਿਹੜਾ ਪੂਰਾ ਨਹੀਂ ਕੀਤਾ। 

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ/ਡਵੀਜਨ ਪਟਿਆਲਾ ਦੇ ਆਗੂ ਪ੍ਰਧਾਨ ਰਾਜੇਸ਼ ਕੁਮਾਰ, ਟੇਕ ਚੰਦ, ਮੰਗਲ ਸਿੰਘ, ਦਿਲਪ੍ਰੀਤ ਸਿੰਘ, ਹਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਨਿੱਜੀਕਰਨ ਦੇ ਹੱਲੇ ਨੂੰ ਤੇਜ਼ ਕਰਦੇ ਹੋਏ ਬਿਜਲੀ ਬਿੱਲ 2020-21 ਨੂੰ ਲਿਆਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਜਿਸ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਖੋਹ ਲਈਆਂ ਜਾਣਗੀਆਂ ਅਤੇ ਬਿਜਲੀ ਹੋਰ ਵੀ ਮਹਿੰਗੇ ਭਾਅ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਅੱਜ ਪਿੰਡਾਂ/ਸਹਿਰਾਂ ਵਿੱਚ ਬਿਜਲੀ ਸਪਲਾਈ ਬਹਾਲ ਨਾ ਹੋਣ ਦਾ ਸਭ ਤੋਂ ਵੱਡਾ ਕਰ ਨਿੱਜੀਕਰਨ ਅਤੇ ਮੁਲਾਜਮਾਂ ਦੀ ਘਾਟ ਹੋਣ ਕਾਰਨ ਬਿਜਲੀ ਬਹਾਲ ਨਹੀਂ ਹੋ ਪਾ ਰਹੀ ਅਤੇ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਠੇਕਾ ਕਾਮਿਆਂ ਨੂੰ ਕੰਮ ਤੇ ਰੱਖ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਦੇ ਕੇ ਅਤੇ ਕਰੰਟ ਲੱਗਣ ਕਾਰਨ ਹਾਦਸਾ ਹੋਣ ਤੇ ਕੋਈ ਵੀ ਮੁਆਵਜ਼ੇ ਦਾ ਪ੍ਰਬੰਧ ਨਹੀਂ ਕਰ ਰਹੀ।

ਰੋਸ ਮਾਰਚ ਵਿਚ ਪਿੰਡਾਂ ਦੇ ਲੋਕਾਂ ਜਾਗਰੂਕ ਕੀਤਾ ਕਿ ਜੇਕਰ ਅੱਜ ਅਸੀਂ ਇਕੱਠੇ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਰੁਜਗਾਰ ਮਿਲਣ ਦਾ ਕੋਈ ਵੀ ਸੋਮਾ ਖਾਲੀ ਨਹੀਂ ਰਹੇਗਾ। ਕਿਉਂਕਿ ਨਿੱਜੀਕਰਨ ਦੀ ਆੜ ਹੇਠ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਅਤੇ ਪਾਵਰਕੌਮ ਦੀ ਮੈਨੇਜਮੈਂਟ ਵੱਡੀਆਂ ਵੱਡੀਆਂ ਕੰਪਨੀਆਂ ਤੇ ਸਰਮਾਏਦਾਰਾਂ ਨੂੰ ਸਾਰੇ ਸਰਕਾਰੀ ਅਦਾਰੇ ਨੂੰ ਵੇਚਿਆ ਜਾ ਰਿਹਾ ਹੈ।