ਪੜ੍ਹੀ ਲਿਖੀ ਜਵਾਨੀ ਸੜਕਾਂ 'ਤੇ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਇੱਕ ਪਾਸੇ ਤਾਂ, ਪੰਜਾਬ ਦੀ ਬੇਰੁਜਗਾਰ ਨੌਜਵਾਨ ਪੜ੍ਹ ਲਿਖ ਕੇ ਵੀ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਧਾਇਕਾਂ ਦੇ ਮੁੰਡੇ ਕੁੜੀਆਂ ਨੂੰ ਤਰਸ ਦੇ ਆਧਾਰ ਤੇ ਤਹਿਸੀਲਦਾਰ ਡੀ ਐੱਸ ਪੀ ਬਿਨਾਂ ਕਿਸੇ ਭਰਤੀ ਤੋਂ ਸਿੱਧਾ ਭਰਤੀ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਯੋਗਤਾ ਰੱਖਣ ਵਾਲੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ।

ਦੱਸ ਦਈਏ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਸੰਗਰੂਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ। ਦੂਜੇ ਪਾਸੇ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿੱਚ ਸਥਿਤ ਟਾਵਰ ਦੇ ਉੱਪਰ ਲਗਾਤਾਰ 78 ਦਿਨਾਂ ਤੋਂ ਡਟਿਆ ਹੋਇਆ ਹੈ। ਬੇਰੁਜਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕਹਿੰਦੇ ਹਨ ਕਿ, ਟੈੱਟ ਪਾਸ ਅਧਿਆਪਕਾਂ ਵੱਲੋਂ ਜਦੋਂ 3 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ।

ਇਸ ਦੌਰਾਨ ਪ੍ਰਸ਼ਾਸਨ ਵੱਲੋਂ 8 ਜੂਨ ਨੂੰ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ, ਜੇਕਰ ਮੀਟਿੰਗ ਵਿੱਚ ਬੇਰੁਜਗਾਰ ਅਧਿਆਪਕਾਂ ਦਾ ਹੱਲ ਜਾਂ ਮੀਟਿੰਗ ਨਾ ਹੋਣ ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੜ 11 ਜੂਨ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਜਿਸ ਦੌਰਾਨ ਜੋ ਵੀ ਨੁਕਸਾਨ ਹੋਵੇਗਾ, ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਇਸ ਮੌਕੇ ਬੇਰੁਜਗਾਰ ਈਟੀਟੀ ਟੈਟ ਪਾਸ ਯੂਨੀਅਨ ਦੇ ਆਗੂ ਨਿਰਮਲ ਜੀਰਾ, ਪ੍ਰਗਟ ਮਾਨਸਾ, ਬਲਵਿੰਦਰ ਨਾਭਾ, ਮੰਗਲ ਮਾਨਸਾ, ਗੁਰਦੀਪ, ਲਾਡੀ, ਮਨੀ ਸੰਗਰੂਰ ਨੇ ਕਿਹਾ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਤੋਂ ਜਦੋਂ ਗਰੀਬ ਮਜਦੂਰਾਂ ਕਿਸਾਨਾਂ ਦੇ ਬੱਚੇ ਜਦੋਂ ਰੁਜ਼ਗਾਰ ਲੈਣ ਲਈ ਪਟਿਆਲਾ ਜਾਂ ਸੰਗਰੂਰ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਪੁਲੀਸ ਵੱਲੋਂ ਉਨ੍ਹਾਂ ਦੀ ਆਵਾਜ ਨੂੰ ਡਾਂਗਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।