ਗ਼ੈਂਗਸਟਰਾਂ ਦੇ ਐਨਕਾਊਂਟਰ ਹੀ ਕਿਉਂ ਕਰਦੀ ਐ ਪੁਲਿਸ? (ਨਿਊਜ਼ਨੰਬਰ ਖ਼ਾਸ ਖ਼ਬਰ)

ਲੰਘੇ ਕੱਲ੍ਹ ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਮੁਕਾ ਦਿੱਤਾ ਗਿਆ। ਪੁਲਿਸ ਦਾ ਇਨ੍ਹਾਂ ਗੈਂਗਸਟਰਾਂ 'ਤੇ ਦੋਸ਼ ਸੀ ਕਿ ਇਨ੍ਹਾਂ ਨੇ ਜਗਰਾਓਂ ਦੀ ਦਾਣਾ ਮੰਡੀ ਵਿੱਚ ਕੁੱਝ ਦਿਨ ਪਹਿਲਾਂ ਥਾਣੇਦਾਰ ਭਗਵਾਨ ਸਿੰਘ ਅਤੇ ਥਾਣੇਦਾਰ ਦਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਕਈ ਦਿਨਾਂ ਤੋਂ ਇਨ੍ਹਾਂ ਦੀ ਭਾਲ ਸੀ ਅਤੇ ਕੱਲ੍ਹ ਕਲਕੱਤਾ ਵਿੱਚ ਇਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ। 

ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਦੇ ਐਨਕਾਊਂਟਰ ਤੋਂ ਬਾਅਦ ਸਵਾਲ ਇਹ ਉੱਠਦਾ ਹੈ ਕਿ ਆਖ਼ਰ ਪੁਲਿਸ ਗੈਂਗਸਟਰਾਂ ਦਾ ਐਨਕਾਊਂਟਰ ਹੀ ਕਿਉਂ ਕਰਦੀ ਹੈ? ਗੈਂਗਸਟਰਾਂ ਨੂੰ ਜਿੰਦਾ ਕਿਉਂ ਨਹੀਂ ਪੁਲਿਸ ਫੜ੍ਹਦੀ? ਕੀ ਗੈਂਗਸਟਰ ਸਮਾਜ ਦੇ ਸੱਚ ਮੁੱਚ ਵਿੱਚ ਦੁਸ਼ਮਣ ਹਨ? ਅਸੀਂ ਇਹ ਨਹੀਂ ਕਹਿੰਦੇ ਕਿ ਗੈਂਗਸਟਰ ਸ਼ਬਦ ਚੰਗਾ ਹੈ, ਪਰ ਕੀ ਗੈਂਗਸਟਰ ਦਾ ਐਨਕਾਊਂਟਰ ਕਰਨ ਦੇ ਨਾਲ ਹੀ ਸਭ ਮਸਲੇ ਹੱਲ ਹੋ ਜਾਣਗੇ? 

ਕੱਲ੍ਹ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਦੇ ਕਿੰਨਾ ਕਿੰਨਾ ਲੀਡਰਾਂ ਦੇ ਨਾਲ ਸਬੰਧ ਸਨ, ਇਹਦੇ ਬਾਰੇ ਕੋਈ ਵੀ ਨਹੀਂ ਜਾਣਦਾ ਹੋਣਾ ਅਤੇ ਨਾ ਹੀ ਕੋਈ ਜਾਣਨ ਦੀ ਕੋਸ਼ਿਸ਼ ਨਹੀਂ ਕਰਦਾ। ਖ਼ੈਰ, ਮਿਲੀ ਜਾਣਕਾਰੀ ਮੁਤਾਬਕ ਦੋ-ਤਿੰਨ ਸੂਬਿਆਂ ਦੀ ਪੁਲਿਸ ਵਲੋਂ ਮਿਲ ਕੇ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਜੱਸੀ ਵਿਰੁੱਧ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। 

ਸੂਤਰ ਦੱਸਦੇ ਹਨ ਕਿ, ਗੈਂਗਸਟਰ ਜੈਪਾਲ ਭੁੱਲਰ ਏ-ਕੈਟਾਗਰੀ ਦਾ ਗੈਂਗਸਟਰ ਸੀ ਅਤੇ ਪੰਜਾਬ ਪੁਲਿਸ ਪਿਛਲੇ ਲੰਬੇ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਹੈ। ਭੁੱਲਰ 'ਤੇ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਵਿਚ ਵੀ ਅਨੇਕਾਂ ਮਾਮਲੇ ਦਰਜ ਸਨ। ਪੰਜਾਬ ਪੁਲਿਸ ਵਲੋਂ ਜੈਪਾਲ ਭੁੱਲਰ 'ਤੇ ਇਨਾਮ ਵੀ ਰੱਖਿਆ ਗਿਆ ਸੀ। ਜੈਪਾਲ ਭੁੱਲਰ ਦੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਨਾਲ ਵੀ ਗੂੜ੍ਹੇ ਸਬੰਧ ਸਨ ਅਤੇ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੀ ਮੌਤ ਤੋਂ ਬਾਅਦ ਭੁੱਲਰ ਉਨ੍ਹਾਂ ਦੀ ਗੈਂਗ ਨੂੰ ਚਲਾ ਰਿਹਾ ਸੀ।