ਕੀ ਰਿਹਾਅ ਹੋਣਗੇ ਬੇਕਸੂਰੇ ਬੁੱਧੀਜੀਵੀ, ਵਕੀਲ, ਸਮਾਜਿਕ ਕਾਰਕੁਨ, ਲੇਖਕ, ਪੱਤਰਕਾਰ ਅਤੇ ਰੰਗਕਰਮੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਭੀਮਾ ਕੋਰੇਗਾਓਂ ਕੇਸ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਬੰਦ ਕੀਤੇ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਕਾਂ, ਪੱਤਰਕਾਰਾਂ ਅਤੇ ਰੰਗਕਰਮੀਆਂ ਦੀ ਬਿਨਾਂ ਸ਼ਰਤ ਰਿਹਾਈ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਮਨਾਏ ਜਾ ਰਹੇ ਪੰਦਰਵਾੜੇ ਦੌਰਾਨ ਅੱਜ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿਚ ਵੱਖ-ਵੱਖ ਜਨਤਕ ਜਮਹੂਰੀ  ਜਥੇਬੰਦੀਆਂ ਦੇ ਸਹਿਯੋਗ ਨਾਲ ਜਨਤਕ ਕਨਵੈਨਸ਼ਨ ਕੀਤੀ ਅਤੇ ਰੋਸ ਮਾਰਚ ਕੀਤਾ। 

ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਪ੍ਰਧਾਨ ਸਵਰਨਜੀਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੌਂਗੋਵਾਲ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਦੀਪ ਸਿੰਘ ਹਥਨ, ਬੀ ਕੇ ਯੂ ਏਕਤਾ ਉਗਰਾਹਾਂ ਦੇ ਆਗੂ ਬਹਾਦਰ ਸਿੰਘ ਭੂਟਾਲ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਸੂਬਾਈ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਮੌਜੂਦਾ ਹਕੂਮਤ ਨੇ ਹਰ ਤਰ੍ਹਾਂ ਦੀ ਵਿਚਾਰਧਾਰਕ ਅਤੇ ਜਥੇਬੰਦਕ ਆਵਾਜ਼ ਨੂੰ ਕੁਚਲਣ ਦਾ ਰਾਹ ਅਖ਼ਤਿਆਰ ਕੀਤਾ ਹੋਇਆ ਹੈ। 

ਸਰਕਾਰ ਨੇ ਆਪਣੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਆਰਥਿਕ ਨੀਤੀਆਂ ਨੂੰ ਬੇਰੋਕ ਲਾਗੂ ਕਰਨ ਵਾਸਤੇ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭੀਮਾ ਕੋਰੇਗਾਓਂ ਹਿੰਸਾ ਕੇਸ ਵਿੱਚ ਜੇਲ੍ਹਾਂ ’ਚ ਡੱਕੇ ਬੁੱਧੀਜੀਵੀਆਂ ਖ਼ਿਲਾਫ਼ ਹੁਣ ਤੱਕ ਕਿਸੇ ਵੀ ਜਾਂਚ ਏਜੰਸੀ ਨੇ ਅਦਾਲਤ ਵਿੱਚ ਇੱਕ ਵੀ ਦੋਸ਼ ਸਾਬਤ ਨਹੀਂ ਕੀਤਾ ਅਤੇ ਇਨ੍ਹਾਂ ਵਿੱਚੋਂ ਕੁਝ ਗੰਭੀਰ ਬਿਮਾਰੀਆਂ ਨਾਲ ਪੀੜਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭੀਮਾ ਕੋਰੇਗਾਉ ਅਤੇ ਦਿੱਲੀ ਹਿੰਸਾ ਦੇ ਮਾਮਲਿਆਂ ਵਿਚ ਦੇਸ਼ ਦੇ ਕਿਸਾਨਾਂ ਮਜਦੂਰਾਂ ਅਤੇ ਹੋਰ ਦੱਬੇ-ਕੁਚਲੇ ਲੋਕਾਂ ਲਈ ਸੰਘਰਸ਼ਸ਼ੀਲ, ਲੇਖਕਾਂ, ਵਕੀਲਾਂ, ਸਮਾਜਿਕ ਕਾਰਕੁੰਨਾਂ ਅਤੇ ਬੁਧੀਜੀਵੀਆਂ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੀਆਂ ਸੰਗੀਨ ਧਾਰਾਵਾਂ ਤਹਿਤ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ ਅਤੇ ਹੋਰਨਾਂ ਪ੍ਰੋਫੈਸਰਾਂ, ਜਮਹੂਰੀ ਅਧਿਕਾਰ ਕਾਰਕੁੰਨਾਂ ਨੂੰ ਐਨ. ਆਈ. ਏ. ਵਲੋਂ ਜਾਂਚ ਪੜਤਾਲ ਦੇ ਬਹਾਨੇ ਘਰਾਂ ਵਿਚ ਤਲਾਸ਼ੀਆਂ ਲੈ ਕੇ ਅਤੇ ਪੁੱਛਗਿੱਛ ਦੇ ਨੋਟਿਸ ਕੱਢ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਲੇ ਜਾਮੀਆ ਮਾਲੀਆ ਯੂਨੀਵਰਸਿਟੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ, ਪਿੰਜਰਾ ਤੋੜ ਜਥੇਬੰਦੀ ਦੀਆਂ ਨੌਜਵਾਨ ਲੜਕੀਆਂ ਤੇ ਪ੍ਰੋਫੈਸਰਾਂ ਅਤੇ ਸਮਾਜਿਕ ਕਾਰਜਕਰਤਾਵਾਂ ਨੂੰ ਦਿੱਲੀ ਹਿੰਸਾ ਦੇ ਸਾਜਸ਼ਘਾੜੇ ਕਹਿ ਕੇ ਯੂ ਏ ਪੀ ਏ ਅਧੀਨ  ਸਾਲਾਂ ਬੱਧੀ ਜੇਲਾਂ ਵਿਚ ਬੰਦ ਰੱਖਿਆ ਹੈ/ ਕੀਤਾ ਹੋਇਆ ਹੈ ਜਾਂ ਚਾਰਜਸ਼ੀਟ ਕਰ ਦਿੱਤਾ ਹੈ। ਜੇਲਾਂ ਵਿਚ ਬੰਦ ਬਜੁਰਗ, ਅੰਗਹੀਣ ਬੁਧੀਜੀਵੀਆਂ ਨਾਲ ਅਣਮਨੁੱਖੀ ਵਿਵਹਾਰ ਕੀਤਾ ਜਾ ਰਿਹਾ ਹੈ। 

ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਰਛਪਿੰਦਰ ਜਿੰਮੀ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਆਗੂ ਹਰਭਗਵਾਨ ਗੁਰਨੇ , ਤਰਕਸ਼ੀਲ ਸੁਸਾਇਟੀ ਦੇ ਆਗੂ ਮਾਸਟਰ ਪਰਮਵੇਦ, ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੇ ਆਗੂ ਬਬਨ ਪਾਲ, ਅਤੇ ਬੀ ਕੇ ਯੂ ਏਕਤਾ ਡਕੌਂਦਾ ਦੇ ਆਗੂ ਕੁਲਦੀਪ ਸਿੰਘ ਜੋਸ਼ੀ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਦੇਸ਼ ਵਿਚ ਆਰ ਐਸ ਐਸ ਦੇ ਏਜੰਡਿਆਂ ਨੂੰ ਲਾਗੂ ਕਰਨ ਲਈ ਘਟ ਗਿਣਤੀਆਂ ਖਾਸ ਕਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਕੇ ਜੁਲਮ ਕੀਤਾ ਜਾ ਰਿਹਾ ਹੈ । ਜੰਮੂ-ਕਸ਼ਮੀਰ ਨੂੰ ਲਗਾਤਾਰ ਖੁੱਲ੍ਹੀ ਜੇਲ ਵਿਚ ਤਬਦੀਲ ਕੀਤਾ ਹੋਇਆ ਹੈ। 

ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਅਤੇ ਕਿਸਾਨਾਂ ਵਿਰੋਧੀ ਕਾਨੂੰਨ ਪਾਸ ਕਰਕੇ,ਕਾਰਪੋਰੇਟ ਘਰਾਣਿਆਂ ਨੂੰ ਜਮੀਨਾਂ ਹੜੱਪਣ ਅਤੇ ਕਿਰਤ ਦੇ ਸ਼ੋਸ਼ਣ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਦੇਸ਼ ਦੇ ਹਵਾਈ ਅੱਡਿਆਂ ਰੇਲਵੇ ਸਟੇਸ਼ਨਾਂ ਸਰਕਾਰੀ ਤੇਲ ਕੰਪਨੀਆਂ ਸਮੇਤ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਿਆ ਜਾ ਰਿਹਾ ਹੈ। ਇਸ ਵਿਰੁੱਧ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ, ਮਜਦੂਰਾਂ ਕਿਸਾਨਾਂ ਨੂੰ ਦੇਸ਼ ਧ੍ਰੋਹੀ ਕਹਿ ਕੇ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡੀਆ ਪਲੇਟਫਾਰਮਾਂ ਵਲੋਂ ਲੋਕ ਵਿਰੋਧੀ ਫੈਸਲਿਆਂ ਅਤੇ ਸਰਕਾਰੀ ਜਬਰ ਸੰਬੰਧੀ ਦਿੱਤੀ ਜਾ ਰਹੀ ਜਾਣਕਾਰੀ ਨੂੰ ਲੋਕਾਂ ਦੀ ਪਹੁੰਚ ਤੋਂ ਦੂਰ ਕਰਨ ਲਈ ਨਿਯਮਾਂ ਵਿੱਚ ਸੋਧਾਂ ਕਰਕੇ ਇਹਨਾਂ ਦੀ ਸੰਘੀ ਨੱਪੀ ਜਾ ਰਹੀ ਹੈ। ਉਹਨਾਂ ਗ੍ਰਿਫਤਾਰ ਕੀਤੇ ਸਮੂਹ ਬੁਧੀਜੀਵੀਆਂ ਅਤੇ ਸੰਘਰਸ਼ ਸ਼ੀਲ ਲੋਕਾਂ ਨੂੰ ਤੁਰੰਤ ਰਿਹਾਅ ਕਰਨ, ਝੂਠੇ ਕੇਸ ਵਾਪਸ ਲੈਣ, ਜੇਲਾਂ ਵਿਚ ਸਿਆਸੀ ਕੈਦੀਆਂ ਵਾਲੀਆਂ ਸਹੂਲਤਾਂ ਦੇਣ, ਯੂ ਏ ਪੀ ਏ ਸਮੇਤ ਸਾਰੇ ਲੋਕ ਵਿਰੋਧੀ ਕਾਨੂੰਨ ਵਾਪਸ ਲੈਣ ਅਤੇ ਮਜਦੂਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। 

ਕਦੋਂ ਹੋਣਗੇ 'ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁੰਨਾਂ ਰਿਹਾਅ? (ਨਿਊਜ਼ਨੰਬਰ ਖ਼ਾਸ ਖ਼ਬਰ)

ਭੀਮਾ ਕੋਰੇਗਾਓਂ ਕੇਸ 'ਚ ਪਿਛਲੇ ਤਿੰਨ ਸਾਲ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ 'ਚ ਡਕੇ ਦੇਸ਼ ਦੇ ਨਾਮਵਰ ਬੁੱਧੀਜੀਵੀਆਂ, ਵਕੀਲਾਂ, ਸਮਾਜਿਕ ਕਾਰਕੁਨਾਂ, ਲੇਖਕਾਂ, ਪੱਤਰਕਾਰਾਂ ਤੇ ਰੰਗਕਰਮੀਆਂ ਦੀ ...

तीस हजारी मामला: करीब दो हफ्ते से हड़ताल कर रहे वकीलों ने आज अपनी हड़ताल ली वापस

देश की राजधानी दिल्ली की तीस हजारी कोर्ट में पुलिस और वकीलों की झड़प का मामला काफी हद तक अब शांत होते दिख रहा है। ...

तीस हजारी कोर्ट मामला: स्वतंत्र भारत के इतिहास में कल काला दिन था: बार काउंसिल

देश की राजधानी दिल्ली में पुलिस के धरने पर बार काउंसिल ऑफ इंडिया ने बड़ा बयान देते हुए अध्यक्ष मनन मिश्रा ने कहा कि स्वतंत्र भारत के इतिहास में कल काला दिन था। ...

आर-पार की लड़ाई में पुलिसकर्मी और वकील, सड़कों पर जमकर जारी है प्रदर्शन

दिल्ली में तीस हजारी कोर्ट में शनिवार (2 नवंबर) को वकीलों और पुलिस के बीच हुई हिंसक झड़प का मामला दिन प्रतिदिन बढ़ता जा रहा है। ...

तीस हजारी विवाद के कड़कड़डूमा कोर्ट में भी वकीलों और पुलिस वालों की हुई झड़प

देश की राजधानी दिल्ली के तीस हजारी कोर्ट में वकीलों और पुलिस के बीच हुई हिंसक झड़प का मामला अभी भी शांत नै हुआ है। ...

सीएम योगी से मुलाकात न होने के चलते नाराज वकील करेंगे मंगलवार को हड़ताल

उत्तर प्रदेश के मुख्‍यमंत्री योगी आदित्‍यनाथ से मुलाकात न हो पाने से नाराज राज्य के वकीलों ने मंगलवार को हड़तार पर जाने का ऐलान किया है। ...

ਗਾਵਾਂ ਦੇ ਕਾਰਨ ਹੋਣ ਵਾਲੇ ਹਾਦਸਿਆਂ ਕਰਕੇ ਪੰਜਾਬ ਸਰਕਾਰ ਤੇ ਬਠਿੰਡਾ ਦੇ ਵਕੀਲਾਂ ਨੇ ਕੀਤਾ ਕੇਸ

ਸੜਕ ਹਾਦਸਿਆਂ 'ਚ ਆਏ ਦਿਨ ਬਹੁਤ ਸਾਰੇ ਲੋਕ ਜਾਨਾਂ ਗਵਾਉਂਦੇ ਹਨ ਤੇ ਇਹਨਾਂ ਸੜਕ ਹਾਦਸਿਆਂ ਵਿੱਚੋਂ ਕਾਫੀ ਸਾਰੇ ਹਾਦਸਿਆਂ ਦਾ ਕਾਰਨ ਗਾਵਾਂ ਹੁੰਦੀਆਂ ਹਨ। ...

ਬਾਰ ਕੌਂਸਲ ਦੀਆਂ ਚੋਣਾਂ ਸਬੰਧੀ ਐਡਵੋਕੇਟ ਕਰਨਜੀਤ ਸਿੰਘ ਨੂੰ ਵਕੀਲਾਂ ਵੱਲੋਂ ਹੁੰਗਾਰਾ.!!!

ਬਾਰ ਕੌਂਸਲ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਐਡਵੋਕੇਟ ਕਰਨਜੀਤ ਸਿੰਘ ਆਪਣਾ ਚੋਣ ਪ੍ਰਚਾਰ ਕਰਨ ਜ਼ੀਰਾ ਪੁੱਜੇ। ...

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਕੀਤੀ ਹੜਤਾਲ.!!

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਮੈਂਬਰ ਵਕੀਲ ਅਮਿਤ ਕੰਬੋਜ ਵਿਰੁੱਧ ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਇੱਕ ਦਿਨਾ ਹੜਤਾਲ ਕੀਤੀ। ...

ਬਾਰ ਕੌਂਸਲ ਦੇ ਸਕੱਤਰ ਪਹੁੰਚੇ ਅਬੋਹਰ, ਸੁਣੀਆਂ ਵਕੀਲਾਂ ਦੀਆਂ ਸਮੱਸਿਆਵਾਂ

ਅਬੋਹਰ ਬਾਰ ਰੂਮ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਬਾਰ ਕੌਂਸਲ ਦੇ ਸਕੱਤਰ ਹਰਪ੍ਰੀਤ ਸਿੰਘ ਬਰਾੜ ਉਰਫ਼ ਰਾਜਨ ਬਰਾੜ ਦੇ ਪੁੱਜਣ 'ਤੇ ਅਬੋਹਰ ਬਾਰ ਦੇ ਸਕੱਤਰ ਪ੍ਰਕਾਸ਼ ਸਿੰਘ ਬਰਾੜ, ਕੈਸ਼ੀਅਰ ਨਵਦੀਪ ਸਿੰਘ, ਸਾਬਕਾ ਪ੍ਰਧਾਨ ਆਰ.ਐਸ. ਫੋਰ, ਸਾਬਕਾ ਸਕੱਤਰ ਜਸਬੀਰ ਸਿੰਘ ਜੰਮੂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ...

ਸ਼ਨਿੱਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਵਕੀਲਾਂ ਨੇ ਕੀਤੀ ਹੜਤਾਲ

ਸਬ ਡਿਵੀਜਨ ਪੱਧਰ 'ਤੇ ਹਰ ਸ਼ਨਿੱਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਬਾਰ ਐਸੋਸੀਏਸ਼ਨ ਵੱਲੋਂ ਸ਼ਨੀਵਾਰ ਨੂੰ ਹੜਤਾਲ ਰੱਖੀ ਜਾਂਦੀ ਹੈ, ਜਿਸ ਤਹਿਤ ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸਮੂਹ ਵਕੀਲਾਂ ਨੇ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਅਪਣਾ ਕੰਮਕਾਰ ਮੁਕੰਮਲ ਠੱਪ ਰੱਖਿਆ। ...

ਡਵੀਜਨ ਪੱਧਰ 'ਤੇ ਵਕੀਲਾਂ ਨੇ ਰੱਖੀ ਹੜਤਾਲ, ਕੰਮਕਾਜ ਰਿਹਾ ਠੱਪ

ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਸੱਦੇ 'ਤੇ ਅੱਜ ਵਕੀਲਾਂ ਨੇ ਡਵੀਜਨ ਪੱਧਰ 'ਤੇ ਆਪਣਾ ਕੰਮਕਾਜ ਠੱਪ ਰੱਖਿਆ ਅਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣ ਦੀ ਘੋਸ਼ਣਾ ਕੀਤੀ। ...

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਕੀਤੀ ਹੜਤਾਲ...!

ਸਬ ਡਵੀਜ਼ਨ ਗੁਰੂਹਰਸਹਾਏ ਦੇ ਵਕੀਲ ਚਰਨਜੀਤ ਸਿੰਘ ਛਾਂਗਾ ਰਾਏ ਉਤਾੜ ਵਿਰੁੱਧ ਦਰਜ ਝੂਠੇ ਪਰਚੇ 'ਚ ਗੁਰੂਹਰਸਹਾਏ ਪੁਲਿਸ ਦੇ ਅੜੀਅਲ ਰਵੱਈਏ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵੱਲੋਂ ਜਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਭਰ ਦੇ ਵਕੀਲਾਂ ਨੂੰ 30 ਨਵੰਬਰ ਵਾਸਤੇ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ। ...