ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨਾਲ ਧੱਕਾ ਕਿਉਂ ਕਰ ਰਹੀ ਐ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਸਰਕਾਰ ਵਲੋਂ ਜਾਣ ਬੁੱਝ ਕੇ 7000 ਰੈਗੂਲਚ ਕੰਪਿਊਟਰ ਅਧਿਆਪਕਾਂ ਤੇ  ਸੀ ਐਸ ਆਰ,ਇੰਟਰਮ ਰਿਲੀਫ,ਏ.ਸੀ.ਪੀ,ਤਰਸ ਦੇ ਅਧਾਰ ਤੇ ਨੋਕਰੀ,ਮੈਡੀਕਲ  ਰੀਬਰਸਮੈਂਟ ਵਰਗੀਆਂ ਸਹੂਲਤਾਂ ਲਾਗੂ ਨਹੀ ਕੀਤੀਆਂ ਜਾ ਰਹੀਆਂ। ਜਿਸ ਦੇ ਕਾਰਨ ਕੰਪਿਊਟਰ ਅਧਿਆਪਕਾਂ ਦੇ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ ਅਤੇ ਆਪਣੇ ਨਾਲ ਹੋਏ ਧੱਕੇ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 4 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ। 

ਇਸੇ ਮਸਲੇ 'ਤੇ ਨਿਊਜ਼ਨੰਬਰ ਨਾਲ ਗੱਲਬਾਤ ਕਰਦਿਆਂ ਹੋਇਆ ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਹਰਜੀਤ ਸਿੰਘ ਸੰਧ ਅਤੇ ਜਰਨਲ ਸੱਕਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਜਾਣ ਬੁੱਝ ਕੇ 7000 ਰੈਗੂਲਚ ਕੰਪਿਊਟਰ ਅਧਿਆਪਕਾਂ ਤੇ ਸੀ ਐਸ ਆਰ,ਇੰਟਰਮ ਰਿਲੀਫ, ਏ.ਸੀ.ਪੀ,ਤਰਸ ਦੇ ਅਧਾਰ ਤੇ ਨੋਕਰੀ,ਮੈਡੀਕਲ  ਰੀਬਰਸਮੈਂਟ ਵਰਗੀਆਂ ਸਹੂਲਤਾਂ ਲਾਗੂ ਨਹੀ ਕੀਤੀਆਂ ਜਾ ਰਹੀਆਂ। 

ਇਸ ਸਬੰਧੀ ਪਿਛਲੇ ਲੰਮੇ ਸਮੇਂ ਜਥੇਬੰਦੀ ਦੀਆਂ ਸਰਕਾਰ ਪੱਧਰ ਕਈਆਂ ਮੀਟਿੰਗਾਂ ਹੋਈਆਂ ਹਨ, ਪ੍ਰੰਤੂ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ  ਵੋਕੇਸ਼ਨ ਗ੍ਰੇਡ ਨਾਲ ਪੂਰੀ ਤਨਖਾਹ ਤੇ ਸਿੱਖਿਆ ਵਿਭਾਗ ਵਿਚ ਮਰਜ ਕਰਨ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਪਣਾਈ ਹੋਈ ਹੈ ਜਿਸ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੌਸ ਪਾਇਆ ਜਾ ਰਿਹਾ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਇਸ ਟਾਲ ਮਟੌਲ ਦੀ ਨੀਤੀ ਤੋਂ ਦੁੱਖੀ ਹੋ ਕੇ ਇੱਕ ਵਾਰ ਫਿਰ ਕੰਪਿਊਟਰ ਅਧਿਆਪਕ ਸੰਘਰਸ਼ ਵਿੱਢਣ ਲਈ ਮਜਬੂਰ ਹੋ ਗਏ ਹਨ। ਇਸੇ ਸੰਘਰਸ ਤਹਿਤ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 4 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ।

ਜਿਸ ਵਿੱਚ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾ ਸਮੇਤ ਸਾਮਿਲ ਹੋਣਗੇ। ਜੇਕਰ ਫਿਰ ਵੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨੂੰ ਵੋਕੇਸ਼ਨ ਗ੍ਰੇਡ ਨਾਲ ਪੂਰੀ ਤਨਖਾਹ ਤੇ ਸਿੱਖਿਆ ਵਿਭਾਗ ਵਿਚ ਮਰਜ ਕਰਨ ਵਿਚ ਦੇਰੀ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।