ਪੱਕੇ ਕੰਪਿਊਟਰ ਅਧਿਆਪਕਾਂ ਨਾਲ ਕੱਚਿਆਂ ਨਾਲੋਂ ਭੈੜਾ ਹਾਲ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੰਪਿਊਟਰ ਅਧਿਆਪਕਾਂ ਵੱਲੋ ਬੀਤੇ ਦਿਨੀ ਪਟਿਆਲਾ ਵਿਖੇ ਕੀਤੇ ਗਏ ਆਪਣੀਆਂ ਹੱਕੀ ਮੰਗਾਂ ਸੰਬਧੀ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਰੁਖ ਢਿੱਲਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਦੇ ਦਿੱਤਾ ਹੈ, ਜਿਸ ਤਹਿਤ 12 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਪਿ੍ਰੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ ਇਕ ਵਿਸ਼ੇਸ਼ ਮੀਟਿੰਗ ਹੋਣ ਜਾ ਰਹੀ ਹੈ।

ਉਕਤ ਜਾਣਕਾਰੀ ਦਿੰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਬਰਾੜ ਤੇ ਜਰਨਲ ਸੈਕਟਰੀ ਕੁਲਦੀਪ ਸਿੰਘ ਚਹਿਲ, ਸੂਬਾ ਕਮੇਟੀ ਹਰਮਿੰਦਰ ਸਿੰਘ ਸੰਧੂ ਨੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਪੱਕੇ 7000 ਹਜਾਰ ਕੰਪਿਊਟਰ ਅਧਿਆਪਕਾਂ ਤੇ ਇੰਟਰਮ ਰਿਲੀਫ਼ ਅਤੇ ਏ ਸੀ ਪੀ ਵਰਗੀਆਂ ਸਹੂਲਤਾਂ ਲਾਗੂ ਨਹੀ ਕੀਤੀਆਂ ਜਾ ਰਹੀਆਂ ਤੇ ਇੰਨਾਂ ਨੂੰ ਸਿੱਖਿਆ ਵਿਭਾਗ ਵਿਚ ਪੂਰੇ ਲਾਭ ਤਹਿਤ ਮਰਜ ਕੀਤਾ ਜਾਵੇਗਾ।

ਇਸ ਸਬੰਧੀ ਪਿਛਲੇ ਲੰਮੇ ਸਮੇ ਤੋਂ ਜੱਥੇਬੰਦੀ ਦੀਆਂ ਸਰਕਾਰ ਪੱਧਰ ਤੇ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਉਕਤ ਮਸਲੇ ਦਾ ਹੱਲ ਕਰਨ ਦੀ ਬਜਾਏ ਸਿਰਫ਼ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਹਿਤ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਵੀ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਟਾਲ-ਮਟੋਲ ਤੋ ਦੁਖ਼ੀ ਹੋ ਕੇ ਕੰਪਿਊਟਰ ਅਧਿਆਪਕ ਯੂਨੀਅਨ ਇਕ ਵਾਰ ਿਫ਼ਰ ਤੋ ਸੰਘਰਸ਼ ਵਿੱਢਣ ਲਈਂ ਤਿਆਰ ਬੈਠੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।