ਸ਼ੁਕਰਵਾਰ ਨੂੰ ਸ਼ੁਕਰ ਮਨਾਏਗੀ ਕਾਂਗਰਸ! (ਨਿਊਜ਼ਨੰਬਰ ਖ਼ਾਸ ਖ਼ਬਰ)

ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਅਹੁਦਾ ਸੰਭਾਲਣ ਜਾ ਰਹੇ ਹਨ। ਦੂਜੇ ਪਾਸੇ ਸਿਆਸੀ ਮਾਹਿਰ ਸ਼ੁਕਰ ਮਨਾਂ ਰਹੇ ਹਨ ਕਿ, ਰੌਲਾ ਗੌਲਾ ਖਤਮ ਹੋਵੇਗਾ ਅਤੇ ਕਾਂਗਰਸ ਹੁਣ ਦੁਬਾਰਾ ਲੀਹ ਤੇ ਆਵੇਗੀ। ਦੱਸਣਾ ਬਣਦਾ ਹੈ ਕਿ, ਪਿਛਲੇ ਦਿਨੀ ਕਾਂਗਰਸ ਹਾਈ ਕਮਾਨ ਵਲੋਂ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਗਿਆ ਸੀ।

ਪੰਜਾਬ ਪ੍ਰਧਾਨ ਬਣਦਿਆਂ ਹੀ ਨਵਜੋਤ ਸਿੱਧੂ ਜਿੱਥੇ ਸਾਰੇ ਪੰਜਾਬ ਵਿਚ ਪਾਰਟੀ ਵਿਧਾਇਕਾਂ ਨੂੰ ਮਿਲ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕੈਪਟਨ ਧੜਾ ਉਹਨਾਂ ਦਾ ਜੰਮ ਕੇ ਵਿਰੋਧ ਕਰ ਰਿਹਾ ਹੈ। ਭਾਵੇਂ ਹੀ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਵਿਚਾਲੇ ਸ਼ਬਦੀ ਲੜਾਈ ਚੱਲ ਰਹੀ ਹੈ।

ਪਰ ਦੂਜੇ ਪਾਸੇ ਹਾਈਕਮਾਨ ਵਲੋਂ ਇਹ ਹੁਕਮ ਸੁਣਾ ਦਿੱਤਾ ਗਿਆ ਹੈ ਕਿ ਨਵਜੋਤ ਸਿੱਧੂ ਇਸੇ ਸ਼ੁੱਕਰਵਾਰ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ। ਜਦੋਂ ਕਿ ਕੈਪਟਨ ਨੇ ਨਵਜੋਤ ਸਿੱਧੂ ਨੂੰ ਸਾਫ ਸਪਸ਼ੱਟ ਸ਼ਬਦਾਂ ਵਿੱਚ ਉਹਦੇ ਕੋਲੋਂ ਮੁਆਫੀ ਮੰਗਣ ਲਈ ਆਖਿਆ ਗਿਆ ਹੈ।

ਦੇਖਣਾ ਹੁਣ ਇਹ ਹੋਵੇਗਾ ਕਿ ਕੀ ਕੈਪਟਨ ਸਿੱਧੂ ਦੀ ਪ੍ਰਧਾਨਗੀ ਮੌਕੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ ਜਾਂ ਫਿਰ ਕੈਪਟਨ ਤੋਂ ਬਿਨਾਂ ਹੀ ਨਵਜੋਤ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲੈਣ ਗੇੇ ਇਹ ਤਾਂ ਵੇਲਾ ਹੀ ਦੱਸੇਗਾ।