ਨਵਜੋਤ ਸਿੱਧੂ ਪ੍ਰਧਾਨ ਬਣਿਆ, ਹੁਣ ਰੌਲਾ ਮੁੱਕਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਨਵਜੋਤ ਸਿੱਧੂ ਕਾਂਗਰਸ ਕਮੇਟੀ ਪੰਜਾਬ ਦਾ ਪ੍ਰਧਾਨ ਬਣ ਗਿਆ। ਲੱਗਦਾ ਹੈ ਕਿ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਸਾਰੇ ਰੌਲੇ ਗੌਲੇ ਕਾਂਗਰਸ ਵਿੱਚ ਮੁੱਕ ਜਾਣਗੇ। ਖ਼ੈਰ, ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ।

ਇਸ ਤੋਂ ਪਹਿਲਾਂ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਅਹੁਦਾ ਸੰਭਾਲਣ ਤੋਂ ਪਹਿਲਾਂ ਅੱਜ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਕਾਂਗਰਸੀ ਨੇਤਾ ਅਨੁਸਾਰ ਸਿੱਧੂ ਅਤੇ ਕੈਪਟਨਦੀ ਦੀ “ਚੰਗੇ ਮਾਹੌਲ” ਵਿੱਚ ਮੁਲਾਕਾਤ ਹੋਈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਾਲੇ ਤਣਾਅ ਦੀਆਂ ਖ਼ਬਰਾਂ ਆ ਰਹੀਆਂ ਸਨ।

ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ‘ਚ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ।

ਖ਼ਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਲੰਬੇ ਸਮੇਂ ਬਾਅਦ ਇੱਕ ਮੰਚ ‘ਤੇ ਦਿਖੇ। ਕੈਪਟਨ ਤੇ ਸਿੱਧੂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਹਨ।