ਗ਼ਰੀਬ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ ਸੀ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ਼ ਹੈ ਪਰ ਕਾਲਜਾਂ ਵੱਲੋਂ ਇਸ ਸਕੀਮ ਨੂੰ ਪਾਸੇ ਰੱਖਕੇ ਵਿਦਿਆਰਥੀਆਂ ਤੋਂ ਪੂਰੀ ਫੀਸ ਮੰਗੀ ਜਾ ਰਹੀ ਹੈ ਜੋ ਕਿ ਸਿੱਧੇ ਰੂਪ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਚੋਂ ਬਾਹਰ ਕਰਨ ਦਾ ਤਰੀਕਾ ਹੈ। ਇਹ ਜਾਣਕਾਰੀ ਪੰਜਾਬ ਸਟੂਡੈਂਟਸ ਯੂਨੀਅਨ ਦੇ  ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਨਿਊਜ਼ਨੰਬਰ ਨਾਲ ਗੱਲਬਾਤ ਕਰਦਿਆਂ ਦਿੱਤੀ। 

ਮੋਹਨ ਸਿੰਘ ਔਲਖ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਮਲੀ ਰੂਪ ਵਿਚ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਜਰਨਲ ਅਤੇ ਓਬੀਸੀ ਵਿਦਿਆਰਥੀਆਂ ਲਈ ਲਾਭਕਾਰੀ ਪੋਰਟਲ EBC ਜੋ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਹੀ ਹਿੱਸਾ ਹੈ, ਲੂਣ ਪੰਜਾਬ ਸਰਕਾਰ ਦੁਆਰਾ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੀ ਸਕੀਮ ਦੇ ਉਲਟ ਜਾ ਕੇ ਬੰਦ ਕੀਤਾ ਹੋਇਆ ਹੈ ਆਰਥਿਕ ਪੱਖੋਂ ਪਛੜੇ ਹੋਏ ਜਰਨਲ ਅਤੇ ਓਬੀਸੀ ਵਿਦਿਆਰਥੀ ਆਰਥਿਕ ਸੰਕਟ ਨਾਲ ਜੂਝਦੇ ਹੋਏ ਪੜ੍ਹਾਈ ਤੋਂ ਬਾਹਰ ਹੋ ਰਹੇ ਹਨ।

ਸਰਕਾਰ EBC ਪੋਰਟਲ ਨੂੰ ਖੋਲੇ।ਤੀਜਾ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਵਿਦਿਆਰਥੀਆਂ ਦੇ ਲੰਮੇ ਸੰਘਰਸ਼ ਮਗਰੋਂ ਲੜਕੀਆਂ ਦੀ ਪੀ ਐਚ ਡੀ ਤੱਕ ਮੁਫਤ ਵਿੱਦਿਆ ਨੂੰ ਕਾਨੂੰਨੀ ਰੂਪ ਦਿੱਤਾ ਗਿਆ। ਪਰ ਅਜੇ ਤਕ ਨਾ ਤਾਂ ਇਸ ਕੰਮ ਲਈ ਬਣਦੀ ਰਾਸ਼ੀ ਰੱਖੀ ਗਈ ਹੈ ਅਤੇ ਨਾ ਹੀ ਇਸ ਨੂੰ ਅਮਲੀ ਰੂਪ ਦੇਣ ਲਈ ਕੋਈ ਕਦਮ ਪੁੱਟਿਆ ਗਿਆ ਹੈ ਸਾਡੀ ਮੰਗ ਹੈ ਕਿ ਇਸ ਨੂੰ ਅਮਲੀ ਰੂਪ ਵਿਚ ਲਾਗੂ ਕੀਤਾ ਜਾਵੇ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰੋਫ਼ੈਸਰਾਂ ਦੀ ਸਰਕਾਰੀ ਭਰਤੀ ਨਾ ਹੋਣ ਕਰ ਕੇ ਪੀਟੀਏ ‘ਤੇ ਅਧਿਆਪਕ ਰੱਖੇ ਜਾ ਰਹੇ ਹਨ ਪ੍ਰੋਫ਼ੈਸਰਾਂ ਦੀਆਂ ਤਨਖਾਹਾਂ ਦਾ ਬੋਝ ਵਿਦਿਆਰਥੀਆਂ ਦੀ ਜੇਬ ਉੱਤੇ ਪਾਇਆ ਜਾ ਰਿਹਾ ਹੈ। ਪ੍ਰੋਫੈਸਰਾਂ ਦੀ ਪੱਕੀ ਭਰਤੀ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਖਜ਼ਾਨੇ ਤੋਂ ਤਨਖਾਹਾਂ ਦਿੱਤੀਆਂ ਜਾਣ ਅਤੇ ਪੀਟੀਏ ਲੈਣਾ ਬੰਦ ਕੀਤਾ ਜਾਵੇ।

ਜਿਲਾ ਆਗੂ ਕਮਲ ਬਾਘਾਪੁਰਾਣਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਫਿਰੋਜ਼ਪੁਰ ਤੂੜੀ ਬਜ਼ਾਰ ਵਿਖੇ ਗੁਪਤ ਟਿਕਾਣਾ, ਜਲਿਆਂਵਾਲਾ ਬਾਗ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਸਮੇਤ ਦੇਸ਼ ਦੀਆਂ ਸਾਰੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ ਅਤੇ ਉਹਨਾਂ ਦੀ ਦਿੱਖ ਵਿਗਾੜਨੀ ਬੰਦ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਕੀਤਾ ਗਿਆ 10% ਵਾਧਾ ਵਾਪਸ ਲਿਆ ਜਾਵੇ।