ਹੱਕਾਂ ਲਈ ਕਾਮੇ ਸੜਕਾਂ 'ਤੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬਾ ਪੱਧਰ ਤੇ ਜਥੇਬੰਦੀ ਵੱਲੋਂ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆ ਦੇ ਘਰ ਰੋਸ ਪਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ, ਇਸੇ ਤਹਿਤ ਦਫਤਰੀ ਕਰਮਚਾਰੀਆ ਵੱਲੋਂ ਵਿਧਾਇਕ ਕੁਲਬੀਰ ਜ਼ੀਰਾ ਦੇ ਘਰ ਪ੍ਰਦਰਸ਼ਨ ਕੀਤਾ ਜਾਣਾ ਸੀ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅੱਜ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਉਨ੍ਹਾ ਦੀ ਨਿੱਜੀ ਰਿਹਾਇਸ਼ ਵਿਖੇ ਮੁਲਾਕਾਤ ਦਾ ਸਮਾਂ ਤੈਅ ਕਰਵਾ ਕੇ ਮੁਲਾਕਾਤ ਕਰਵਾਈ ਗਈ।

ਪ੍ਰੈਸ ਨੂੰ ਜ਼ਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਜਸਵਿੰਦਰ ਸਿੰਘ,ਦੇਵਿੰਦਰ ਤਲਵਾੜ ਸੁਨੀਲ ਕੁਮਾਰ ਨੇ ਕਿਹਾ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਬਹੁਤ ਸੁਖਾਵੇ ਮਾਹੌਲ ਵਿਚ ਮੁਲਾਕਾਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਜਥੇਬੰਦੀ ਦੀਆ ਮੰਗਾਂ ਨੂੰ ਗੌਰ ਨਾਲ ਸੁਣਿਆ ਹੈ।

ਆਗੂਆ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਵਿਧਾਇਕ ਨੂੰ ਦੱਸਿਆ ਗਿਆਕਿ ਸਰਕਾਰ ਵੱਲੋਂ ਸਰਵ ਸਿੱਖਿਆ ਅਬਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ 1 ਅਪ੍ਰੈਲ 2018 ਤੋਂ ਪੱਕਾ ਕਰ ਦਿੱਤਾ ਗਿਆ ਸੀ ਪ੍ਰੰਤੂ ਦਫਤਰੀ ਕਰਮਚਾਰੀਆ ਨੂੰ ਨਾਲ ਵਿਤਕਰਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਆਗੂਆ ਨੇ ਦੱਸਿਆ ਕਿ ਕਰਮਚਾਰੀਆ ਦੀਆ ਆਰਜ਼ੀ ਪ੍ਰਬੰਧਾ ਦੇ ਨਾਮ ਤੇ ਦੂਰ ਦੁਰਾਡੇ ਦੂਜੇ ਜ਼ਿਲ੍ਹਿਆ ਵਿਚ ਡਿਊਟੀਆ ਲਗਾਈਆ ਜਾ ਰਹੀਆ ਹਨ ਤੇ ਬਲਾਕ ਦਫਤਰ ਦੇ ਕਰਮਚਾਰੀਆ ਦੀ ਤਕਰੀਬਨ 4000 ਰੁਪਏ ਮਹੀਨਾ ਤਨਖਾਹ ਘੱਟ ਦਿੱਤੀ ਜਾ ਰਹੀ ਹੈ।

ਵਿਧਾਇਕ ਨੇ ਜਥੇਬੰਦੀ ਦੇ ਆਗੂਆ ਨੂੰ ਭਰੋਸਾ ਦਿੱਤਾ ਕਿ ਉਹ ਸਰਕਾਰ ਪੱਧਰ ਤੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਇਸ ਮਸਲੇ ਤੇ ਗੱਲ ਕਰਨਗੇ ਅਤੇ ਨਾਲ ਹੀ ਪਾਰਟੀ ਪੱਧਰ ਤੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜ਼ਕਾਰੀ ਪਰਧਾਨ ਕੁਲਜੀਤ ਨਾਗਰਾ ਨਾਲ ਵੀ ਮਸਲਾ ਵਿਚਾਰ ਕਰਨਗੇ ਤੇ ਜਲਦ ਹੀ ਸਰਕਾਰ ਪੱਧਰ ਤੇ ਮੁਲਾਜ਼ਮਾਂ ਦੀ ਮੀਟਿੰਗ ਕਰਵਾ ਕੇ ਮਸਲਾ ਹੱਲ ਕੀਤਾ ਜਾਵੇਗਾ।