ਸਾਬਕਾ ਡੀਜੀਪੀ ਸੈਣੀ ਦੀ ਰਿਹਾਈ ਅਤੇ ਕਾਨੂੰਨ ਦਾ ਜ਼ੋਰ! (ਨਿਊਜ਼ਨੰਬਰ ਖ਼ਾਸ ਖ਼ਬਰ)

17 ਅਗਸਤ ਦੀ ਦੇਰ ਸ਼ਾਮ ਵਿਜੀਲੈਂਸ ਬਿਊਰੋ ਦੇ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੈਣੀ ਨੂੰ ਕਰੀਬ ਇਕ ਰਾਤ ਜੇਲ੍ਹ ਵਿੱਚ ਰੱਖਿਆ ਅਤੇ ਕੱਲ੍ਹ ਸਵੇਰੇ ਜੇਲ੍ਹ ਦੇ ਅੰਦਰੋਂ ਉਹਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ।

ਦੱਸਿਆ ਜਾ ਰਿਹਾ ਹੈ ਕਿ ਸਾਬਕਾ ਡੀਜੀਪੀ ਸੈਣੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਐਸਏਐਸ ਨਗਰ ਮੁਹਾਲੀ ਵਿਖੇ ਦਰਜ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਵਿਜੀਲੈਂਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਦੂਜੇ ਪਾਸੇ ਕੱਲ੍ਹ ਹੀ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਹੋਇਆਂ ਵਿਜੀਲੈਂਸ ਨੂੰ ਫਟਕਾਰ ਲਗਾਈ ਅਤੇ ਤੁਰੰਤ ਸੁਮੇਧ ਸੈਣੀ ਨੂੰ ਛੱਡਣ ਦਾ ਹੁਕਮ ਦਿੱਤਾ।

ਜਾਣਕਾਰੀ ਲਈ ਦੱਸ ਦਈਏ ਕਿ ਲੰਘੀ ਅੱਧੀ ਰਾਤ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕੀਤਾ ਗਿਆ। ਦੂਜੇ ਪਾਸੇ ਜਾਣਕਾਰ ਦੱਸਦੇ ਹਨ ਕਿ ਸੁਮੇਧ ਸੈਣੀ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਇੱਕ ਮੰਤਰੀ ਦੇ ਵੱਲੋਂ ਸਵਾਲ ਉਠਾਏ ਗਏ ਹਨ।