ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਲਾਭ ਦੇਣ ਤੋਂ ਕਿਉਂ ਭੱਜੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੰਪਿਊਟਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਇੱਕ ਵਾਰ ਕੰਪਿਊਟਰ ਅਧਿਆਪਕ ਸੰਘਰਸ ਕਰਨ ਲਈ ਮਜਬੂਰ ਹੋ ਗਏ ਗਏ ਹਨ। ਕੰਪਿਊਟਰ ਅਧਿਆਪਕ ਯੂਨੀਅਨ ਜਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਨਿਊਜ਼ਨੰਬਰ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ ਸਰਕਾਰ ਦੇ ਵਾਅਦਾ ਖਿਲਾਫੀ ਖਿਲਾਫ ਆਉਣ ਵਾਲੇ ਦਿਨਾਂ ਵਿੱਚ ਵਿੱਢੇ ਜਾਣ ਵਾਲੇ ਵੱਡੇ ਸੰਘਰਸ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਯੂਨੀਅਨ ਆਗੂਆਂ ਨੇ ਦੱਸਿਆ ਪੰਜਾਬ ਸਰਕਾਰ ਅਤੇ ਕੈਬਨਿਟ ਵਲੋਂ 2010 ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੰਪਿਊਟਰ ਅਧਿਆਪਕਾਂ ਨੂੰ 1 ਜੁਲਾਈ 2011 ਤੋਂ ਰੈਗੂਲਰ ਕੀਤਾ ਗਿਆ ਸੀ ਜਿਸ ਅਨੁਸਾਰ ਕੰਪਿਊਟਰ ਅਧਿਆਪਕਾਂ ਤੇ ਬਾਕੀ ਰੈਗੂਲਰ ਮੁਲਾਜਮਾਂ ਨੂੰ ਮਿਲਣ ਵਾਲੇ ਸਾਰੇ ਲਾਭ ਦਿੱਤੇ ਗਏ ਸਨ।

ਪਰ ਬਹੁਤ ਅਫਸੋਸ ਦੀ ਗੱਲ ਹੈ ਕਿ ਇਨਾਂ ਸਮਾਂ ਬੀਤਣ ਦੇ ਬਾਵਯੂਦ ਵੀ ਕੰਪਿਊਟਰ ਅਧਿਆਪਕਾਂ ਨੂੰ ਇਹਨਾਂ ਲਾਭਾਂ ਤੋਂ ਵਾਂਝੇ ਰੱਖਿਆ ਗਿਆ ਹੈ ਕੰਪਿਊਟਰ ਅਧਿਆਪਕਾਂ ਤੇ ਸੀ.ਐਸ.ਆਰ. ਰੂਲਜ ਲਾਗੂ ਨਹੀ ਕੀਤੇ ਜਾ ਰਹੇ,ਆਈ.ਆਰ ਅਤੇ ਏ.ਸੀ.ਪੀ. ਆਦਿ ਵਰਗੀਆਂ ਸਹੂਲਤਾਂ ਨਹੀ ਦਿੱਤੀਆਂ ਜਾ ਰਹੀਆਂ ਜਿਸ ਸਬੰਧੀ ਯੂਨੀਅਨ ਆਗੂ ਕਈ ਵਾਰ ਮੰਤਰੀਆਂ ਅਤੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀ ਕੀਤਾ ਜਾ ਰਿਹਾ ।

ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੈਬਨਿਟ ਵਲੋਂ ਮੰਨਜੂਰ ਕੀਤੇ ਗਏ ਫੈਸਲੈ ਨੂੰ ਸਮੇਂ ਦੀਆਂ ਸਰਕਾਰਾਂ ਅਤੇ ਅਫਸਰਸਾਹੀ ਵਲੋਂ ਲਾਗੂ ਨਹੀ ਕੀਤਾ ਜਾ ਰਿਹਾ ਅਤੇ ਭਾਰਤੀ ਸੰਵਿਧਾਨ ਦੀ ਉਲੰਘਣਾ ਦੀ ਕੀਤੀ ਜਾ ਰਹੀ ਹੈ ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੌਸ ਪਾਇਆ ਜਾ ਰਿਹਾ ਹੈ।

ਜਿਸ ਲਈ ਕੰਪਿਊਟਰ ਅਧਿਆਪਕ ਇੱਕ ਵਾਰ ਫਿਰ ਤੋਂ ਸੰਘਰਸ ਕਰਨ ਲਈ ਮਜਬੂਰ ਹੋ ਗਏ ਹਨ ਜਿਸ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਸੂਬਾ ਪੱਧਰੀ ਐਕਸ਼ਨ ਕੀਤੇ ਜਾਣਗੇ ।