ਕੋਰੋਨਾ ਕਹਿਰ: ਕੀ ਪੰਜਾਬ ਦੇ ਸਕੂਲ ਮੁੜ ਬੰਦ ਹੋਣਗੇ? (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਨਹੀਂ ਕੀਤਾ ਗਿਆ ਕਿ, ਉਨ੍ਹਾਂ ਦੇ ਵੱਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਵੀ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਨੂੰ ਫਿਰ ਤੋਂ ਬੰਦ ਕਰ ਦਿੱਤਾ ਜਾਵੇਗਾ। ਪਰ ਸਰਕਾਰੀ ਸੂਤਰਾਂ ਤੋਂ ਇਹ ਸੁਣਨ ਨੂੰ ਮਿਲ ਰਿਹਾ ਹੈ ਕਿ ਸਰਕਾਰ ਕਿਸੇ ਵੀ ਵੇਲੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲੈ ਸਕਦੀ ਹੈ।

ਕਿਉਂਕਿ ਸਰਕਾਰੀ ਸਕੂਲਾਂ ਦੇ ਵਿੱਚ ਵੱਡੀ ਗਿਣਤੀ ਦੇ ਅੰਦਰ ਵਿਦਿਆਰਥੀ ਅਤੇ ਅਧਿਆਪਕ ਕੋਰੋਨਾ ਪਾਜ਼ੀਟਿਵ ਮਿਲ ਰਹੇ ਹਨ, ਜਿਸ ਦੇ ਕਾਰਨ ਸਰਕਾਰ ਤਾਂ ਚਿੰਤਤ ਹੈ ਹੀ, ਨਾਲ ਹੀ ਸਿਹਤ ਵਿਭਾਗ ਵੀ ਚਿੰਤਾ ਵਿੱਚ ਹੈ।

ਸਿੱਖਿਆ ਵਿਭਾਗ ਦੇ ਵੱਲੋਂ ਅਧਿਆਪਕਾਂ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਵਾ ਕੇ ਬੱਚਿਆਂ ਨੂੰ ਪੜ੍ਹਾਉਣ, ਪਰ ਦੂਜੇ ਪਾਸੇ ਪੰਜਾਬ ਦੇ ਬਹੁਤੇ ਅਧਿਆਪਕਾਂ ਨੂੰ ਹੁਣ ਤੱਕ ਕੋਰੋਨਾ ਦੀਆਂ ਦੋਵੇਂ ਡੋਜ਼ਾਂ ਨਹੀਂ ਲੱਗੀਆਂ।

ਬੱਚਿਆਂ ਨੂੰ ਵੀ ਕੋਰੋਨਾ ਵੈਕਸੀਨ ਲੱਗਣ ਕਾਰਨ ਬੱਚੇ ਕੋਰੋਨਾ ਪੀਡ਼ਤ ਹੋ ਰਹੇ ਹਨ ਅਤੇ ਪੰਜਾਬ ਦੇ ਅੰਦਰ ਹੁਣ ਤਕ ਦਰਜਨਾਂ ਸਕੂਲ ਕੋਰੋਨਾ ਦੇ ਕਹਿਰ ਕਾਰਨ ਬੰਦ ਕਰਨੇ ਪਏ ਹਨ।

ਇਕ ਸਰਕਾਰੀ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਪੰਜਾਬ ਸਰਕਾਰ ਕਿਸੇ ਵੀ ਵੇਲੇ ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲੈ ਸਕਦੀ ਹੈ, ਜਦੋਂ ਕਿ ਦੂਜੇ ਪਾਸੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਦੇ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਦਾ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਫਿਲਹਾਲ ਸਕੂਲਾਂ ਨੂੰ ਬੰਦ ਨਹੀਂ ਕੀਤਾ ਜਾਵੇ ਅਤੇ ਪੜ੍ਹਾਈ ਜਾਰੀ ਰੱਖੀ ਜਾਵੇਗੀ।

ਦੇਖਣਾ ਹੁਣ ਇਹ ਹੋਵੇਗਾ ਕਿ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਕਿ ਪੰਜਾਬ ਸਰਕਾਰ ਅਗਲੇ ਦਿਨਾਂ ਵਿੱਚ ਕੋਈ ਅਹਿਮ ਫ਼ੈਸਲਾ ਸਕੂਲਾਂ ਦੇ ਬਾਰੇ ਵਿਚ ਲੈਂਦੀ ਹੈ ਜਾਂ ਨਹੀਂ।