ਰਾਜਨੀਤੀ ਵਿੱਚ ਧਰਮ ਨੂੰ ਵਾੜਿਆ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਕਾਂਗਰਸ ਪਾਰਟੀ ਦਾ ਚੱਲ ਰਿਹਾ ਆਪਸੀ ਕਾਟੋ ਕਲੇਸ਼ ਹੱਲ ਹੋਣ ਦੀ ਬਜਾਏ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਉਥੇ ਹੁਣ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਕ ਬਿਆਨ ਨੂੰ ਲੈ ਕੇ ਵਿਵਾਦਾ ਵਿੱਚ ਆ ਗਏ ਹਨ।

ਬੀਤੇ ਕੱਲ੍ਹ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਕਾਂਗਰਸ ਆਗੂਆਂ ਨਾਲ ਮੁਲਾਕਾਤ ਕੀਤੀ। ਹਰੀਸ਼ ਰਾਵਤ ਨੇ ਬੀਤੇ ਕੱਲ੍ਹ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨ ਉਨ੍ਹਾਂ ਲਈ ‘ਪੰਜ ਪਿਆਰਿਆਂ’ ਦੀ ਤਰ੍ਹਾਂ ਹਨ।

‘ਪੰਜ ਪਿਆਰੇ’ ਕਹੇ ਜਾਣ ਉਤੇ ਅਕਾਲੀ ਦਲ ਵੱਲੋਂ ਹਰੀਸ਼ ਰਾਵਤ ਉਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦਾ ਦੋਸ਼ ਲਗਾਇਆ ਗਿਆ ਹੈ। 

ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਵਿੱਚ ਸ਼ਾਮਲ ਕੀਤੇ ਗਏ ‘ਪੰਜ ਪਿਆਰਿਆਂ’ ਨਾਲ ਕੀਤੀ ਗਈ ਹੈ।

ਅਕਾਲੀ ਦਲ ਨੇ ਦੋਸ਼ ਲਗਾਇਆ ਕਿ ਰਾਵਤ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦਲਜੀਤ ਚੀਮਾ ਨੇ ਕਿਹਾ ਕਿ ਹਰੀਸ਼ ਰਾਵਤ ਨੂੰ ਆਪਣੀ ਗੱਲ ਵਾਪਸ ਲੈਣੀ ਚਾਹੀਦੀ ਹੈ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਵਤ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰੀਸ਼ ਰਾਵਤ ਨੇ ਕਿਹਾ ਸੀ ਕਿ ‘ਇਹ ਮੇਰੀ ਜ਼ਿੰਮੇਵਾਰੀ ਸੀ ਕਿ ਮੈਂ ਪੀਪੀਸੀਸੀ ਪ੍ਰਮੁੱਖ ਨਾਲ ਮੁਲਾਕਾਤ ਕਰਾਂ, ਜਾਂ ਮੈਂ ਇਨ੍ਹਾਂ ਪੰਜ ਪਿਆਰੇ ਕਹੂੰ..’ਫਿਰ ਉਨ੍ਹਾਂ ਸੀ ਕਿ ਮੇਰਾ ਮਤਲਬ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨ ਸਮੇਤ ਪੰਜ ਲੋਕਾਂ ਨਾਲ ਹੈ।