ਕਿਸਾਨਾਂ ਵਿਰੁੱਧ ਆਪਣਾ ਅਸਲੀ ਰੂਪ ਵਿਖਾ ਹੀ ਗਿਆ ਸੁਖਬੀਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਅੱਜ ਕਿਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਕਿਸਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਮੋਗਾ ਪਹੁੰਚਣ ‘ਤੇ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੂੰ ਪਡਾਲ ਵਿਖੇ ਪਹੁੰਚਣ ਤੋਂ ਰਸਤੇ ‘ਚ ਹੀ ਰੋਕਿਆ ਗਿਆ ਤੇ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ ਗਿਆ।

ਕਈ ਕਿਸਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਿਸਾਨੀ ਮੋਰਚੇ ਵੱਲੋਂ ਲੋਕਾਂ ਦਾ ਧਿਆਨ ਖਿੱਚਣ ਲਈ ਵੋਟ ਵਟੋਰੂ ਰਾਜਨੀਤਕ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਕਰ ਰਹੀਆਂ ਹਨ ਤੇ ਪਿੰਡਾਂ ‘ਚ ਲੋਕਾਂ ‘ਚ ਵੰਡੀਆਂ ਪਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਉਹ ਸਰਕਾਰ ਹੈ ਜਿਸ ਨੇ 7 ਸਾਲ ਤੋਂ ਜ਼ਿਆਦਾ ਸਮਾਂ ਬੀਜੇਪੀ ਨਾਲ ਗੱਠਜੋੜ ਕਰਕੇ ਨਿੱਜੀ ਕਰਨ ਤੇ ਕਾਲੇ ਕਾਨੂੰਨਾਂ ਵਰਗੇ ਕਈ ਲੋਕ ਮਾਰੂ ਕਾਨੂੰਨ ਪਾਸ ਕੀਤੇ ਗਏ ਸਨ। ਅਕਾਲੀ ਦਲ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਹੋਈ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ‘ਤੇ ਗੋਲੀ ਚਲਵਾਈ ਗਈ ਤੇ ਦੋ ਸਿੱਖਾਂ ਨੂੰ ਸ਼ਹੀਦ ਕਰ ਦਿੱਤੇ।

ਨਸ਼ਾ ਸ਼ਰ੍ਹੇਆਮ ਵਿਕਿਆ ਗੈਂਗਵਾਰ, ਬੇਰੁਜ਼ਗਾਰੀ ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ੇ ਦੀ ਦਲਦਲ ਵੱਲ ਧੱਕਿਆ ਗਿਆ।

ਜਦੋਂ ਦੇ ਖੇਤੀ ਕਾਨੂੰਨ ਪਾਸ ਕੀਤੇ ਨੇ ਉਸ ਸਮੇਂ ਤੋਂ ਅਕਾਲੀ ਦਲ ਨੇ ਨਾ ਕੋਈ ਟੋਲ ਪਲਾਜ਼ਾ ਤੇ ਨਾ ਕੋਈ ਪੈਟਰੋਲ ਪੰਪ ਰੋਕਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਸੰਗਤ ਦਰਸ਼ਨ ਦੇ ਨਾਮ ‘ਤੇ ਲੋਕਾਂ ਦਾ ਗੁੱਸਾ ਖ਼ਾਰਜ ਕਰਨ ‘ਤੇ ਤੁਲੀ ਹੋਈ ਹੈ।