ਕਿਸਾਨਾਂ ਨੇ ਕਰ ਦਿੱਤੀ ਪੰਜਾਬ ਦੇ ਸਿਆਸੀ ਲੀਡਰਾਂ ਦੀ ਝਾੜਝੰਬ! (ਨਿਊਜ਼ਨੰਬਰ ਖ਼ਾਸ ਖ਼ਬਰ)

ਬੀਤੇ 9 ਮਹੀਨਿਆਂ ਤੋਂ ਵੀ ਜਿਆਦਾ ਸਮੇ ਤੋਂ ਕਿਸਾਨ ਦਿੱਲੀ ਦੀਆ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP 'ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਇੱਕ ਕਚਹਿਰੀ ਲੱਗੀ।

ਜਿਸ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸ਼ਾਮਲ ਹੈ। ਜਿਸ ਵਿੱਚ ਸੰਯੁਕਤ ਮੋਰਚੇ ਵਲੋਂ ਜਾਰੀ ਇੱਕ ਬਿਆਨ ਮੁਤਾਬਕ ਸਿਆਸੀ ਆਗੂਆਂ ਨਾਲ ਸੁਆਲ-ਜਵਾਬ ਕੀਤੇ। ਕਿਸਾਨ ਆਗੂ ਮਨਜੀਤ ਸਿੰਘ ਨੇ ਕਿਹਾ ਸਿਆਸੀ ਰੈਲੀਆਂ ਨੂੰ ਬੰਦ ਕਰਨ ਲਈ ਆਖਿਆ ਜਾਵੇਗਾ ਬੈਠਕ ਵਿੱਚ ਪਹੁੰਚੇ ਕਿਸਾਨ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੰਜਾਬ ਵਿੱਚ ਰੈਲੀਆਂ ਨਾ ਕਰਨ ਬਾਰੇ ਸਿਆਸੀ ਦਲਾਂ ਨੂੰ ਆਖਿਆ ਗਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਇੱਕ ਚਿੱਠੀ ਲਿਖੀ।

ਉਨ੍ਹਾਂ ਨੇ ਅੱਗੇ ਦੱਸਿਆ ਕਿਹਾ, “ਫਿਰ ਅਸੀਂ ਸੋਚਿਆ ਕਿ ਅਸੀਂ ਇੱਕ ਪਾਰਟੀ ਨਾਲ ਗੱਲਬਾਤ ਕਿਉਂ ਕਰੀਏ, ਅਸੀਂ ਸਾਰਿਆਂ ਨਾਲ ਕਰਾਂਗੇ। ਅਜੇ ਤਾਂ ਚੋਣਾਂ ਐਲਾਨੀਆਂ ਵੀ ਨਹੀਂ ਗਈਆਂ ਹਨ ਤੇ ਇਨ੍ਹਾਂ ਨੂੰ ਇੰਨੀ ਕਿਹੜੀ ਕਾਹਲੀ ਪਈ ਹੈ।” “ਅਸੀਂ ਤਾਂ ਇਹੀ ਕਹਿਣਾ ਜਿੰਨਾ ਚਿਰ ਚੋਣਾਂ ਦਾ ਐਲਾਨ ਨਹੀਂ ਹੁੰਦਾ, ਉਦੋਂ ਤੱਕ ਰੈਲੀਆਂ ਨਾ ਕਰੋ ਤੇ ਆਪਣੇ ਕਾਰਕੁੰਨਾਂ ਨੂੰ ਆਖੋ ਕਿ ਦਿੱਲੀ ਮੋਰਚੇ ‘ਤੇ ਕਿਸਾਨੀ ਝੰਡੇ ਹੇਠਾਂ ਆ ਕੇ ਬੈਠਣ।”

ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨ ਦਿੱਲੀ ਮੋਰਚੇ ‘ਤੇ ਬੈਠਾ ਹੈ, ਉਹ ਕਿਸੇ ਨਾ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੈ, ਪਰ ਉਹ ਕਿਸਾਨ ਵਜੋਂ ਉੱਥੇ ਬੈਠਾ ਹੈ। ਪਰ ਇਹ (ਸਿਆਸੀ ਲੀਡਰ) ਰੈਲੀਆਂ ਕਰ ਕੇ ਉਨ੍ਹਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ, “ਜੇ ਸਿੱਧਾ ਕਿਹਾ ਜਾਵੇ ਤਾਂ ਉਹ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਇੱਕ ਪਰੰਪਰਾ ਹੈ।”

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਸਖ਼ਤੀ ਨਾਲ ਕਿਹਾ ਜਾਵੇਗਾ ਕਿ ਰੈਲੀਆਂ ਬੰਦ ਕਰੋ ਅਤੇ “ਜੇ ਇਹ ਫਿਰ ਵੀ ਨਾ ਮੰਨੇ ਤਾਂ ਇਸ ਦਾ ਖ਼ਾਮਿਆਜ਼ਾ ਇਨ੍ਹਾਂ ਨੂੰ ਭੁਗਤਣਾ ਪਵੇਗਾ।”