ਬੇਰੁਜ਼ਗਾਰ ਅਧਿਆਪਕਾਂ ਨਾਲ ਐਨਾਂ ਧੱਕਾ ਕਿਉਂ? (ਨਿਊਜ਼ਨੰਬਰ ਖ਼ਾਸ ਖ਼ਬਰ)

ਲਗਾਤਾਰ ਸਾਢੇ ਚਾਰ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਸੰਘਰਸ਼ ਦੌਰਾਨ ਪੁਲੀਸ ਦੀਆਂ ਡਾਂਗਾਂ, ਝੂਠੇ ਪਰਚੇ, ਨਹਿਰਾਂ ਵਿੱਚ ਛਾਲਾਂ ਮਾਰਨ ਤੋਂ ਬਾਅਦ ਤੇ ਟੈਂਕੀਆਂ ਟਾਵਰਾਂ ਤੋਂ ਚਡ਼੍ਹਨ ਤੋਂ ਬਾਅਦ 6635 ਈ.ਟੀ.ਟੀ ਦੀਆਂ ਪੋਸਟਾਂ ਪ੍ਰਾਪਤ ਹੋਈਆਂ ਸਨ । ਜਿਸ ਵਿੱਚ ਪਹਿਲਾਂ ਫਾਰਮ ਅਪਲਾਈ ਕਰਨ ਦੀ ਮਿਤੀ  18 ਅਗਸਤ ਸੀ । ਪਰ ਪੰਜਾਬ ਸਰਕਾਰ ਵੱਲੋਂ ਜਾਣ ਕੇ ਵਾਧੂ ਬਾਹਰੀ ਉਮੀਦਵਾਰਾਂ ਨੂੰ ਭਰਤੀ ਚ ਐਂਟਰੀ ਦੇਣ ਲਈ ਭਰਤੀ ਦੇ ਲਗਾਤਾਰ ਦੋ ਵਾਰੀ ਅਪਲਾਈ ਕਰਨ ਦੀ ਮਿਤੀ ਵਧਾਈ ਗਈ । 18 ਅਗਸਤ ਤੱਕ ਪੰਜਾਬ ਸਰਕਾਰ ਵੱਲੋਂ ਬੀ ਐੱਡ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਕੋਈ ਵੀ ਆਪਸਨ ਨਹੀਂ ਸੀ ।

ਹੁਣ ਜਾਣ ਕੇ ਪੰਜਾਬ ਸਰਕਾਰ ਵੱਲੋਂ ਬੀ ਐੱਡ ਉਮੀਦਵਾਰਾਂ ਨੂੰ ਈਟੀਟੀ ਭਰਤੀ ਵਿੱਚ ਬਰਾਬਰ ਵਿਚਾਰਨ ਲਈ ਉਨ੍ਹਾਂ ਨੂੰ ਭਰਤੀ ਚ ਵਿਸ਼ੇਸ਼ ਮੌਕਾ ਦਿੱਤਾ ਜਾ ਸਕੇ ਤਾਂ ਕਰਕੇ ਭਰਤੀ ਦਾ ਪੋਰਟਲ ਜਾਣ ਕੇ ਖੋਲ੍ਹਿਆ ਜਾ ਰਿਹਾ ਹੈ ਤੇ ਬੀ ਐੱਡ ਉਮੀਦਵਾਰਾਂ ਨੂੰ ਫਾਰਮ ਭਰਨ ਲਈ ਇੱਕ ਵਿਸੇਸ਼ ਆਪਸਨ ਤੱਕ ਦਿੱਤੀ ਜਾ ਰਹੀ ਹੈ । ਬੀ.ਐੱਡ ਉਮੀਦਵਾਰਾਂ ਨੂੰ ਅਪਲਾਈ ਕਰਾਉਣ ਦੇ ਵਿਰੋਧ ਵਿੱਚ ਕੱਲ੍ਹ ਹਜ਼ਾਰਾਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਮੁਹਾਲੀ ਵਿਖੇ ਦੁਸਹਿਰਾ ਗਰਾਊਂਡ ਵਿਚ ਇਕੱਠੇ ਹੋਏ ।

ਬੇਰੁਜ਼ਗਾਰ ਅਧਿਆਪਕਾਂ ਦੇ ਰੋਹ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪ੍ਰਸ਼ਾਸਨ  ਵੱਲੋਂ ਮੌਕੇ ਤੇ ਹੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਮੀਟਿੰਗ ਹੋਈ । ਜਿਸ ਵਿੱਚ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਈਟੀਟੀ ਦੀ ਭਰਤੀ ਚ ਸਿਰਫ ਈਟੀਟੀ ਉਮੀਦਵਾਰਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਕੋਈ ਵੀ ਲਿਖਤੀ ਰੂਪ ਵਿੱਚ ਨਾ ਦੇਣ ਤੇ ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਚੰਡੀਗਡ਼੍ਹ ਵੱਲ ਕੂਚ ਕਰਨ ਲੱਗੇ ਤਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਸੱਤ ਫੇਜ਼ ਦੀਆਂ ਲਾਈਟਾਂ ਉਪਰ ਰੋਕਿਆ ਗਿਆ ਤੇ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਝੜਪ ਹੋਈ ਤੇ ਉਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੱਤ ਫੇਜ਼ ਦੀਆਂ ਲਾਈਟਾਂ ਉਪਰ ਹੀ ਜਾਮ ਲਾ ਕੇ ਆਵਾਜਾਈ ਠੱਪ ਰੱਖੀ ਗਈ । 

ਜਿਸ ਤੋਂ ਬਾਅਦ ਪ੍ਰਸ਼ਾਸਨ ਨਾਲ ਭਾਰੀ ਬਹਿਸਬਾਜ਼ੀ ਤੋਂ ਬਾਅਦ ਪ੍ਰਸ਼ਾਸਨ ਵੱਲੋਂ 13 ਸਤੰਬਰ ਦੀ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ । ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ,ਸੰਲਿਦਰ ਕੰਬੋਜ, ਨਿਰਮਲ ਜੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਸੁਰਿੰਦਰਪਾਲ ਗੁਰਦਾਸਪੁਰ, ਕੁਲਦੀਪ ਖੋਖਰ ਅਮਨਦੀਪ ਸੱਗੂ ਤੇ ਬਲਵਿੰਦਰ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਰਤੀ ਦਾ ਵਾਰ ਵਾਰ ਖੋਲ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਪ੍ਰਤੀ ਤਾਨਾਸ਼ਾਹ ਰਵੱਈਆ ਅਪਣਾਇਆ ਜਾ ਰਿਹਾ ਹੈ ਕਿ ਤਾਂ ਕਿ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਕੋਈ ਵੀ ਰੁਜ਼ਗਾਰ ਨਾ ਮਿਲੇ ਤੇ ਭਰਤੀ ਆਉਣ ਵਾਲੇ ਸਮੇਂ ਵਿੱਚ ਕੋਰਟ ਕੇਸਾਂ ਵਿੱਚ ਲਮਕਦੀ ਰਹੇ । ਬੇਰੁਜ਼ਗਾਰ ਈਟੀਟੀ ਅਧਿਆਪਕ ਪੰਜਾਬ ਸਰਕਾਰ ਦੀਆਂ ਈਟੀਟੀ ਅਧਿਆਪਕਾਂ ਲਈ ਮਾਰੂ ਨੀਤੀਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਣਗੇ ਤੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਤਿੱਖੇ ਰੂਪ ਵਿੱਚ ਜਾਰੀ ਰਹੇਗਾ।