ਸਰਕਾਰੀ ਬੱਸਾਂ ਦੇ ਚੱਕਾ ਜਾਮ ਨੇ ਪੜ੍ਹਨੇ ਪਾਈ ਸਰਕਾਰ! (ਨਿਊਜ਼ਨੰਬਰ ਖਾਸ ਖ਼ਬਰ)

ਪੰਜਾਬ ਵਿਚਲੀ ਕੈਪਟਨ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਨਾਲ ਚੋਣਾਂ ਵੇਲੇ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ, ਉਥੇ ਹੀ ਮੁਲਾਜ਼ਮਾਂ ਨਾਲ ਵਾਰ ਵਾਰ ਮੀਟਿੰਗ ਦਾ ਸਮਾਂ ਦੇ ਕੇ ਵੀ ਸਰਕਾਰ ਵੱਲੋਂ ਮੁੱਕਰਿਆ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ ਤੇ ਅੱਜ 12 ਸਤੰਬਰ ਨੂੰ ਫਿਰੋਜ਼ਪੁਰ ਦੇ ਸਾਰੇ ਐਮ ਐਲ ਏ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ ਧਰਨੇ ਨੂੰ ਸਬੋਧਨ ਕਰਦੇ ਹੋਏ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਬੈਠੇ ਹਨ। ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਸਾਹਿਬ ਕਹਿੰਦੇ ਸਨ ਕਿ ਟਰਾਂਸਪੋਰਟ ਮਾਫੀਆਂ ਖਤਮ ਕਰਾਂਗੇ, ਪਰ ਅੱਜ ਸਰਕਾਰੀ ਬੱਸਾਂ ਕੈਪਟਨ ਸਾਹਿਬ ਨੇ ਖਤਮ ਕਰ ਦਿੱਤੀਆਂ ਹਨ ਅਤੇ ਸਰਕਾਰ ਦਾ ਨੰਗਾ ਚਿੱਟਾ ਚਿਹਰਾ ਲੋਕਾਂ ਦੀ ਕਚਿਹਰੀ ਵਿੱਚ ਹੜਤਾਲ ਹੋਣ ਤੇ ਸਾਹਮਣੇ ਆਈਆਂ ਹੈ ਕਿ ਲੋਕਾਂ ਨੂੰ ਸਫ਼ਰ ਸਹੂਲਤਾਂ ਦੇਣ ਵਾਲੇ ਕੱਚੇ ਮੁਲਾਜ਼ਮ ਹੀ ਹਨ। ਸਰਕਾਰ ਕੋਲ ਨਾ ਤਾਂ ਸਰਕਾਰੀ ਬੱਸਾਂ ਹਨ ਨਾ ਹੀ ਸਰਕਾਰੀ ਕਰਮਚਾਰੀ ਹਨ ਦੂਸਰੇ ਪਾਸੇ ਕੈਪਟਨ ਸਾਹਿਬ ਕਹਿੰਦੇ ਸਨ, ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਪਰ ਉਸ ਦੇ ਉਲਟ ਅੱਜ ਸਰਕਾਰ ਦਾ ਕਾਰਜਕਾਲ ਖਤਮ ਹੋਣ ਦੇ ਕਿਨਾਰੇ ਹੈ, ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ, ਸਰਕਾਰ ਤਾਂ ਇਸ ਹੱਦ ਤੱਕ ਗੂੜੀ ਨੀਂਦ ਵਿੱਚ ਸੁੱਤੀ ਹੈ, ਜਿਸ ਨੂੰ ਜਗਾਉਣ ਲਈ ਹੜਤਾਲ ਕੀਤੀ ਗਈ ਹੈ ਅਤੇ ਕੱਲ ਮਿਤੀ 13/9-2021 ਨੂੰ ਸਾਰੇ ਫ਼ਿਰੋਜ਼ਪੁਰ ਵਿੱਚ ਢੋਲ ਮਾਰਚ ਕੱਢਿਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਪੰਜਾਬ ਸਰਕਾਰ ਦੀਆਂ ਲੋਕਾਂ ਪ੍ਰਤੀ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਮੁੱਖ ਮੰਤਰੀ ਦੀ ਰਿਹਾਇਸ਼ ਸਿਸਵਾ ਵਿਖੇ ਰੱਖੇ ਧਰਨੇ ਵਿੱਚ ਮੋਹਾਲੀ ਪ੍ਰਸ਼ਾਸਨ ਨੇ ਮਿਤੀ 14/09/2021 ਨੂੰ ਸਿਵਲ ਸਕੱਤਰੇਤ ਵਿਖੇ ਠੀਕ 12 ਵਜੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤਹਿ ਕਰਵਾਈ ਹੈ। ਜਿਸ ਵਿੱਚ ਮੰਗਾਂ ਬਾਰੇ ਵਿਚਾਰ ਚਰਚਾ ਕਰਕੇ ਸਰਕਾਰ ਵਲੋਂ ਕੋਈ ਸਾਰਥਿਕ ਹੱਲ ਕੱਢਣ ਦੀ ਉਮੀਦ ਹੈ ਜੇਕਰ ਹੱਲ ਨਹੀਂ ਨਿਕਲਦਾ ਤਾਂ ਅਗਲੇ ਸੰਘਰਸ਼ ਵਿੱਚ ਪੰਜਾਬ ਦੇ ਨੈਸ਼ਨਲ ਹਾਈਵੇ ਜਾਮ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਡਿਪੂ ਕੈਸ਼ੀਅਰ ਮੁੱਖਪਲ ਸਿੰਘ , ਸਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਨੇ ਕਿਹਾ ਕਿ ਕਮਾਈ ਵਾਲੇ ਮਹਿਕਮੇ ਟਰਾਂਸਪੋਰਟ ਵਿੱਚ ਕਿਸੇ ਨੂੰ ਪੱਕਾ ਤਾਂ ਕਿ ਕਰਨਾ ਉਲਟਾ ਹੜਤਾਲ ਤੇ ਬੈਠੇ ਮੁਲਾਜ਼ਮਾਂ ਦਾ ਹੱਲ ਕਰਨ ਦੀ ਥਾਂ ਤੇ ਨੋਕਰੀ ਤੇ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਸੂਬਾ ਆਗੂ ਅਤੇ ਡਿਪੂ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੇ ਪੁਤਲੇ ਫੂਕਣ, ਨੈਸ਼ਨਲ ਹਾਈਵੇ ਜਾਮ, ਮੁੱਖ ਮੰਤਰੀ ਪੰਜਾਬ ਨੂੰ ਘੇਰਨ, ਪੰਜਾਬ ਦੇ ਸ਼ਹਿਰਾਂ ਵਿੱਚ ਜਾਮ ਲਗਾਉਣ ਸਮੇਤ ਕੋਈ ਵੀ ਸਖਤ ਐਕਸ਼ਨ ਹੁੰਦਾ ਹੈ ਤਾਂ ਉਸ ਦੀ ਜੁੰਮੇਵਾਰੀ ਸਬੰਧਿਤ ਅਧਿਕਾਰੀਆਂ ਜਾ ਸਰਕਾਰ ਦੀ ਹੋਵੇਗੀ ਇਸ ਮੌਕੇ ਡਿਪੂ ਦੇ ਸਹਾ ਸੈਕਟਰੀ ਹਰਜੀਤ ਸਿੰਘ , ਸਹਾ ਕੈਸ਼ੀਅਰ ਰਾਜ ਕੁਮਾਰ, ਸੌਰਵ ਮੈਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀ ਹੜਤਾਲ ਵਿੱਚ ਮੁਲਾਜ਼ਮਾਂ ਦਾ ਹੱਲ ਨਾ ਕਰਨ ਦਾ ਕਾਰਨ ਟਰਾਂਸਪੋਰਟ ਮੁਆਫੀਆਂ ਹੈ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕਰਨ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕਰਨ ਸਮੇਤ ਮੰਗਾਂ ਦਾ ਹੱਲ ਨਾ ਕੀਤਾ ਅਤੇ ਪ੍ਰਾਈਵੇਟ ਬੱਸਾਂ ਨੂੰ ਸਰਕਾਰੀ ਰੂਟਾਂ ਤੋਂ ਬੰਦ ਨਾ ਕੀਤਾ ਤਾਂ ਯੂਨੀਅਨ ਕੋਈ ਵੀ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ।